Amritsar News: 'ਵਾਰਿਸ ਪੰਜਾਬ ਦੇ' ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਰੋਕਿਆ ਗਿਆ। ਉਨ੍ਹਾਂ ਨੇ ਦੋਹਾ ਕਤਰ ਜਾਣਾ ਸੀ। ਅੱਜ ਸਵੇਰੇ ਤਰਸੇਮ ਸਿੰਘ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚੇ ਸੀ। ਉਨ੍ਹਾਂ ਨੇ ਸਵੇਰੇ 3.05 ਵਜੇ ਕਤਰ ਏਅਰਵੇਜ਼ ਦੀ ਉਡਾਣ ਫੜਨੀ ਸੀ।


ਹਾਸਲ ਜਾਣਕਾਰੀ ਮੁਤਾਬਕ ਏਅਰਪੋਰਟ ਤੇ ਪੁੱਛਗਿੱਛ ਕਰਨ ਤੋਂ ਤੋਂ ਬਾਅਦ ਤਰਸੇਮ ਸਿੰਘ ਨੂੰ ਵਾਪਸ ਘਰ ਭੇਜ ਦਿੱਤਾ ਗਿਆ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੀ ਪਤਨੀ ਨੂੰ ਵੀ ਵਿਦੇਸ਼ ਜਾਣ ਤੋਂ ਰੋਕਿਆ ਗਿਆ ਸੀ। ਭਾਈ ਅੰਮ੍ਰਿਤਪਾਲ ਸਿੰਘ ਇਸ ਵੇਲੇ ਐਨਐਸਏ ਤਹਿਤ ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।


ਸੂਤਰਾਂ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਸੁਰੱਖਿਆ ਏਜੰਸੀਆਂ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੋਕ ਲਿਆ। ਉਹ ਕਤਰ ਦੀ ਰਾਜਧਾਨੀ ਦੋਹਾ ਜਾਣ ਵਾਲੇ ਸੀ। ਹਾਲਾਂਕਿ ਸੁਰੱਖਿਆ ਏਜੰਸੀਆਂ ਨੇ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ। 


ਇਹ ਵੀ ਪੜ੍ਹੋ: Punjab Jails: ਕੀ ਹੈ AI ਕੈਮਰਾ ਸਿਸਟਮ ਜੋ ਪੰਜਾਬ ਦੀਆਂ ਜੇਲ੍ਹ 'ਚ ਲੱਗਣ ਜਾ ਰਿਹਾ, ਕਿਵੇਂ ਕੰਮ ਕਰਦਾ ਅਤੇ ਕਿਵੇਂ ਬੰਦੇ ਫੜ੍ਹਦਾ ?


ਹਾਸਲ ਜਾਣਕਾਰੀ ਅਨੁਸਾਰ ਸੁਰੱਖਿਆ ਅਧਿਕਾਰੀਆਂ ਨੇ ਹਵਾਈ ਅੱਡੇ 'ਤੇ ਤਰਸੇਮ ਸਿੰਘ ਤੋਂ ਪੁੱਛਗਿੱਛ ਕੀਤੀ ਤੇ ਫਿਰ ਉਸ ਨੂੰ ਵਾਪਸ ਘਰ ਭੇਜ ਦਿੱਤਾ। ਤਰਸੇਮ ਸਿੰਘ ਬੁੱਧਵਾਰ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ ਸੀ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਦਿੱਲੀ ਤੇ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਤਿੰਨ ਵਾਰ ਵਿਦੇਸ਼ ਜਾਣ ਤੋਂ ਰੋਕਿਆ ਗਿਆ। ਕਿਰਨਦੀਪ ਕੌਰ ਬ੍ਰਿਟਿਸ਼ ਨਾਗਰਿਕ ਹੈ।


ਦੱਸ ਦਈਏ ਕਿ ਅੰਮ੍ਰਿਤਸਰ ਦੇ ਅਜਨਾਲਾ ਥਾਣੇ 'ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਮੁਹਿੰਮ ਛੇੜੀ ਸੀ। ਕਈ ਦਿਨਾਂ ਦੀ ਭਾਲ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਅੰਮ੍ਰਿਤਪਾਲ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਕਾਰਵਾਈ ਕੀਤੀ ਗਈ ਹੈ।


ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀ ਮਨਦੀਪ ਸਿੰਘ ਉਰਫ ਤੂਫਾਨ ਨੂੰ ਛੁਡਾਉਣ ਲਈ ਇਸ ਸਾਲ ਫਰਵਰੀ ਮਹੀਨੇ ਅਜਨਾਲਾ ਥਾਣੇ 'ਤੇ ਧਾਵਾ ਬੋਲਿਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਅੰਮ੍ਰਿਤਪਾਲ ਨੇ ਹਜ਼ਾਰਾਂ ਸਮਰਥਕਾਂ ਸਮੇਤ ਆਪਣੇ ਪਿੰਡ ਜੱਲੂਖੇੜਾ ਤੋਂ ਥਾਣੇ ਪਹੁੰਚੇ ਸੀ। ਇਸ ਦੌਰਾਨ ਐਸਪੀ ਜੁਗਰਾਜ ਸਿੰਘ ਸਮੇਤ ਛੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸੀ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਬਾਬਾ ਬਕਾਲਾ ਥਾਣੇ ਵਿੱਚ ਹਥਿਆਰ ਰੱਖਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।


ਇਹ ਵੀ ਪੜ੍ਹੋ: Punjab news: ਕਾਂਗਰਸੀ ਲੀਡਰ ਹਰੀਸ਼ ਰਾਵਤ ਦੀ ਕਾਰ ਹਾਦਸੇ ਦੀ ਸ਼ਿਕਾਰ, ਹਸਪਤਾਲ ਦਾਖਲ