Amritsar News: ਭਾਰਤ-ਪਾਕਿਸਤਾਨ ਸਰਹੱਦ ਵਿਚਾਲੇ ਕੁਝ ਦਿਨਾਂ ਤੋਂ ਡਰੋਨ ਦੀ ਆਵਾਜਾਈ ਫਿਰ ਤੋਂ ਵਧਣ ਲੱਗੀ ਹੈ। ਆਏ ਦਿਨ ਪੰਜਾਬ ਸਰਹੱਦ 'ਤੇ ਡਰੋਨ ਬਰਾਮਦ ਹੁੰਦੇ ਹਨ। ਇੱਕ ਹੋਰ ਨਵਾਂ ਡਰੋਨ 16 ਜੁਲਾਈ 2023 ਨੂੰ ਸ਼ਾਮ ਦੇ ਸਮੇਂ ਦੌਰਾਨ ਬਰਾਮਤ ਹੋਇਆ ਹੈ। ਖਾਸ ਸੂਚਨਾ ਦੇ ਅਧਾਰ 'ਤੇ ਬੀਐਸਐਫ ਦੁਆਰਾ ਪਿੰਡ - ਹਾਸੀਮਪੁਰਾ, ਜ਼ਿਲ੍ਹਾ - ਅੰਮ੍ਰਿਤਸਰ ਦੇ ਬਾਹਰਵਾਰ ਇੱਕ ਸਰਚ ਅਭਿਆਨ ਚਲਾਇਆ ਗਿਆ ਸੀ।
ਬੀਐਸਐਫ ਦੇ ਜਵਾਨਾਂ ਨੇ ਸ਼ਾਮ 5:10 ਵਜੇ ਦੇ ਕਰੀਬ ਤਲਾਸ਼ੀ ਦੌਰਾਨ ਪਿੰਡ ਹਾਸੀਮਪੁਰਾ, ਜ਼ਿਲ੍ਹਾ ਅੰਮ੍ਰਿਤਸਰ ਦੇ ਨਾਲ ਲੱਗਦੇ ਖੇਤਾਂ ਵਿੱਚੋਂ ਇੱਕ ਡਰੋਨ (Hexacopter) ਬਰਾਮਦ ਕੀਤਾ ਹੈ। ਚੌਕਸ BSF ਦੇ ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੀ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਬੀਐਸਐਫ ਨੇ ਇੱਕ ਹੋਰ ਪਾਕਿਸਤਾਨ ਵੱਲੋਂ ਭੇਜਿਆ ਡਰੋਨ ਬਰਾਮਦ ਕੀਤਾ
ਬੀਐਸਐਫ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (BSF) ਨੇ ਐਤਵਾਰ ਸ਼ਾਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਹੋਰ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ।
ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਇੱਕ ਖਾਸ ਸੂਚਨਾ ਦੇ ਬਾਅਦ, ਬੀਐਸਐਫ ਦੁਆਰਾ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਹਸੀਮਪੁਰਾ ਦੇ ਬਾਹਰਵਾਰ ਇੱਕ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਜਿੱਥੋਂ ਉਨ੍ਹਾਂ ਨੂੰ ਇਹ ਡਰੋਨ ਬਰਾਮਦ ਹੋਇਆ।
ਹੋਰ ਪੜ੍ਹੋ : ਜ਼ਮੀਨ 'ਤੇ 20 ਰੁਪਏ ਦਾ ਨੋਟ ਲੱਭਦਾ ਰਿਹਾ ਵਿਅਕਤੀ, ਪਿੱਛੇ ਤੋਂ ਚੋਰ ਉੱਡਾ ਲੈ ਗਏ 10 ਲੱਖ ਰੁਪਏ, ਦੇਖੋ ਵਾਇਰਲ ਵੀਡੀਓ
ਫੋਰਸ ਨੇ ਅੱਗੇ ਕਿਹਾ ਕਿ ਚੌਕਸ ਬੀਐਸਐਫ ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੀ ਡਰੋਨ ਰਾਹੀਂ ਤਸਕਰੀ ਕਰਨ ਦੀ ਨਾਪਾਕ ਮਨਸੂਬੇ ਉੱਤੇ ਪਾਣੀ ਫੇਰ ਦਿੱਤਾ ਹੈ। ਇਸ ਤੋਂ ਪਹਿਲਾਂ 9 ਜੁਲਾਈ ਨੂੰ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੀ ਇੱਕ ਸਾਂਝੀ ਟੀਮ ਨੇ ਐਤਵਾਰ ਸਵੇਰੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਹੋਰ ਪਾਕਿਸਤਾਨੀ ਡਰੋਨ ਬਰਾਮਦ ਕੀਤਾ। ਇਹ ਡਰੋਨ ਅੰਮ੍ਰਿਤਸਰ ਦੇ ਕੱਕੜ ਪਿੰਡ ਦੇ ਬਾਹਰਵਾਰ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਸ਼ੁਰੂ ਕੀਤੇ ਗਏ ਸਰਚ ਅਭਿਆਨ ਤੋਂ ਬਾਅਦ ਬਰਾਮਦ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।