Amritsar News: ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਸਾਹਮਣੇ ਖੜ੍ਹਾ ਕੀਤਾ ਸੰਕਟ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਹੋਣਗੇ ਟਾਕਰੇ?
Amritsar News: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ 9 ਨਵੰਬਰ ਨੂੰ ਹੋਣ ਵਾਲੀ ਚੋਣ ਨੇ ਸ਼੍ਰੋਮਣੀ ਅਕਾਲੀ ਦਲ ਅੰਦਰ ਹਲਚਲ ਤੇਜ਼ ਕਰ ਦਿੱਤੀ ਹੈ। ਬੀਬੀ ਜਗੀਰ ਕੌਰ ਵੱਲੋਂ ਪ੍ਰਧਾਨਗੀ ਦੀ ਚੋਣ ਲੜਨ ਦੇ ਐਲਾਨ ਮਗਰੋਂ ਸ਼੍ਰੋਮਣੀ...
Amritsar News: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ 9 ਨਵੰਬਰ ਨੂੰ ਹੋਣ ਵਾਲੀ ਚੋਣ ਨੇ ਸ਼੍ਰੋਮਣੀ ਅਕਾਲੀ ਦਲ ਅੰਦਰ ਹਲਚਲ ਤੇਜ਼ ਕਰ ਦਿੱਤੀ ਹੈ। ਬੀਬੀ ਜਗੀਰ ਕੌਰ ਵੱਲੋਂ ਪ੍ਰਧਾਨਗੀ ਦੀ ਚੋਣ ਲੜਨ ਦੇ ਐਲਾਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਚਿੰਤਾ ਵਧ ਗਈ ਹੈ। ਇਸ ਲਈ ਉਹ ਖੁਦ ਮੈਦਾਨ ਵਿੱਚ ਉੱਤਰ ਕੇ ਸਭ ਕੁਝ ਠੀਕ ਕਰਨ ਦੀ ਕੋਸ਼ਿਸ਼ ਵਿੱਚ ਜੁਟੇ ਹੋਏ ਹਨ।
ਇਸੇ ਤਹਿਤ ਵੀਰਵਾਰ ਨੂੰ ਸੁਖਬੀਰ ਬਾਦਲ ਨੇ ਮਾਝਾ ਖੇਤਰ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਖਸਕਰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਮੁੜ ਚੋਣ ਲੜਨ ਦਾ ਮੁੱਦਾ ਭਾਰੂ ਰਿਹਾ। ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਸੁਖਬੀਰ ਬਾਦਲ ਨੇ ਸਮਾਗਮ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੌਜੂਦਾ ਪ੍ਰਧਾਨ ਤੇ ਟੀਮ ਦੀ ਕਾਰਗੁਜ਼ਾਰੀ ਬਾਰੇ ਮੈਂਬਰਾਂ ਦੀ ਰਾਏ ਲਈ ਤੇ ਬੀਬੀ ਜਗੀਰ ਕੌਰ ਵੱਲੋਂ ਚੋਣ ਲੜਨ ਦੇ ਕੀਤੇ ਐਲਾਨ ਬਾਰੇ ਵੀ ਚਰਚਾ ਕੀਤੀ।
ਹਾਸਲ ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਪੂਰੀ ਟੀਮ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਈ ਹੈ। ਇਸ ਦੌਰਾਨ ਇਹ ਸਵਾਲ ਖੜ੍ਹਾ ਕੀਤਾ ਗਿਆ ਕਿ ਬੀਬੀ ਜਗੀਰ ਕੌਰ ਵੱਲੋਂ ਚੋਣ ਲੜਨ ਦਾ ਜੋ ਐਲਾਨ ਕੀਤਾ ਗਿਆ ਹੈ, ਉਸ ਤਹਿਤ ਉਹ ਪਾਰਟੀ ਵੱਲੋਂ ਚੋਣ ਲੜਨਗੇ ਜਾਂ ਬਾਗ਼ੀ ਹੋ ਕੇ। ਪਾਰਟੀ ਤੋਂ ਬਾਗ਼ੀ ਹੋਣ ਦੀ ਸੂਰਤ ਵਿੱਚ ਮੈਂਬਰਾਂ ਨੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਮੰਗ ਕੀਤੀ।
ਇਹ ਵੀ ਪੜ੍ਹੋ: Ludhiana News: ਪੈਨਸਿਲ ਵੱਜਣ ਨਾਲ ਚਲੀ ਗਈ ਬੱਚੀ ਦੀ ਅੱਖ ਦੀ ਰੋਸ਼ਨੀ, ਇਨਸਾਫ ਲਈ ਭਟਕ ਰਹੇ ਮਾਪੇ
ਸੂਤਰਾਂ ਅਨੁਸਾਰ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਆਪਣੇ ਇਸ ਫ਼ੈਸਲੇ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਪਹਿਲਾਂ ਹੀ ਮਿਲ ਕੇ ਇਹ ਦੱਸ ਚੁੱਕੇ ਹਨ ਕਿ ਇਸ ਵਾਰ ਚੋਣ ਲੜਨ ਲਈ ਉਹ ਬਜ਼ਿੱਦ ਹਨ। ਮੀਡੀਆ ਨਾਲ ਗੱਲ ਕਰਦਿਆਂ ਜਦੋਂ ਸੁਖਬੀਰ ਬਾਦਲ ਨੂੰ ਬੀਬੀ ਜਗੀਰ ਕੌਰ ਦੇ ਇਸ ਫ਼ੈਸਲੇ ਬਾਰੇ ਪੁੱਛਿਆ ਤਾਂ ਉਨ੍ਹਾਂ ਇਸ ਬਾਰੇ ਕੁਝ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਇਸ ਸਬੰਧੀ ਅਗਿਆਨਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਬੀਬੀ ਜਗੀਰ ਕੌਰ ਦਾ ਬਹੁਤ ਸਤਿਕਾਰ ਕਰਦੇ ਹਨ।