ਪੜਚੋਲ ਕਰੋ

ਪੰਜਾਬ ਦੇ 'ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਵਿਸ਼ਵ ਭਰ ਵਿੱਚ ਸਫ਼ੀਰ ਬਣੋ; ਮੁੱਖ ਮੰਤਰੀ ਦੀ ਜੀ-20 ਸਿਖਰ ਸੰਮੇਲਨ ਦੇ ਪ੍ਰਤੀਨਿਧਾਂ ਨੂੰ ਅਪੀਲ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ-20 ਸੰਮੇਲਨ ਲਈ ਆਏ ਡੈਲੀਗੇਟਾਂ ਨੂੰ ਵਿਸ਼ਵ ਭਰ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਸਫ਼ੀਰ ਬਣਨ ਦਾ ਸੱਦਾ ਦਿੱਤਾ।

ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਜੀ-20 ਸੰਮੇਲਨ ਦੌਰਾਨ ਸੂਬੇ ਵਿੱਚ ਇਨ੍ਹਾਂ ਪਤਵੰਤਿਆਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਫੇਰੀ ਦੌਰਾਨ ਆਏ ਹੋਏ ਪਤਵੰਤਿਆਂ ਦੀ ਸੂਬੇ ਵਿੱਚ ਠਹਿਰ ਆਰਾਮਦਾਇਕ ਰਹੀ ਹੋਵੇਗੀ ਅਤੇ ਉਨ੍ਹਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੋਵੇਗਾ। ਭਗਵੰਤ ਮਾਨ ਨੇ ਪਤਵੰਤਿਆਂ ਨੂੰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸੂਬੇ ਦੇ ‘ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਸਫ਼ੀਰ’ ਬਣਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਭਾਰਤੀ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕਰਨ ਤੱਕ ਪੰਜਾਬੀਆਂ ਨੇ ਹਲੀਮੀ ਨਾਲ ਦੇਸ਼ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

ਮੁੱਖ ਮੰਤਰੀ ਨੇ ਡੈਲੀਗੇਟਾਂ ਨੂੰ ਜਾਣੂੰ ਕਰਵਾਇਆ ਕਿ ਗੁਰੂਆਂ ਤੇ ਪੀਰਾਂ ਦੀ ਵਰੋਸਾਈ ਇਸ ਧਰਤੀ ਨੇ ਕਈ ਬਹਾਦਰ ਪੁੱਤਰ ਪੈਦਾ ਕੀਤੇ ਹਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਹਰ ਖੇਤਰ ਵਿੱਚ ਵੱਖਰਾ ਮੁਕਾਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਕਈ ਨਾਮੀ ਉੱਦਮੀ ਅਤੇ ਉਦਯੋਗਪਤੀ ਪੈਦਾ ਕਰਨ ਦਾ ਵੀ ਮਾਣ ਹਾਸਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਆਪਣੇ ਉੱਦਮੀ ਹੁਨਰ ਅਤੇ ਸੂਝ-ਬੂਝ ਲਈ ਵਿਸ਼ਵ ਭਰ ਵਿੱਚ ਜਾਣੇ ਜਾਂਦੇ ਮਿਹਨਤੀ ਪੰਜਾਬੀਆਂ ਨੇ ਨਾ ਸਿਰਫ਼ ਆਪਣੇ ਸੂਬੇ ਤੇ ਦੇਸ਼, ਸਗੋਂ ਵਿਸ਼ਵ ਪੱਧਰ 'ਤੇ ਸਮਾਜਿਕ ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਥੇ ਆਏ ਮੁਅੱਜਜ ਮਹਿਮਾਨਾਂ ਨੂੰ ਵਿਸ਼ਵ ਭਰ ਦੇ ਪੰਜਾਬੀਆਂ ਦੇ ਅਥਾਹ ਯੋਗਦਾਨ ਨੂੰ ਦਰਸਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੈਲੀਗੇਟਾਂ ਦੇ ਆਰਾਮਦਾਇਕ ਠਹਿਰਾਅ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਏ ਹਨ ਅਤੇ ਡੈਲੀਗੇਟਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਡੈਲੀਗੇਟ ਆਪਣੇ ਨਾਲ ਪੰਜਾਬ ਫੇਰੀ ਦੀਆਂ ਤਾਜ਼ੀਆਂ ਯਾਦਾਂ ਨਾਲ ਲੈ ਕੇ ਜਾਣਗੇ, ਜੋ ਜੀਵਨ ਭਰ ਉਨ੍ਹਾਂ ਦੇ ਸਫ਼ਰ ਦਾ ਹਿੱਸਾ ਰਹਿਣਗੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ

Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

ਦਰਵਾਜਾ ਖੁੱਲ੍ਹਾ ਰਹਿਣ 'ਤੇ ਵੀ ਘਰ 'ਚ ਨਹੀਂ ਵੜਨਗੇ ਮੱਛਰ, ਰੋਜ਼ ਕਰ ਲਓ ਬੱਸ ਆਹ ਕੰਮ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਦਰਵਾਜਾ ਖੁੱਲ੍ਹਾ ਰਹਿਣ 'ਤੇ ਵੀ ਘਰ 'ਚ ਨਹੀਂ ਵੜਨਗੇ ਮੱਛਰ, ਰੋਜ਼ ਕਰ ਲਓ ਬੱਸ ਆਹ ਕੰਮ
ਦਰਵਾਜਾ ਖੁੱਲ੍ਹਾ ਰਹਿਣ 'ਤੇ ਵੀ ਘਰ 'ਚ ਨਹੀਂ ਵੜਨਗੇ ਮੱਛਰ, ਰੋਜ਼ ਕਰ ਲਓ ਬੱਸ ਆਹ ਕੰਮ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ

ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

Embed widget