Punjab News: ਅੰਮ੍ਰਿਤਸਰ 'ਚ ਬਾਈਬਲ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਲੋਪੋਕੇ ਅਤੇ ਅਜਨਾਲਾ ਦੀਆਂ ਈਸਾਈ ਧਾਰਮਿਕ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਘਟਨਾ ਤੋਂ ਬਾਅਦ ਲੋਪੋਕੇ ਪੁਲਿਸ ਹਰਕਤ 'ਚ ਆਈ ਤੇ ਬਾਈਬਲ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਗੁਰਿੰਦਰਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਿਸ ਨੇ ਦੋ ਘੰਟਿਆਂ ਵਿੱਚ ਮੁਲਜ਼ਮਾਂ ਨੂੰ ਫੜ ਲਿਆ ਹੈ।


ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪੁਲਿਸ ਨੇ ਕੀਤੇ ਗ੍ਰਿਫ਼ਤਾਰ


ਸਵੇਰੇ ਅੰਮ੍ਰਿਤਸਰ ਦੇ ਲੋਪੋਕੇ ਕਸਬੇ ਦੇ ਪਿੰਡ ਮੱਦੋਕੇ ਤੋਂ ਪੁਲਿਸ ਨਾਲ ਬਾਈਬਲ ਦੀ ਬੇਅਦਬੀ ਦੀ ਜਾਣਕਾਰੀ ਸਾਂਝੀ ਕੀਤੀ ਗਈ। ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਲੋਕ ਸਵੇਰੇ ਪਿੰਡ ਤੋਂ ਬਾਹਰ ਨਿਕਲੇ ਤਾਂ ਰਸਤੇ ਵਿੱਚ ਬਾਈਬਲਾਂ ਸੁੱਟੀ ਤੇ ਸਾੜ ਦਿੱਤੀਆਂ ਗਈਆਂ। ਬਾਈਬਲਾਂ ਵੀ ਉਸ ਇਲਾਕੇ ਵਿੱਚ ਸੁੱਟੀਆਂ ਗਈਆਂ ਜਿੱਥੇ ਈਸਾਈ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਰਹਿੰਦੇ ਸਨ। ਮਾਹੌਲ ਵਿਗੜਦਾ ਦੇਖ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਤੋਂ ਬਾਅਦ ਦੋ ਨੌਜਵਾਨਾਂ ਗੁਰਪ੍ਰੀਤ ਸਿੰਘ ਅਤੇ ਕਿਰਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ।


ਪੁਲਿਸ ਦੀ ਕਾਰਵਾਈ ਤੋਂ ਬਾਅਦ ਮਾਹੌਲ ਹੋਇਆ ਸ਼ਾਂਤ


ਘਟਨਾ ਤੋਂ ਬਾਅਦ ਈਸਾਈ ਭਾਈਚਾਰੇ 'ਚ ਭਾਰੀ ਰੋਸ ਹੈ ਪਰ ਦਿਹਾਤੀ ਪੁਲਿਸ ਨੇ ਸਥਿਤੀ ਨੂੰ ਸੰਭਾਲ ਲਿਆ। ਇਸਾਈ ਭਾਈਚਾਰੇ ਦੇ ਆਗੂ ਬੰਟੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਦਿੱਤੇ ਜਾਣ ’ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਲੋਕਾਂ ਦਾ ਗੁੱਸਾ ਸ਼ਾਂਤ ਹੋਇਆ।


ਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :