Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੋਇੰਦਵਾਲ ਥਰਮਲ ਪਲਾਂਟ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਭਗਵੰਤ ਮਾਨ ਤੇ ਕੇਜਰੀਵਾਲ ਤਰਨਤਾਰਨ ਪਹੁੰਚੇ ਤੇ ਗੁਰੂ ਅਮਰਦਸ ਥਰਮਲ ਪਲਾਂਟ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਲੀਡਰਾਂ ਨੇ ਰੈਲੀ ਨੂੰ ਸੰਬੋਧਨ ਕੀਤਾ।






ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਸ਼ਾਨੇ ਉੱਤੇ ਖ਼ਾਸ ਕਰਕੇ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਰਹੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਪਰਿਵਾਰ ਬਚਾਓ ਯਾਤਰਾ ਸ਼ੁਰੂ ਕੀਤੀ ਹੋਈ ਹੈ। ਪਹਿਲੇ ਦਿਨ ਬਿਕਰਮ ਮਜੀਠੀਆ ਪਹੁੰਚੇ ਤਾਂ ਉੱਥੇ ਸਾਲਾ ਬਚਾਓ ਯਾਤਰਾ ਸੀ। ਦੂਜੇ ਦਿਨ ਕੈਰੋਂ ਪਿੰਡ ਪਹੁੰਚੀ ਤਾਂ ਇਸ ਯਾਤਰਾ ਦਾ ਨਾਂਅ ਜਵਾਈ ਬਚਾਓ ਸੀ। ਕੱਲ੍ਹ ਯਾਤਰਾ ਫਿਰੋਜ਼ਪੁਰ ਸੀ ਉਹ ਸੁਖਬੀਰ ਬਚਾਓ ਯਾਤਰਾ ਇਸ ਤੋਂ ਬਾਅਦ ਬਠਿੰਡਾ ਵਿੱਚ ਇਹ ਯਾਤਰਾ ਘਰਵਾਲੀ ਬਚਾਓ ਯਾਤਰਾ ਹੈ। 


ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਹ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਿਆ ਹੈ। ਇਸ ਦੀ ਜਾਣਕਾਰੀ ਸੀਐਮ ਮਾਨ ਨੇ 1 ਜਨਵਰੀ ਨੂੰ ਖੁਦ ਪੰਜਾਬ ਦੇ ਲੋਕਾਂ ਨੂੰ ਦਿੱਤੀ ਸੀ। ਇਸ ਥਰਮਲ ਪਲਾਂਟ ਦੀ ਪੂਰੀ ਸਮਰੱਥਾ 540 ਮੈਗਾਵਾਟ ਹੈ। ਪਰ ਹੁਣ ਤੱਕ ਇਹ ਕੋਲੇ ਦੀ ਸੀਮਤ ਮਾਤਰਾ ਹੋਣ ਕਾਰਨ ਅੱਧੀ ਸਮਰੱਥਾ 'ਤੇ ਹੀ ਚੱਲ ਰਿਹਾ ਸੀ। ਸੀਐਮ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਝਾਰਖੰਡ ਵਿੱਚ ਪੰਜਾਬ ਸਰਕਾਰ ਦੀ ਖਾਣ ਵਿੱਚ ਵਾਧੂ ਕੋਲਾ ਹੈ, ਜਿੱਥੋਂ ਕੋਲਾ ਲਿਆ ਕੇ ਇਸ ਪਲਾਂਟ ਨੂੰ ਪੂਰੀ ਤਰ੍ਹਾਂ ਚਲਾਇਆ ਜਾਵੇਗਾ।






ਗੋਇੰਦਵਾਲ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਨੇ ਬਣਵਾਇਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਦੀ ਤਰਫੋਂ ਇਹ ਥਰਮਲ ਪਲਾਂਟ ਉਨ੍ਹਾਂ ਦੇ ਨਾਂਅ 'ਤੇ ਸਮਰਪਿਤ ਕੀਤਾ ਗਿਆ ਹੈ। ਇਸ ਥਰਮਲ ਪਲਾਂਟ ਦੇ ਸ਼ੇਅਰ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (ਜੀ.ਏ.ਟੀ.ਪੀ.ਐਲ.) ਦੇ ਨਾਂਅ ਤਬਦੀਲ ਕਰ ਦਿੱਤੇ ਗਏ ਹਨ।


ਇਹ ਵੀ ਪੜ੍ਹੋ-Congress Rally: ਵੜਿੰਗ ਨੇ ਇਕੱਲੇ ਚੋਣਾਂ ਲੜਣ ਦਾ ਠੋਕਿਆ ਦਾਅਵਾ, ਬਾਜਵਾ ਨੇ ਖੜਗੇ ਅੱਗੇ ਰੱਖੀਆਂ 3 ਮੰਗਾਂ