ਪੜਚੋਲ ਕਰੋ

Punjab News: ਪੰਜਾਬ ਤੋਂ ਵੱਡੀ ਖਬਰ, 27 ਅਪ੍ਰੈਲ ਨੂੰ ਇਹ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ; ਜਾਣੋ ਕਿਉਂ ਲਿਆ ਗਿਆ ਅਹਿਮ ਫੈਸਲਾ...?

Amritsar News: ਪੰਜਾਬ ਤੋਂ ਕਿਸਾਨਾਂ ਲਈ ਅਹਿਮ ਅਤੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਰਾਸ਼ਟਰੀ ਆਲ ਇੰਡੀਆ ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ਦੇਸ਼ ਭਰ ਦੇ ਵਪਾਰੀਆਂ ਵਲੋਂ 27 ਅਪ੍ਰੈਲ ਨੂੰ ਇਕ...

Amritsar News: ਪੰਜਾਬ ਤੋਂ ਕਿਸਾਨਾਂ ਲਈ ਅਹਿਮ ਅਤੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਰਾਸ਼ਟਰੀ ਆਲ ਇੰਡੀਆ ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ਦੇਸ਼ ਭਰ ਦੇ ਵਪਾਰੀਆਂ ਵਲੋਂ 27 ਅਪ੍ਰੈਲ ਨੂੰ ਇਕ ਦਿਨ ਦੀ ਪ੍ਰਤਿਕਾਤਮਕ ਹੜਤਾਲ ਕੀਤੀ ਜਾਵੇਗੀ, ਜਿਸ ਅਧੀਨ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਸਾਰੀਆਂ ਹੀ ਖਾਦਾਂ, ਕੀਟਨਾਸ਼ਕ ਦਵਾਈਆਂ ਅਤੇ ਬੀਜਾਂ ਦੀਆਂ ਦੁਕਾਨਾਂ ਪੂਰਨ ਤੌਰ 'ਤੇ ਬੰਦ ਕੀਤੀਆਂ ਜਾਣਗੀਆਂ। 

ਜਾਣੋ ਕਿਉਂ ਬੰਦ ਰਹਿਣਗੀਆਂ ਦੁਕਾਨਾਂ?

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸੀਡਜ਼, ਪੈਸਟੀਸਾਈਡਜ਼ ਅਤੇ ਫਰਟੀਲਾਇਜ਼ਰ ਐਸੋਸੀਏਸ਼ਨ, ਚਿਤਰਾ ਟਾਕੀਜ਼ ਮਾਰਕੀਟ ਦੇ ਪ੍ਰਧਾਨ ਪਰਮਿੰਦਰ ਸਿੰਘ ਥਿੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖਾਦਾਂ ਬਣਾਉਣ ਅਤੇ ਵੇਚਣ ਵਾਲੀਆਂ ਕੰਪਨੀਆਂ ਡੀਲਰਾਂ ਨੂੰ ਧੱਕੇ ਨਾਲ ਹੋਰ ਵੀ ਗੈਰ ਜ਼ਰੂਰੀ ਚੀਜ਼ਾਂ ਲੈਣ ਲਈ ਮਜਬੂਰ ਕਰਦੀਆਂ ਹਨ, ਜੋ ਕਿ ਨਹੀਂ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕੋਈ ਵੀ ਸੈਂਪਲ ਫੇਲ੍ਹ ਹੋਣ 'ਤੇ ਕਾਨੂੰਨੀ ਕਾਰਵਾਈ ਕੰਪਨੀ ਉਪਰ ਹੋਵੇ ਅਤੇ ਡੀਲਰ ਦੀ ਸਿਰਫ ਗਵਾਹੀ ਹੋਵੇ।

ਉਪਰੋਕਤ ਮੰਗਾਂ ਮਨਵਾਉਣ ਲਈ ਸਾਰੇ ਡੀਲਰ ਹੋਣ ਇਕੱਠੇ

ਉਨ੍ਹਾਂ ਕਿਹਾ ਕਿ ਬੀਜ ਸਾਥੀ ਪੋਰਟਲ ਸਿਰਫ ਕੰਪਨੀਆਂ ਤੱਕ ਸੀਮਿਤ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੈਸਟੀਸਾਇਡ ਡੀਲਰ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦਾ ਲਾਇਸੈਂਸ ਉਸ ਦੇ ਵਾਰਿਸ ਨੂੰ ਦੇ ਦਿੱਤਾ ਜਾਂਦਾ ਹੈ, ਪਰ ਇਹ ਖਾਦਾਂ ਦੀਆਂ ਦੁਕਾਨਾਂ ਵਿੱਚ ਨਹੀਂ ਹੈ, ਜੇਕਰ ਪੈਸਟੀਸਾਈਡ 'ਚ ਇਹ ਕਾਨੂੰਨ ਹੈ ਤਾਂ ਖਾਦਾਂ ਵਿੱਚ ਵੀ ਹੋਣਾ ਵੀ ਹੋਣਾ ਚਾਹੀਦਾ ਹੈ। ਪ੍ਰਧਾਨ ਨੇ ਕਿਹਾ ਕਿ ਉਪਰੋਕਤ ਮੰਗਾਂ ਮਨਵਾਉਣ ਲਈ ਪੰਜਾਬ ਭਰ ਦੇ ਸਾਰੇ ਡੀਲਰ ਇਕਮੁਠਤਾ ਦਾ ਪ੍ਰਗਟਾਵਾ ਕਰਦਿਆਂ 27 ਅਪ੍ਰੈਲ ਨੂੰ ਆਪਣੇ ਕਾਰੋਬਾਰ ਬੰਦ ਰੱਖ ਕੇ ਸਰਕਾਰ ਖਿਲਾਫ ਰੋਸ ਪ੍ਰਗਟ ਕਰਨਗੇ। ਇਸ ਮੌਕੇ ਵਿਨੋਦ ਕੁਮਾਰ ਅਗਰਵਾਲ, ਚਮਨ ਲਾਲ ਸ਼ਰਮਾ, ਢੀਂਗਰਾ ਪੈਸਟੀਸਾਈਡਜ਼, ਬੱਬੂ ਖੇਤੀ ਸਟੋਰ, ਮਾਡਰਨ ਪਲਾਂਟ ਪਰਕੈਸਟ ਸੈਂਟਰ, ਕਪੂਰ ਖੇਤੀ ਸਟੋਰ, ਚੋਪੜਾ ਪੈਸਟੀਸਾਈਡਜ਼ ਤੋਂ ਇਲਾਵਾ ਹੋਰ ਵੀ ਦੁਕਾਨਦਾਰ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget