Amritsar News: ਸੰਗਤ ਵੱਲੋਂ ਸ਼ਰਧਾ ਅਤੇ ਸਤਿਕਾਰ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਤੇ ਕੀਤੇ ਜਾਣ ਵਾਲੇ ਪਰਫਿਊਮ ਸਪਰੇਅ ਉੱਤੇ ਸ਼੍ਰੋਮਣੀ ਕਮੇਟੀ ਨੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਇਸ ਜਾਣਕਾਰੀ ਨੂੰ ਸਾਂਝਾ ਕਰਦਿਆਂ ਸਮੂਹ ਗੁਰਦੁਆਰਾ ਸਾਹਿਬਾਨਾਂ ਨੂੰ ਚਿੱਠੀ ਵੀ ਜਾਰੀ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ, ਕੈਮੀਕਲ ਯੁਕਤ ਪਰਫਿਊਮ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲਿਖਤ ਖ਼ਰਾਬ ਹੋਣ ਦੇ ਨਾਲ ਨਾਲ ਪਾਠੀ ਸਿੰਘਾਂ ਨੂੰ ਅੱਖਾਂ ਅਤੇ ਸਾਹ ਸਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।"
ਉਨ੍ਹਾਂ ਦਾ ਕਹਿਣਾ, ਸੰਗਤਾਂ ਅਤੇ ਮੈਂਬਰਾਂ ਦੇ ਸਾਹਯੋਗ ਨਾਲ ਇਹ ਫੈਸਲਾ ਲਿਆ ਗਿਆ ਕਿਉਂਕਿ ਕੈਮੀਕਲ ਸੈਂਟ ਨਾਲ ਕਾਫੀ ਦਿੱਕਤਾਂ ਆਉਂਦੀਆਂ ਨੇ ਜਿਸ ਕਾਰਨ ਇਸ 'ਤੇ ਰੋਕ ਲਾਗਾਈ ਗਈ ਹੈ।
ਸੰਗਤਾਂ ਨੂੰ ਅਪੀਲ ਹੈ ਕਿ ਕੈਮੀਕਲ ਸਪਰੇਅ ਦੀ ਬਜਾਏ ਕੁਦਰਤੀ ਫੁੱਲਾਂ ਨਾਲ ਤਿਆਰ ਹੋਣ ਵਾਲੇ ਇੱਤਰ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਨੂੰ ਨੁਕਸਾਨ ਵੀ ਨਾ ਹੋਵੇ ਅਤੇ ਬੇਅਦਬੀ ਵੀ ਨਾ ਹੋਵੇ
ਜ਼ਿਕਰ ਕਰ ਦਈਏ ਕਿ SGPC ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਚ ਪਰਫਿਊਮ ਦੀ ਵਰਤੋਂ ਤੇ ਰੋਕ ਲਗਾਈ ਗਈ ਹੈ। ਪਰਫਿਊਮ ’ਚ ਹਾਨੀਕਾਰਕ ਕੈਮੀਕਲ ਤੇ ਅਲਕੋਹਲ ਦਾ ਮਿਸ਼ਰਣ ਹੋਣ ਦਾ ਤਰਕ ਦਿੱਤਾ ਗਿਆ ਹੈ। ਅਲਕੋਹਲ ਦਾ ਇਸਤੇਮਾਲ ਸਿੱਖ ਮਰਿਆਦਾ ਦੇ ਉਲਟ ਹੈ । ਇਸਦੇ ਨਾਲ ਹੀ ਹੁਣ ਪਾਲਕੀ ਸਾਹਿਬ ਦੇ ਆਗਮਨ ਤੇ ਰਾਤੀਂ ਸੁੱਖ ਆਸਨ ਤੱਕ ਲਿਜਾਣ ਵੇਲੇ ਪਰਫਿਊਮ ਦੀ ਵਰਤੋਂ ਨਹੀਂ ਹੋਵੇਗੀ। ਪਹਿਲਾਂ ਸੰਗਤ ਸ੍ਰੀ ਹਰਿਮੰਦਰ ਸਾਹਿਬ ’ਚ ਪਾਲਕੀ ਸਾਹਿਬ ਦੇ ਆਗਮਨ ’ਤੇ ਪਰਫਿਊਮ ਛਿੜਕਦੀ ਸੀ।
ਇਸ ਬਾਬਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਮਾਮਲਾ ਸੰਗਤ ਵਲੋਂ ਜਥੇਦਾਰ ਸਾਹਿਬ ਦੇ ਧਿਆਨ ਵਿਚ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਕੁਦਰਤੀ ਖੁਸ਼ਬੂਦਾਰ ਵਸਤੂਆਂ ਉਤੇ ਕੋਈ ਰੋਕ ਨਹੀਂ ਹੈ, ਸਿਰਫ਼ ਅਲਕੋਹਲ ਵਾਲੇ ਪਰਫਿਊਮ ਉਤੇ ਰੋਕ ਲਗਾਈ ਗਈ ਹੈ। ਗੁਰਚਰਨ ਸਿੰਘ ਗਰੇਵਾਲ ਨੇ ਦਸਿਆ ਕਿ ਇਹ ਫ਼ੈਸਲਾ ਲਾਗੂ ਕਰ ਦਿਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।