ਪੜਚੋਲ ਕਰੋ

Bandi Singh: ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਏਗੀ ਬੰਦੀ ਸਿੰਘਾਂ ਦੀ ਰਿਹਾਈ? 26 ਲੱਖ ਸਿੱਖਾਂ ਨੇ ਉਠਾਈ ਆਵਾਜ਼, ਸਿੱਖ ਵਿਦਵਾਨਾਂ, ਵਕੀਲਾਂ ਤੇ ਜੱਜਾਂ ਦੀ ਅਹਿਮ ਮੀਟਿੰਗ

Punjab News: ਲੋਕ ਸਭਾ ਚੋਣਾਂ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਮੁੜ ਗਰਮਾ ਗਿਆ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਦੇਸ਼ ਵਿਦੇਸ਼ ਦੇ 26 ਲੱਖ ਸਿੱਖਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਪ੍ਰੋਫਾਰਮੇ ਭਰੇ ਹਨ।

Amritsar News: ਲੋਕ ਸਭਾ ਚੋਣਾਂ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਮੁੜ ਗਰਮਾ ਗਿਆ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਦੇਸ਼ ਵਿਦੇਸ਼ ਦੇ 26 ਲੱਖ ਸਿੱਖਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਪ੍ਰੋਫਾਰਮੇ ਭਰੇ ਹਨ। ਇਸ ਮਗਰੋਂ ਅਗਲੇ ਐਕਸ਼ਨ ਲਈ ਸ਼੍ਰੋਮਣੀ ਕਮੇਟੀ ਨੇ ਸਿੱਖ ਵਿਦਵਾਨਾਂ, ਸਿੱਖ ਵਕੀਲਾਂ ਤੇ ਜੱਜਾਂ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਅਗਲੀ ਰਣਨੀਤੀ ਉਲੀਕੀ ਜਾਏਗੀ।

ਦਰਅਸਲ ਸ਼੍ਰੋਮਣੀ ਕਮੇਟੀ ਨੇ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਬੰਦੀ ਸਿੱਖਾਂ ਦੀ ਰਿਹਾਈ ਵਾਸਤੇ ਅਗਲੀ ਰਣਨੀਤੀ ਉਲੀਕਣ ਦੀ ਤਿਆਰੀ ਆਰੰਭ ਕਰ ਦਿੱਤੀ ਹੈ। ਇਸ ਸਬੰਧ ਵਿੱਚ ਸਿੱਖ ਵਿਦਵਾਨਾਂ, ਸਿੱਖ ਵਕੀਲਾਂ ਤੇ ਜੱਜਾਂ ਦੀ ਅਹਿਮ ਮੀਟਿੰਗ 25 ਨਵੰਬਰ ਨੂੰ ਚੰਡੀਗੜ੍ਹ ਵਿੱਚ ਸੱਦੀ ਹੈ। ਬੰਦੀ ਸਿੱਖਾਂ ਦੀ ਰਿਹਾਈ ਲਈ ਰਣਨੀਤੀ ਉਲੀਕਣ ਦਾ ਫ਼ੈਸਲਾ ਲੰਘੇ ਦਿਨੀਂ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ ਸੀ। 

ਹਾਸਲ ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਿੱਜੀ ਤੌਰ ’ਤੇ ਅਹਿਮ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਸ਼੍ਰੋਮਣੀ ਕਮੇਟੀ ਸਿੱਖ ਵਿਦਵਾਨਾਂ ਤੇ ਸਿੱਖ ਕਾਨੂੰਨੀ ਮਾਹਿਰਾਂ ਕੋਲੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਅਗਲੇਰੀ ਕਾਨੂੰਨੀ ਚਾਰਾਜੋਈ ਤੇ ਸੰਘਰਸ਼ ਦੀ ਰਣਨੀਤੀ ਬਾਰੇ ਰਾਏ ਲਵੇਗੀ। ਇਸ ਮਗਰੋਂ ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦੀ ਜਾਵੇਗੀ, ਜਿਸ ਵਿੱਚ ਸਿੱਖ ਵਿਦਵਾਨਾਂ ਤੇ ਕਾਨੂੰਨੀ ਮਾਹਿਰਾਂ ਦੀ ਰਾਏ ਨੂੰ ਰੱਖਿਆ ਜਾਵੇਗਾ ਤੇ ਇਸ ਉਪਰੰਤ ਸਿੱਖ ਜਥੇਬੰਦੀਆਂ ਦੀ ਸਹਿਮਤੀ ਨਾਲ ਕੋਈ ਸਾਂਝਾ ਪ੍ਰੋਗਰਾਮ ਉਲੀਕਿਆ ਜਾਵੇਗਾ। 

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਮੀਤ ਸਕੱਤਰ ਹਰਭਜਨ ਸਿੰਘ ਨੇ ਦੱਸਿਆ ਕਿ ਇਹ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਭੇਜੇ ਗਏ ਹਨ ਤੇ ਉਹ ਇਸ ਮੀਟਿੰਗ ਦੀ ਅਗਵਾਈ ਕਰਨਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਜੱਦੋਜਹਿਦ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਕੇਂਦਰ ਸਰਕਾਰ ਤੇ ਹੋਰ ਸੂਬਾ ਸਰਕਾਰਾਂ ਨੂੰ ਵੀ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਉਨ੍ਹਾਂ ਦੇ ਹੋਰ ਵੇਰਵੇ ਭੇਜੇ ਜਾ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ। ਸਾਰੇ ਬੰਦੀ ਸਿੱਖ ਆਪਣੀਆਂ ਸਜ਼ਾਵਾਂ ਦੀ ਨਿਰਧਾਰਿਤ ਮਿਆਦ ਪੂਰੀ ਕਰ ਚੁੱਕੇ ਹਨ, ਜਿਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

ਦੱਸ ਦਈਏ ਕਿ ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਇੱਕ ਦਸਤਖ਼ਤ ਮੁਹਿੰਮ ਚਲਾਈ ਸੀ ਜਿਸ ਤਹਿਤ ਦੇਸ਼ ਵਿਦੇਸ਼ ਦੇ 26 ਲੱਖ ਸਿੱਖਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਪ੍ਰੋਫਾਰਮੇ ਭਰੇ ਸਨ। ਇਹ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਪੇ ਗਏ ਹਨ ਤਾਂ ਜੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸਿੱਖ ਜਗਤ ਦੀ ਮੰਗ ਵਜੋਂ ਰਾਸ਼ਟਰਪਤੀ ਕੋਲ ਭੇਜੇ ਜਾ ਸਕਣ। 

ਇਸੇ ਮਾਮਲੇ ਵਿੱਚ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਨੂੰ ਬੰਦੀ ਸਿੱਖਾਂ ਦੀ ਰਿਹਾਈ ਵਾਸਤੇ ਠੋਸ ਯਤਨ ਕਰਨ ਲਈ ਕਿਹਾ ਗਿਆ ਸੀ। ਇਸੇ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਾਉਣ ਵਾਸਤੇ ਵੀ ਯਤਨ ਤੇਜ਼ ਕਰਨ ਲਈ ਕਿਹਾ ਗਿਆ। ਮਿਲੇ ਵੇਰਵਿਆਂ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਰਾਜਪਾਲ ਨੂੰ ਵੀ ਅਪੀਲ ਕੀਤੀ ਗਈ ਹੈ ਤੇ ਕਮੇਟੀ ਰਾਜੋਆਣਾ ਨਾਲ ਮੁਲਾਕਾਤ ਵਾਸਤੇ ਵੀ ਯਤਨਸ਼ੀਲ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !

Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?

ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ

Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Embed widget