Punjab News: ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਸਾਰੇ ਸਕੂਲ ਅਤੇ ਕਾਲਜ ਅੱਜ ਯਾਨੀਕਿ 14 ਮਈ ਤੋਂ ਖੁੱਲਣ ਜਾ ਰਹੇ ਹਨ। ਸਾਰੇ ਵਿਦਿਅਕ ਸੰਸਥਾ ਅੱਜ ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ। ਇਹ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ 13 ਮਈ ਦੀ ਰਾਤ ਨੂੰ 8 ਵਜੇ ਬਲੈਕਆਉਟ ਕਰਨ ਦੇ ਹੁਕਮ ਵੀ ਦਿੱਤੇ ਗਏ ਸਨ।

 ਦੱਸਣਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਕਾਰਨ ਬਣੇ ਯੁੱਧ ਵਰਗੇ ਮਾਹੌਲ ਨੂੰ ਦੇਖਦੇ ਹੋਏ, ਜਿੱਥੇ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਛੁੱਟੀਆਂ ਐਲਾਨ ਦਿੱਤੀਆਂ ਸਨ, ਉੱਥੇ ਹੁਣ ਦੋਵੇਂ ਦੇਸ਼ਾਂ ਵਿਚਕਾਰ ਯੁੱਧਵਿਰਾਮ ਕਰਵਾਉਣ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਹਿਮ ਭੂਮਿਕਾ ਤੋਂ ਬਾਅਦ ਸਥਿਤੀ ਵਿੱਚ ਸੁਧਾਰ ਆਇਆ ਹੈ ਅਤੇ ਸਕੂਲ-ਕਾਲਜ ਮੁੜ ਖੁੱਲ੍ਹ ਗਏ ਹਨ।

ਜ਼ਿਕਰਯੋਗ ਹੈ ਕਿ ਸੀਜ਼ਫਾਇਰ ਹੋਣ ਦੇ ਬਾਵਜੂਦ ਪਾਕਿਸਤਾਨ ਵੱਲੋਂ ਭੇਜੇ ਜਾ ਰਹੇ ਕੁਝ ਡਰੋਨ ਦੇਖੇ ਗਏ।ਪਰ ਭਾਰਤੀ ਫੌਜ ਨੇ ਤੇਜ਼ੀ ਦਿਖਾਉਂਦੇ ਹੋਏ ਇਹਨਾਂ ਡਰੋਨਾਂ ਨੂੰ ਤਬਾਹ ਕਰ ਦਿੱਤਾ। ਦੂਜੇ ਪਾਸੇ ਸਾਵਧਾਨੀ ਦੇ ਤੌਰ 'ਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਸੀ।

ਅਸਲ ਵਿੱਚ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਰਾਜ ਵਿਚ ਸਕੂਲ ਮੁੜ ਖੋਲ੍ਹਣ ਦੇ ਐਲਾਨ ਨਾਲ ਹੀ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਦੀ ਸਥਿਤੀ ਦੇ ਅਨੁਸਾਰ ਸਕੂਲ ਖੋਲ੍ਹਣ ਜਾਂ ਬੰਦ ਰੱਖਣ ਦਾ ਫੈਸਲਾ ਲੈਣ ਲਈ ਕਿਹਾ ਗਿਆ ਸੀ।

ਇਸ ਦੇ ਤਹਿਤ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ 13 ਮਈ ਨੂੰ ਵੀ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਸਨ। ਕਈ ਸਕੂਲਾਂ ਵੱਲੋਂ ਬੱਚਿਆਂ ਨੂੰ ਆਨਲਾਈਨ ਪੜ੍ਹਾਉਣ ਦਾ ਵੀ ਫੈਸਲਾ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਨਾਲ ਕੋਈ ਸਮਝੌਤਾ ਨਾ ਹੋਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।