(Source: ECI/ABP News/ABP Majha)
Amritsar News: ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਅਜਨਾਲਾ ਥਾਣੇ ਦੇ ਘਿਰਾਓ ਮਗਰੋਂ ਭਾਈ ਅੰਮ੍ਰਿਤਪਾਲ ਸਿੰਘ ਸੁਰਖੀਆਂ ਵਿੱਚ ਹਨ। ਉਨ੍ਹਾਂ ਵੱਲੋਂ ਅਜਨਾਲਾ ਥਾਣੇ ਦੇ ਘਿਰਾਓ...
Amritsar News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਅਜਨਾਲਾ ਥਾਣੇ ਦੇ ਘਿਰਾਓ ਮਗਰੋਂ ਭਾਈ ਅੰਮ੍ਰਿਤਪਾਲ ਸਿੰਘ ਸੁਰਖੀਆਂ ਵਿੱਚ ਹਨ। ਉਨ੍ਹਾਂ ਵੱਲੋਂ ਅਜਨਾਲਾ ਥਾਣੇ ਦੇ ਘਿਰਾਓ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲੈ ਜਾਣ ਕਰਕੇ ਅਲੋਚਨਾ ਹੋ ਰਹੀ ਹੈ। ਇਸ ਮਾਮਲੇ 'ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਮੇਟੀ ਬਣਾਈ ਗਈ ਹੈ।
ਭਾਈ ਅੰਮ੍ਰਿਤਪਾਲ ਸਿੰਘ ਨੇ ਲੰਘੇ ਦਿਨ 'ਏਬੀਪੀ ਸਾਂਝਾ' ਨਾਲ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਜਦੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬੁਲਾਉਣਗੇ, ਉਹ ਜ਼ਰੂਰ ਪੇਸ਼ ਹੋਣਗੇ। ਸੂਤਰਾਂ ਮੁਤਾਬਕ ਅਜੇ ਤੱਕ ਕਮੇਟੀ ਨੇ ਇਸ ਬਾਰੇ ਕੋਈ ਰਿਪੋਰਟ ਨਹੀਂ ਸੌਂਪੀ। ਇਸ ਤੋਂ ਪਹਿਲਾਂ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਹੈ।
ਅੰਮ੍ਰਿਤਪਾਲ ਸਿੰਘ ਹੈ ਕਿਉਂ ਸੁਰਖੀਆਂ 'ਚ
ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ 'ਤੇ ਚਮਕੌਰ ਸਾਹਿਬ ਦੇ ਰਹਿਣ ਵਾਲੇ ਬਰਿੰਦਰ ਸਿੰਘ ਨੂੰ ਅਗਵਾ ਕਰਨ ਅਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਹੈ। ਬਰਿੰਦਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਪੁਲੀਸ ਨੂੰ ਦੱਸਿਆ ਸੀ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਉਸ ਨੂੰ ਅਜਨਾਲਾ ਤੋਂ ਅਗਵਾ ਕਰਕੇ ਕਿਸੇ ਅਣਦੱਸੀ ਥਾਂ ’ਤੇ ਲੈ ਗਏ ਸਨ, ਜਿੱਥੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।
ਪੁਲਿਸ ਨੇ ਸ਼ਿਕਾਇਤ ’ਤੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਮਰਥਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ 'ਚ ਪੁਲਸ ਨੇ ਅੰਮ੍ਰਿਤਪਾਲ ਦੇ ਕਰੀਬੀ ਦੋਸਤ ਲਵਪ੍ਰੀਤ ਤੂਫਾਨ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਪਰ 23 ਫਰਵਰੀ ਨੂੰ ਅੰਮ੍ਰਿਤਪਾਲ ਆਪਣੇ ਸਮਰਥਕਾਂ ਨਾਲ ਥਾਣਾ ਅਜਨਾਲਾ ਪਹੁੰਚ ਗਿਆ।
ਮਾਮਲਾ ਇੰਨਾ ਵੱਧ ਗਿਆ ਕਿ ਉਸ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ। ਪੁਲਿਸ ਦਾ ਮੰਨਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਆੜ ਵਿੱਚ ਪੁਲੀਸ ’ਤੇ ਹਮਲਾ ਕੀਤਾ ਹੈ। ਇਸ ਹਮਲੇ 'ਚ 6 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ