Amritsar News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਕਾਤ ਨਾ ਹੋਣ ਦੇਣ ਨੂੰ ਲੈ ਕੇ ਤਿੱਖਾ ਹਮਲਾ ਕੀਤੇ ਹੈ। ਮਜੀਠੀਆ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਅੰਦਰੋਂ ਇੰਟਰਵਿਊ ਕਰਵਾਈ ਜਾ ਸਕਦੀ ਹੈ। ਉਸ ਨੂੰ ਸਹੂਲਤਾਂ ਦਿੱਤੀਆਂ ਜਾ ਸਕਦੀਆਂ ਹਨ ਪਰ ਕੌਮ ਖ਼ਾਤਰ ਲੜਨ ਵਾਲੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸਾਨੂੰ ਨਹੀਂ ਮਿਲਣ ਦਿੱਤਾ ਗਿਆ ਕਿਉਂਕਿ ਭਗਵੰਤ ਮਾਨ ਦੇ ਪ੍ਰਸ਼ਾਸਨ ਨੂੰ ਤਾਨਾਸ਼ਾਹੀ ਹੁਕਮ ਸਨ।
ਮਜੀਠੀਆ ਨੇ ਟਵੀਟ ਕਰਕੇ ਕਿਹਾ ਹੈ ਕਿ.....
Lawrence Bishnoi ਦੀ ਭਗਵੰਤ ਮਾਨ ਇੰਟਰਵਿਉ ਕਰਾ ਸਕਦਾ❗️
👉 Lawrence Bishnoi ਨੂੰ ਆਲਾਂ ਸਹੂਲਤਾਂ ਦੇ ਸਕਦਾ ❗️
👉ਕੌਮ ਖ਼ਾਤਰ ਲੜਨ ਵਾਲੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅਸੀ ਮਿਲ ਨਹੀ ਸਕਦੇ ਕਿੳਂ ਕਿ ਭਗਵੰਤ ਮਾਨ ਦੇ ਪ੍ਰਸ਼ਾਸਨ ਨੂੰ ਤਾਨਾਸ਼ਾਹੀ ਹੁਕਮ ਸਨ❗️
👉 ਮੁੱਖਤਿਆਰ ਅੰਸਾਰੀ ਦੀ inquiry ਦਾ ਕੀ ਬਣਿਆ ? ਉਹ ਵੀ ਦੱਸ ਦਿੳ❗️
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੂੰ ਪਟਿਆਲਾ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਅਕਾਲੀ ਦਲ ਦੇ ਲੀਡਰ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕਰਨ ਗਏ ਸੀ। ਪੰਜਾਬ ਦੇ ਏਡੀਜੀਪੀ ਜੇਲ੍ਹਾਂ ਤੋਂ ਇਜਾਜ਼ਤ ਲੈ ਕੇ ਜੇਲ੍ਹੇ ਪੁੱਜੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੂੰ ਜੇਲ੍ਹ ਪ੍ਰਸ਼ਾਸਨ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਨਾ ਦਿੱਤਾ।
ਇਸ ਦੀ ਜ਼ੋਰਦਾਰ ਨਿੰਦਾ ਕਰਦਿਆਂ ਮਜੀਠੀਆ ਨੇ ਆਖਿਆ ਕਿ ਜੇ ਭਾਈ ਰਾਜੋਆਣਾ ਦੀ ਹਾਲਤ ਵਿਗੜਦੀ ਹੈ ਤਾਂ ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰ ਦੀ ਤਾਂ ਇਸ ਸਰਕਾਰ ਦੌਰਾਨ ਜੇਲ੍ਹ ਵਿੱਚੋਂ ਇੰਟਰਵਿਊ ਹੁੰਦੀ ਹੈ ਪਰ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਦੀ ਆਗਿਆ ਵੀ ਨਹੀਂ ਦਿੱਤੀ ਗਈ।