ਪੜਚੋਲ ਕਰੋ

Punjab Police : ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅੱਤਵਾਦੀ ਮਡਿਊਲ ਦਾ ਕੀਤਾ ਪਰਦਾਫਾਸ਼, ਹੋ ਰਹੀ ਸੀ ਆਹ ਪਲਾਨਿੰਗ

Punjab Police ਪੁਲਿਸ ਨੇ ਚੈਕ ਗਣਰਾਜ ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ....

ਤਰਨਤਾਰਨ :ਪੰਜਾਬ ਪੁਲਿਸ ਨੇ ਚੈਕ ਗਣਰਾਜ ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਡਿਊਲ  ਦੇ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸਾਹਮਣੇ ਆਈ ਹੈ। 

ਗੁਰਦੇਵ ਜੈਸਲ, ਕੈਨੇਡਾ ਅਧਾਰਤ ਅੱਤਵਾਦੀਆਂ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ, ਜਿਨ੍ਹਾਂ ਦਾ ਹੱਥ ਪੁਲਿਸ ਸਟੇਸ਼ਨ ਸਰਹਾਲੀ ਵਿਖੇ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਸੂਬੇ ਵਿੱਚ ਮਿੱਥ ਕੇ ਕੀਤੀਆਂ ਗਈਆਂ ਹੱਥਿਆਵਾਂ ਪਿੱਛੇ ਹੈ, ਦੇ ਗਿਰੋਹ ਦਾ ਮੁੱਖ ਮੈਂਬਰ ਹੈ।

ਫੜੇ ਗਏ ਵਿਅਕਤੀਆਂ ਦੀ ਪਛਾਣ ਅਸ਼ਮਪ੍ਰੀਤ ਸਿੰਘ ਵਾਸੀ ਨੂਰਦੀ, ਤਰਨ ਤਾਰਨ, ਪਰਦੀਪ ਸਿੰਘ ਅਤੇ ਸੁਖਮਨ ਦੋਵੇਂ ਵਾਸੀ ਸ਼ੇਰੋਂ, ਸਰਹਾਲੀ (ਤਰਨ ਤਾਰਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲਾਂ ਤੋਂ ਇਲਾਵਾ 37500 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਦੇਵ ਜੈਸਲ ਵੱਲੋਂ ਮਾਝਾ ਖੇਤਰ ਵਿੱਚ ਦਹਿਸ਼ਤੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਨਵਾਂ ਮਾਡਿਊਲ ਤਿਆਰ ਕਰਨ ਦੀ ਠੋਸ ਜਾਣਕਾਰੀ ਮਿਲਣ ਉਪਰੰਤ ਤਰਨ ਤਾਰਨ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਿੰਨਾਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਅਪਰਾਧ ਨੂੰ ਅੰਜ਼ਾਮ ਦੇਣ ਦੀ ਸਾਜਿਸ਼ ਰਚ ਰਹੇ ਸਨ। 

ਹੋਰ ਵੇਰਵੇ ਸਾਂਝੇ ਕਰਦਿਆਂ ਐਸ.ਐਸ.ਪੀ, ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਚੈਕ ਗਣਰਾਜ ਵਿੱਚ ਬੈਠਾ ਜੈਸਲ, ਮਾਡਿਊਲ ਦੇ ਮੈਂਬਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨੂੰ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਲਈ ਦਹਿਸ਼ਤੀ ਗਤੀਵਿਧੀਆਂ ਅਤੇ ਟਾਰਗੇਟ ਕਿਲਿੰਗਜ਼ ਨੂੰ ਅੰਜਾਮ ਦੇਣ ਸਬੰਧੀ ਫੋਨ 'ਤੇ ਨਿਰਦੇਸ਼ ਦਿੰਦਾ ਸੀ। 
 
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਵੱਲੋਂ ਅੱਤਵਾਦ ਫੰਡਿੰਗ ਦੇ ਤੌਰ 'ਤੇ ਹਥਿਆਰਾਂ ਅਤੇ ਪੈਸਿਆਂ ਦੀਆਂ ਕੁਝ ਖੇਪਾਂ ਵੀ ਪ੍ਰਾਪਤ ਕੀਤੀਆਂ ਗਈਆ ਸਨ, ਜਿਨ੍ਹਾਂ ਨੂੰ ਗੁਰਦੇਵ ਜੈਸਲ ਦੇ ਨਿਰਦੇਸ਼ਾਂ 'ਤੇ ਵੱਖ-ਵੱਖ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ। ਉਨ੍ਹਾਂ ਕਿਹਾ ਕਿ ਸਾਰੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਸ ਸਬੰਧੀ  ਥਾਣਾ ਸਰਹਾਲੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 384, 385,386, 387, 115 ਅਤੇ 120-ਬੀ, ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 27 (7), ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾਵਾਂ 13, 16, 17, 18, 18-ਬੀ, 20 ਅਤੇ 40, ਐਨ.ਡੀ.ਪੀ.ਐਸ. ਐਕਟ ਦੀ ਧਾਰਾਵਾਂ 21 ਅਤੇ 29 ਅਤੇ ਆਈਟੀ ਐਕਟ ਦੀ ਧਾਰਾ 66 ਤਹਿਤ ਐਫ.ਆਈ.ਆਰ. ਨੰ. 119 ਮਿਤੀ 12.08.2023 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। 

ਗੁਰਦੇਵ ਜੈਸਲ ਕੌਣ ਹੈ?

ਗੈਂਗਸਟਰ ਤੋਂ ਅੱਤਵਾਦੀ ਬਣੇ ਕੈਨੇਡਾ ਅਧਾਰਤ ਲਖਬੀਰ ਸਿੰਘ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦਾ ਕਰੀਬੀ ਸਾਥੀ ਗੁਰਦੇਵ ਸਿੰਘ ਉਰਫ ਜੈਸਲ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ 'ਤੇ ਦਸੰਬਰ 2022 ਵਿੱਚ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਹੈ। ਉਹ 2022 ਵਿੱਚ ਦੁਬਈ ਭੱਜ ਗਿਆ, ਜਿਸ ਤੋਂ ਬਾਅਦ ਗੈਰ-ਕਾਨੂੰਨੀ ਢੰਗ ਨਾਲ ਉਥੋਂ ਯੂਰਪ ਚਲਾ ਗਿਆ। ਉਹ ਆਪਣੇ ਸਾਥੀਆਂ ਦੀ ਮਦਦ ਨਾਲ ਪੰਜਾਬ 'ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਦੀ ਮਦਦ ਕਰਦਾ ਰਿਹਾ ਹੈ।

ਕਾਊਂਟਰ ਇੰਟੈਲੀਜੈਂਸ ਰਿਪੋਰਟਾਂ ਦੇ ਅਨੁਸਾਰ ਜਦੋਂ ਗੁਰਦੇਵ ਜੈਸਲ ਪਹਿਲਾਂ ਭਾਰਤ ਵਿੱਚ ਸੀ ਤਾਂ ਉਸਨੇ ਲਖਬੀਰ ਲੰਡਾ ਦੇ ਕਹਿਣ 'ਤੇ ਹਥਿਆਰਾਂ, ਆਈਈਡੀਜ਼, ਏਕੇ-47 ਰਾਈਫਲ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਹਾਸਲ ਕੀਤੀ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ ਨੇ ISIS ਟਿਕਾਣਿਆਂ 'ਤੇ ਕੀਤੀ Air Strike, ਨਾਈਜੀਰੀਆ ਸਰਕਾਰ ਨੇ ਜਾਰੀ ਕੀਤਾ ਬਿਆਨ, ਜਾਣੋ ਕੀ ਕਿਹਾ?
ਅਮਰੀਕਾ ਨੇ ISIS ਟਿਕਾਣਿਆਂ 'ਤੇ ਕੀਤੀ Air Strike, ਨਾਈਜੀਰੀਆ ਸਰਕਾਰ ਨੇ ਜਾਰੀ ਕੀਤਾ ਬਿਆਨ, ਜਾਣੋ ਕੀ ਕਿਹਾ?
ਨਵੇਂ ਸਾਲ 'ਤੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਤਨਖ਼ਾਹ 'ਚ ਹੋਇਆ ਵਾਧਾ
ਨਵੇਂ ਸਾਲ 'ਤੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਤਨਖ਼ਾਹ 'ਚ ਹੋਇਆ ਵਾਧਾ
ਮਨਰੇਗਾ ਨੂੰ ਲੈ ਕੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਤੇਜ਼, ਪਿੰਡਾਂ 'ਚ ਹੋਣਗੇ ਵਿਰੋਧ ਪ੍ਰਦਰਸ਼ਨ
ਮਨਰੇਗਾ ਨੂੰ ਲੈ ਕੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਤੇਜ਼, ਪਿੰਡਾਂ 'ਚ ਹੋਣਗੇ ਵਿਰੋਧ ਪ੍ਰਦਰਸ਼ਨ
ਚੰਡੀਗੜ੍ਹ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਵਾਲਾ ਗੈਂਗ ਕਾਬੂ: J&K ‘ਚ ਛਾਪਦੇ, ਦਿੱਲੀ-ਹਰਿਆਣਾ ਦੇ ਦੋਸਤਾਂ ਰਾਹੀਂ ਕਰਵਾਉਂਦੇ ਸਨ ਸਪਲਾਈ; ₹100-₹500 ਦੇ ₹1 ਕਰੋੜ ਤੋਂ ਵੱਧ ਦੇ ਨੋਟ ਛਾਪੇ
ਚੰਡੀਗੜ੍ਹ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਵਾਲਾ ਗੈਂਗ ਕਾਬੂ: J&K ‘ਚ ਛਾਪਦੇ, ਦਿੱਲੀ-ਹਰਿਆਣਾ ਦੇ ਦੋਸਤਾਂ ਰਾਹੀਂ ਕਰਵਾਉਂਦੇ ਸਨ ਸਪਲਾਈ; ₹100-₹500 ਦੇ ₹1 ਕਰੋੜ ਤੋਂ ਵੱਧ ਦੇ ਨੋਟ ਛਾਪੇ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਨੇ ISIS ਟਿਕਾਣਿਆਂ 'ਤੇ ਕੀਤੀ Air Strike, ਨਾਈਜੀਰੀਆ ਸਰਕਾਰ ਨੇ ਜਾਰੀ ਕੀਤਾ ਬਿਆਨ, ਜਾਣੋ ਕੀ ਕਿਹਾ?
ਅਮਰੀਕਾ ਨੇ ISIS ਟਿਕਾਣਿਆਂ 'ਤੇ ਕੀਤੀ Air Strike, ਨਾਈਜੀਰੀਆ ਸਰਕਾਰ ਨੇ ਜਾਰੀ ਕੀਤਾ ਬਿਆਨ, ਜਾਣੋ ਕੀ ਕਿਹਾ?
ਨਵੇਂ ਸਾਲ 'ਤੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਤਨਖ਼ਾਹ 'ਚ ਹੋਇਆ ਵਾਧਾ
ਨਵੇਂ ਸਾਲ 'ਤੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਤਨਖ਼ਾਹ 'ਚ ਹੋਇਆ ਵਾਧਾ
ਮਨਰੇਗਾ ਨੂੰ ਲੈ ਕੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਤੇਜ਼, ਪਿੰਡਾਂ 'ਚ ਹੋਣਗੇ ਵਿਰੋਧ ਪ੍ਰਦਰਸ਼ਨ
ਮਨਰੇਗਾ ਨੂੰ ਲੈ ਕੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਤੇਜ਼, ਪਿੰਡਾਂ 'ਚ ਹੋਣਗੇ ਵਿਰੋਧ ਪ੍ਰਦਰਸ਼ਨ
ਚੰਡੀਗੜ੍ਹ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਵਾਲਾ ਗੈਂਗ ਕਾਬੂ: J&K ‘ਚ ਛਾਪਦੇ, ਦਿੱਲੀ-ਹਰਿਆਣਾ ਦੇ ਦੋਸਤਾਂ ਰਾਹੀਂ ਕਰਵਾਉਂਦੇ ਸਨ ਸਪਲਾਈ; ₹100-₹500 ਦੇ ₹1 ਕਰੋੜ ਤੋਂ ਵੱਧ ਦੇ ਨੋਟ ਛਾਪੇ
ਚੰਡੀਗੜ੍ਹ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਵਾਲਾ ਗੈਂਗ ਕਾਬੂ: J&K ‘ਚ ਛਾਪਦੇ, ਦਿੱਲੀ-ਹਰਿਆਣਾ ਦੇ ਦੋਸਤਾਂ ਰਾਹੀਂ ਕਰਵਾਉਂਦੇ ਸਨ ਸਪਲਾਈ; ₹100-₹500 ਦੇ ₹1 ਕਰੋੜ ਤੋਂ ਵੱਧ ਦੇ ਨੋਟ ਛਾਪੇ
Punjab Weather Today: ਪੰਜਾਬ ‘ਚ ਹੁਣ ਦਿਨ-ਰਾਤ ਦਾ ਤਾਪਮਾਨ ਹੋਵੇਗਾ ਘੱਟ: ਸ਼ੀਤ-ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ, ਚੰਡੀਗੜ੍ਹ ਤੋਂ 6 ਫਲਾਈਟਾਂ ਰੱਦ
Punjab Weather Today: ਪੰਜਾਬ ‘ਚ ਹੁਣ ਦਿਨ-ਰਾਤ ਦਾ ਤਾਪਮਾਨ ਹੋਵੇਗਾ ਘੱਟ: ਸ਼ੀਤ-ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ, ਚੰਡੀਗੜ੍ਹ ਤੋਂ 6 ਫਲਾਈਟਾਂ ਰੱਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (26-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (26-12-2025)
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
Embed widget