ਪੜਚੋਲ ਕਰੋ

ਕੋਈ ਵੀ ਧਿਰ ਆਪਣੇ ਆਪ ਨੂੰ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹਾਸਲ ਹੋਣ ਦਾ ਦਾਅਵਾ ਨਾ ਕਰੇ, ਪੰਜ ਸਿੰਘ ਸਾਹਿਬਾਨਾਂ ਨੇ ਲਿਆ ਵੱਡਾ ਫੈਸਲਾ

Amritsar News: ਸ੍ਰੀ ਅਕਾਲ ਤਖਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ’ਚ ਵੱਡਾ ਫੈਸਲਾ ਲਿਆ ਗਿਆ ਹੈ।

Amritsar News: ਸ੍ਰੀ ਅਕਾਲ ਤਖਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ’ਚ ਵੱਡਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਖੁਦ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਰਪ੍ਰਸਤੀ ਹਾਸਲ ਹੋਣ ਦਾ ਦਾਅਵਾ ਕਰਨ ਵਾਲੇ ਧੜੇ ਨੂੰ ਫਟਕਾਰ ਲਾਈ ਹੈ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਿਹਾ ਗਿਆ ਸੰਗਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਨਾ ਕਰੋ। ਸਿੰਘ ਸਾਹਿਬਾਨਾਂ ਵਲੋਂ ਕਿਹਾ ਗਿਆ ਹੈ ਕਿ ਸਾਰੀਆਂ ਪੰਥਕ ਧਿਰਾਂ ਆਪਣੇ ਚੁੱਲ੍ਹਾ ਸਮੇਟ ਕੇ ਇਕੱਠੀਆਂ ਹੋਣ। ਕੁਝ ਧਿਰਾਂ ਸਿਆਸੀ ਲਾਭ ਲੈਣ ਦੇ ਲਈ ਆਪਣੇ ਆਪ ਨੂੰ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਦੀਆਂ ਹਨ।  

ਦੱਸ ਦਈਏ ਕਿ ਜਾਰੀ ਹੁਕਮਨਾਮੇ ਮੁਤਾਬਕ 22 ਸਾਵਣ ਨਾਨਕਸ਼ਾਹੀ ਸੰਮਤ 557 ਮੁਤਾਬਿਕ 06 ਅਗਸਤ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿੱਚ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਸਿੰਘ ਸਭਾਵਾਂ, ਸਿੱਖ ਸਿਆਸੀ ਧਿਰਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਪ੍ਰਾਪਤ ਹੋਏ ਪੱਤਰਾਂ ਵਿੱਚ ਪੁੱਜੀਆਂ ਸ਼ਿਕਾਇਤਾਂ ਕਿ, "ਕੁਝ ਧਿਰਾਂ ਆਪਣੇ ਆਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਪ੍ਰਸਤੀ ਹੋਣ ਦਾ ਦਾਅਵਾ ਕਰਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ" - ਦਾ ਮਾਮਲਾ ਵਿਚਾਰਿਆ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ 2 ਦਸੰਬਰ 2024 ਨੂੰ ਪੰਜ ਸਿੰਘ ਸਾਹਿਬਾਨ ਵਲੋਂ ਕੀਤੇ ਗਏ ਆਦੇਸ਼ ਵਿੱਚ ਸਮੂਹ ਅਕਾਲੀ ਦਲ ਧਿਰਾਂ ਨੂੰ ਤਾਕੀਦ ਕੀਤੀ ਗਈ ਸੀ ਕਿ ਉਹ ਆਪੋ ਆਪਣੇ ਵੱਖਰੇ ਚੁੱਲ੍ਹੇ ਸਮੇਟ ਕੇ ਇਕਜੁੱਟ ਹੋਣ। ਇਸ ਸਬੰਧੀ ਹੁਣ ਤੱਕ ਕੋਈ ਸਾਰਥਕ ਨਤੀਜੇ ਸਾਹਮਣੇ ਨਹੀਂ ਆਏ। ਅੱਜ ਸਿੱਖ ਵਿਸ਼ਵ ਭਰ ਅੰਦਰ ਵੱਖ-ਵੱਖ ਦੇਸ਼ਾਂ ਸਿਆਸੀ ਧਿਰਾਂ ਵਿਚ ਰਹਿੰਦਾ ਹੋਇਆ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। 

ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਮਾਈ ਭਾਈ ਦੇ ਹੱਕ ਹਕੂਕ ਤੇ ਹਿੱਤ ਵਿੱਚ ਖੜਾ ਹੈ। ਜੇਕਰ 2 ਦਸੰਬਰ 2024 ਨੂੰ ਹੋਏ ਆਦੇਸ਼ ਨੂੰ ਕੋਈ ਵੀ ਧਿਰ ਇੰਨ-ਬਿੰਨ ਨਹੀਂ ਮੰਨਣਾ ਚਾਹੁੰਦੀ ਤਾਂ ਉਨ੍ਹਾਂ ਨੂੰ ਆਪੋ-ਆਪਣੀ ਸਿਆਸਤ ਮੁਬਾਰਕ ਹੈ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਸੰਗਤ ਵਿੱਚ ਭਰਮ-ਭੁਲੇਖੇ ਪੈਦਾ ਨਾ ਕੀਤੇ ਜਾਣ। ਕਿਉਂਕਿ ਵੱਖੋ-ਵੱਖਰੇ ਚੁੱਲ੍ਹੇ ਕਾਇਮ ਰੱਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਭਾਵਨਾ ਸੰਪੂਰਨ ਨਹੀਂ ਕੀਤੀ ਜਾ ਸਕਦੀ।

ਅੱਜ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਦੀਰਘ ਵਿਚਾਰ ਵਟਾਂਦਰਾ ਕਰਕੇ ਆਦੇਸ਼ ਕੀਤਾ ਜਾਂਦਾ ਹੈ ਕਿ ਕੋਈ ਵੀ ਧਿਰ ਜਾਂ ਕਮੇਟੀ ਆਪਣੇ ਆਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ। ਖ਼ਾਲਸਾ ਪੰਥ ਦੇ ਵਡੇਰੇ ਹਿਤਾਂ, ਪੰਜਾਬ ਦੀ ਜ਼ਮੀਨ ਨੂੰ ਬਚਾਉਣ, ਸਿੱਖ ਪਛਾਣ ਤੇ ਕਕਾਰਾਂ ਨੂੰ ਦੁਰਪੇਸ਼ ਚੁਣੋਤੀਆਂ, ਮੌਜੂਦਾ ਤਕਨੀਕੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਯੁੱਗ ਅੰਦਰ ਸਿੱਖ ਇਤਿਹਾਸ. ਸਿਧਾਂਤ ਅਤੇ ਪਾਵਨ ਗੁਰਬਾਣੀ ਨਾਲ ਛੇੜਛਾੜ ਅਤੇ ਦੇਸ਼-ਵਿਦੇਸ਼ ਅੰਦਰ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਮਾਮਲਿਆਂ ਨੂੰ ਨਜਿੱਠਣ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਲਾਮਬੰਦੀ ਕਰਕੇ ਇਕਜੁਟ ਹੋ ਕੇ ਚਲਣ। 

ਕੋਈ ਵੀ ਧਿਰ ਆਪਣੇ ਆਪ ਨੂੰ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹਾਸਲ ਹੋਣ ਦਾ ਦਾਅਵਾ ਨਾ ਕਰੇ, ਪੰਜ ਸਿੰਘ ਸਾਹਿਬਾਨਾਂ ਨੇ ਲਿਆ ਵੱਡਾ ਫੈਸਲਾ
 
ਟਾਪ ਹੈਡਲਾਈਨ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget