Amritsar News: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਅੱਜ ਹੋਣ ਜਾ ਰਹੀ ਚੋਣ 'ਤੇ ਸਭ ਦੀਆਂ ਨਜ਼ਰਾਂ ਹਨ। ਜਨਰਲ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਵਿਰੋਧੀ ਧਿਰਾਂ ਦੇ ਉਮੀਦਵਾਰ  ਬਲਬੀਰ ਸਿੰਘ ਘੁੰਨਸ ਵਿਚਾਲੇ ਮੁਕਾਬਲਾ ਹੋਣ ਜਾ ਰਿਹਾ ਹੈ। ਇਸ ਤਰ੍ਹਾਂ ਕਿਸੇ ਵੇਲੇ ਬਾਦਲ ਪਰਿਵਾਰ ਦੇ ਕਰੀਬੀ ਰਹੇ ਲੀਡਰ ਹੀ ਅੱਜ ਚੁਣੌਤੀ ਦੇ ਰਹੇ ਹਨ।


ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਜਦਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਬੀਬੀ ਜਗੀਰ ਕੌਰ ਨੇ ਵਿਰੋਧੀ ਧਿਰਾਂ ਵੱਲੋਂ ਪ੍ਰਧਾਨ ਦੇ ਉਮੀਦਵਾਰ ਲਈ ਸੰਤ ਬਲਬੀਰ ਸਿੰਘ ਘੁੰਨਸ ਦਾ ਨਾਮ ਐਲਾਨਿਆ। 


Punjab Breaking News LIVE: ਸ਼੍ਰੋਮਣੀ ਕਮੇਟੀ ਚੋਣ ਤੋਂ ਪਹਿਲਾਂ ਬਾਦਲ ਧੜੇ ਦੇ ਵਿਰੋਧੀਆਂ ਨੇ ਕੀਤਾ ਵੱਡਾ ਐਲਾਨ, ਪੰਜਾਬ 'ਚ ਡੇਂਗੂ ਦਾ ਸੰਕਟ, 10 ਹਜ਼ਾਰ ਤੋਂ ਪਾਰ ਪਹੁੰਚੀ ਮਰੀਜ਼ਾਂ ਦੀ ਗਿਣਤੀ, ਦੀਵਾਲੀ 'ਤੇ ਪਟਾਕੇ ਚਲਾਉਣ ਵਾਲੇ ਸਾਵਧਾਨ! ਸੁਪਰੀਮ ਕੋਰਟ ਨੇ ਲਾਗੂ ਕੀਤਾ ਸਖ਼ਤ ਫਰਮਾਨ


ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸਣੇ ਹੋਰ ਵਿਰੋਧੀ ਧਿਰਾਂ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵਾਲੀ ਚੋਣ ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਏਜੰਡੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਪੰਥਕ ਧਿਰਾਂ ਦੀ ਤਰਜੀਹ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਮੁੜ ਬਹਾਲ ਕਰਨਾ ਹੋਵੇਗੀ। 


ਏਜੰਡੇ ਵਿੱਚ ਕਿਹਾ ਗਿਆ ਹੈ ਕਿ ਉਹ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਵੱਖਰੀ, ਆਜ਼ਾਦ ਤੇ ਨਿਆਰੀ ਹਸਤੀ ਨੂੰ ਕਾਇਮ ਰੱਖਣਗੇ, ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਪਰਿਵਾਰ ਦੇ ਗਲਬੇ ਵਿੱਚੋਂ ਕੱਢ ਕੇ ਇਸ ਨੂੰ ਪੰਜਾਬ ਦੀ ਪ੍ਰਤੀਨਿਧ ਜਥੇਬੰਦੀ ਬਣਾਇਆ ਜਾਵੇਗਾ, ਬੇਅਦਬੀਆਂ ਤੇ ਗੋਲੀਕਾਂਡ ਦੇ ਸ਼ਹੀਦਾਂ ਨੂੰ ਨਿਆ ਦਿਵਾਇਆ ਜਾਵੇਗਾ, ਸ੍ਰੀ ਦਰਬਾਰ ਸਾਹਿਬ ਵਿੱਚ ਗੁਰਬਾਣੀ ਪ੍ਰਸਾਰਨ ’ਤੇ ਇੱਕ ਪਰਿਵਾਰ ਦੇ ਬਣੇ ਏਕਾਅਧਿਕਾਰ ਨੂੰ ਖਤਮ ਕੀਤਾ ਜਾਵੇਗਾ।


 


Farmers Protest: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਦਾ ਵੱਡਾ ਐਲਾਨ, 26 ਫਰਵਰੀ ਤੋਂ ਦਿੱਲੀ ਵੱਲ ਕੂਚ