Amritsar News: ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਤੂਫਾਨ ਖਿਲਾਫ ਗ਼ਲਤ ਪਰਚਾ ਦਰਜ ਹੋਇਆ ਸੀ, ਪੁਲਿਸ ਨੇ ਕੀਤਾ ਸਵੀਕਾਰ
ਪੁਲਿਸ ਨੇ ਮੰਨਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਤੂਫਾਨ ਖਿਲਾਫ ਗਲਤ ਪਰਚਾ ਦਰਜ ਕੀਤਾ ਗਿਆ ਸੀ। ਐਸਐਸਪੀ ਦੇਹਾਤੀ ਸਤਿੰਦਰ ਸਿੰਘ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਦੀ ਤਰਫੋਂ ਪੁਲਿਸ ਸਾਹਮਣੇ ਸਬੂਤ ਪੇਸ਼ ਕੀਤੇ ਗਏ ਹਨ।
Amritsar News: ਪੁਲਿਸ ਨੇ ਮੰਨਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਤੂਫਾਨ ਖਿਲਾਫ ਗਲਤ ਪਰਚਾ ਦਰਜ ਕੀਤਾ ਗਿਆ ਸੀ। ਐਸਐਸਪੀ ਦੇਹਾਤੀ ਸਤਿੰਦਰ ਸਿੰਘ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਦੀ ਤਰਫੋਂ ਪੁਲਿਸ ਸਾਹਮਣੇ ਸਬੂਤ ਪੇਸ਼ ਕੀਤੇ ਗਏ ਹਨ। ਇਨ੍ਹਾਂ ਦੇ ਆਧਾਰ 'ਤੇ ਸਪੱਸ਼ਟ ਹੈ ਕਿ ਵਿਅਕਤੀ ਦੀ ਕੁੱਟਮਾਰ ਵੇਲੇ ਲਵਪ੍ਰੀਤ ਤੂਫਾਨ ਉੱਥੇ ਨਹੀਂ ਸੀ।
ਦਰਅਸਲ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਹੋਏ ਘਿਰਾਓ ਮਗਰੋਂ ਪੰਜਾਬ ਪੁਲਿਸ ਸਿੱਖ ਪ੍ਰਚਾਰਕ ਭਾਈ ਅੰਮ੍ਰਿਤਪਾਲ ਸਿੰਘ ਅੱਗੇ ਝੁਕ ਗਈ ਹੈ। ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਕੇਸ ਵਿੱਚੋਂ ਬਰੀ ਕਰਨ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ। ਇਸ ਤੋਂ ਬਾਅਦ ਅਦਾਲਤ ਤੋਂ ਲਵਪ੍ਰੀਤ ਤੂਫਾਨ ਦੀ ਰਿਹਾਈ ਦੇ ਹੁਕਮ ਜਾਰੀ ਹੋ ਗਏ ਹਨ। ਅਦਾਲਤ ਦੇ ਹੁਕਮ ਪਰਿਵਾਰ ਨੂੰ ਸੌਂਪ ਦਿੱਤੇ ਗਏ ਹਨ। ਉਹ ਸ਼ਾਮ ਤੱਕ ਅੰਮ੍ਰਿਤਸਰ ਜੇਲ੍ਹ ਤੋਂ ਬਾਹਰ ਆ ਜਾਵੇਗਾ।
ਇਸ ਮੌਕੇ ਅੰਮ੍ਰਿਤਪਾਲ ਦੇ ਸਮਰਥਕਾਂ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦੀ ਉਮੀਦ ਹੈ। 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਪੂਰੀ ਰਾਤ ਅਜਨਾਲਾ ਵਿੱਚ ਹੀ ਰਹੇ। ਉਨ੍ਹਾਂ ਨੇ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਰਾਤ ਕੱਟੀ ਤੇ ਕਿਹਾ ਕਿ ਉਹ ਭਾਈ ਤੂਫਾਨ ਨੂੰ ਆਪਣੇ ਨਾਲ ਲੈ ਕੇ ਜਾਣਗੇ
ਕੌਣ ਹੈ ਲਵਪ੍ਰੀਤ ਤੂਫਾਨ?
ਹੁਣ ਤੁਹਾਨੂੰ ਦੱਸਦੇ ਹਾਂ ਕਿ ਇਹ ਲਵਪ੍ਰੀਤ ਤੂਫਾਨ ਕੌਣ ਹੈ, ਜਿਸ ਦੀ ਰਿਹਾਈ ਲਈ ਪੂਰੇ ਥਾਣੇ ਦਾ ਘਿਰਾਓ ਕੀਤਾ ਗਿਆ। ਲਵਪ੍ਰੀਤ ਨੂੰ ਅੰਮ੍ਰਿਤਪਾਲ ਦਾ ਕਾਫੀ ਕਰੀਬੀ ਮੰਨਿਆ ਜਾਂਦਾ ਹੈ। ਅੰਮ੍ਰਿਤਪਾਲ ਸਿੰਘ ਖਾਲਿਸਤਾਨੀ ਸਮਰਥਕ ਹੈ, ਉਹ ਸਪੱਸ਼ਟ ਕਹਿੰਦਾ ਹੈ ਕਿ ਖਾਲਿਸਤਾਨੀ ਲਹਿਰ ਨੂੰ ਉਨ੍ਹਾਂ ਦੇ ਪਾਸਿਓਂ ਸ਼ਾਂਤੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਅੰਮ੍ਰਿਤਪਾਲ ਨੇ ਮਰਹੂਮ ਅਦਾਕਾਰ ਦੀਪ ਸਿੱਧੂ ਦੇ ਸੰਗਠਨ ਵਾਰਿਸ ਪੰਜਾਬ ਦੇ ਦੀ ਕਮਾਨ ਸੰਭਾਲ ਲਈ ਹੈ। ਲਵਪ੍ਰੀਤ ਤੂਫਾਨ ਨੂੰ ਇਸ ਅੰਮ੍ਰਿਤਪਾਲ ਦਾ ਸੱਜਾ ਹੱਥ ਮੰਨਿਆ ਜਾਂਦਾ ਹੈ। ਦੱਸ ਦਈਏ ਕਿ ਤੂਫਾਨ ਪੰਜਾਬ ਦੇ ਗੁਰਦਾਸਪੁਰ ਦਾ ਰਹਿਣ ਵਾਲਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।