ਪੜਚੋਲ ਕਰੋ

ਤਰਨ ਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਬੀਬੀ ਖਾਲੜਾ ਦਾ ਵੱਡਾ ਐਲਾਨ ! ਚੋਣਾਂ ਲੜਨ ਨੂੰ ਲੈ ਕੇ ਸਥਿਤੀ ਕਰ ਦਿੱਤੀ ਸਪੱਸ਼ਟ

ਜਥੇਬੰਦੀ ਨੇ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਨੇ ਖਡੂਰ ਸਾਹਿਬ ਪਾਰਲੀਮੈਂਟ ਹਲਕੇ ਦੀ ਚੋਣ ਦੁਸ਼ਟਾਂ ਪਾਪੀਆਂ ਨੂੰ ਨੰਗਿਆਂ ਕਰਨ ਲਈ ਲੜੀ ਸੀ, ਪੰਜਾਬ ਦੇ ਭਲੇ ਲਈ ਲੜੀ ਸੀ, ਜਿਸ ਵਿੱਚ ਸਿੱਖ ਪੰਥ ਨੇ ਲਾਮਿਸਾਲ ਸਹਿਯੋਗ ਦਿੱਤਾ।

Punjab News: ਤਰਨਤਾਰਨ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ 27 ਜੂਨ ਨੂੰ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਸੀਟ ਨੂੰ ਖਾਲੀ ਐਲਾਨ ਦਿੱਤਾ ਗਿਆ ਹੈ ਜਿੱਥੇ ਹੁਣ ਜ਼ਿਮਨੀ ਚੋਣਾਂ ਹਨ। ਇਸ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੇ ਧੜੇ ਨੇ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇੱਥੋਂ ਬੀਬੀ ਪਰਮਜੀਤ ਕੌਰ ਖਾਲੜਾ ਦੇ ਵੀ ਚੋਣ ਲੜਨ ਦੀਆਂ ਚਰਚਾਵਾਂ ਚੱਲ ਰਹੀਆਂ ਸਨ ਜਿਸ ਉੱਤੇ ਹੁਣ ਉਨ੍ਹਾਂ ਨੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ। 

ਇਸ ਨੂੰ ਲੈ ਕੇ ਬੀਬੀ ਪਰਮਜੀਤ ਕੌਰ ਖਾਲੜਾ ਦੇ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਲਿਖਿਆ, ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਅਹਿਮ ਇਕੱਤਰਤਾ ਤੋਂ ਬਾਅਦ ਖਾਲੜਾ ਮਿਸ਼ਨ ਨੇ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਆ ਰਹੀ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹੀ ਨਹੀਂ ਸਗੋਂ ਕੋਈ ਵੀ ਚੋਣ ਨਹੀਂ ਲੜਨਗੇ।

ਜਥੇਬੰਦੀ ਨੇ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਨੇ ਖਡੂਰ ਸਾਹਿਬ ਪਾਰਲੀਮੈਂਟ ਹਲਕੇ ਦੀ ਚੋਣ ਦੁਸ਼ਟਾਂ ਪਾਪੀਆਂ ਨੂੰ ਨੰਗਿਆਂ ਕਰਨ ਲਈ ਲੜੀ ਸੀ, ਪੰਜਾਬ ਦੇ ਭਲੇ ਲਈ ਲੜੀ ਸੀ, ਜਿਸ ਵਿੱਚ ਸਿੱਖ ਪੰਥ ਨੇ ਲਾਮਿਸਾਲ ਸਹਿਯੋਗ ਦਿੱਤਾ।

ਉਨ੍ਹਾਂ ਕਿਹਾ ਕਿ ਚੋਣਾਂ ਲੜਨਾ ਪੇਸ਼ਾ ਨਹੀਂ ਹੈ ਸਿਰਫ ਵਿਸ਼ੇਸ਼ ਹਾਲਤ ਵਿੱਚ ਚੋਣ ਲੜਨ ਦਾ ਫੈਸਲਾ ਲਿਆ ਸੀ। ਜਥੇਬੰਦੀ ਨੇ ਅੱਗੇ ਕਿਹਾ ਕਿ ਉਹ ਸਮੁੱਚੇ ਪੰਥ ਤੇ ਪੰਜਾਬ ਦਾ ਅੱਜ ਤੱਕ ਸਹਿਯੋਗ ਦੇਣ ਲਈ ਧੰਨਵਾਦ ਕਰਦੇ ਹਨ ਤੇ ਜ਼ਬਰ ਤੇ ਜ਼ੁਲਮ ਖਿਲਾਫ ਆਪਣਾ ਨਿਮਾਣਾ ਯੋਗਦਾਨ ਪਾਉਂਦੇ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਖ਼ੀਰ ਵਿੱਚ ਲਿਖਿਆ, ਬੀਬੀ ਪਰਮਜੀਤ ਕੌਰ ਖਾਲੜਾ ਨਹੀਂ ਲੜਨਗੇ ਕੋਈ ਵੀ ਚੋਣ- ਪੰਜਾਬ ਦਾ ਭਲਾ ਚਾਹੁਣ ਵਾਲੇ ਸਾਰਿਆਂ ਦਾ ਧੰਨਵਾਦ 

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ ਚੋਣ ਲੜਨ ਦਾ ਐਲਾਨ 

ਓਧਰ ਦੂਜੇ ਪਾਸੇ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ-ਵਾਰਿਸ ਪੰਜਾਬ ਦੇ ਨੇ ਤਰਨ ਤਾਰਨ ਜ਼ਿਮਨੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।

ਇਸ ਬਾਰੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਇਹ ਸੀਟ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਅਧੀਨ ਆਉਂਦੀ ਹੈ, ਜਿੱਥੋਂ ਅੰਮ੍ਰਿਤਪਾਲ ਸਿੰਘ ਖੁਦ ਸੰਸਦ ਮੈਂਬਰ ਹਨ। ਇਸ ਲਈ ਅਸੀਂ ਚੋਣ ਲੜਾਂਗੇ। ਪਾਰਟੀ ਜਲਦੀ ਹੀ ਉਮੀਦਵਾਰ ਦਾ ਐਲਾਨ ਕਰੇਗੀ। ਸੱਤਾਧਿਰ ਧਿਰ 'ਆਪ' ਲਈ ਚੁਣੌਤੀ ਇਸ ਲਈ ਹੈ ਕਿਉਂਕਿ ਪਿਛਲੇ ਸਾਲ ਹੋਈਆਂ ਲੋਕ ਸਭਾ ਚੋਣਾਂ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਤਰਨ ਤਾਰਨ ਵਿਧਾਨ ਸਭਾ ਸੀਟ ਤੋਂ 40% ਵੋਟਾਂ ਮਿਲੀਆਂ ਸਨ। ਸੂਬਾ ਸਰਕਾਰ ਵਿੱਚ ਮੰਤਰੀ ਹੋਣ ਦੇ ਬਾਵਜੂਦ ਇੱਥੋਂ 'ਆਪ' ਉਮੀਦਵਾਰ ਲਾਲਜੀਤ ਭੁੱਲਰ ਤੀਜੇ ਸਥਾਨ 'ਤੇ ਰਹੇ ਸੀ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿੱਚ ਰਹਿੰਦਿਆਂ ਆਜ਼ਾਦ ਤੌਰ 'ਤੇ ਲੋਕ ਸਭਾ ਚੋਣ ਲੜੀ ਸੀ। ਉਸ ਵੇਲੇ ਨਾ ਕੋਈ ਉਨ੍ਹਾਂ ਦੀ ਪਾਰਟੀ ਸੀ ਤੇ ਨਾ ਹੀ ਕੋਈ ਕੇਡਰ। ਜੇਲ੍ਹ ਵਿੱਚ ਹੋਣ ਕਰਕੇ ਅੰਮ੍ਰਿਤਪਾਲ ਸਿੰਘ ਨੇ ਖੁਦ ਪ੍ਰਚਾਰ ਵੀ ਨਹੀਂ ਕੀਤਾ ਸੀ। ਇਸ ਦੇ ਬਾਵਜੂਦ ਉਨ੍ਹਾਂ ਨੇ 1.79 ਲੱਖ ਵੋਟਾਂ ਨਾਲ ਚੋਣ ਜਿੱਤੀ। ਇਹ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚੋਂ ਜਿੱਤ ਦਾ ਸਭ ਤੋਂ ਵੱਡਾ ਫਰਕ ਸੀ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget