Amritsar News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਅਸਤੀਫ਼ਾ ਲੈ ਅੰਦਰ ਕੀਤਾ ਜਾਵੇ। ਉਨ੍ਹਾਂ ਨੇ ਇਹ ਮੰਗ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਦੀ ਮੈਂਬਰ ਵੱਲੋਂ ਖੁ਼ਦਕੁਸ਼ੀ ਕਰਨ ਮਗਰੋਂ ਕੀਤੀ ਹੈ। ਮਜੀਠੀਆ ਨੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਦੀ ਮੈਂਬਰ ਵੱਲੋਂ ਖੁ਼ਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ।


ਮਜੀਠੀਆ ਨੇ ਮੰਗ ਕੀਤੀ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਪੱਤਰ ਵਿੱਚ ਸਿੱਖਿਆ ਮੰਤਰੀ ਦਾ ਨਾਂ ਸਪਸ਼ਟ ਤੌਰ ’ਤੇ ਲਿਖਿਆ ਹੈ। ਮਜੀਠੀਆ ਨੇ ਕਿਹਾ ਕਿ ਇਹ ਉਮੀਦਵਾਰ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਪ੍ਰਕਿਰਿਆ ਰੱਦ ਕਰਨ ਕਰ ਕੇ ਪਿਛਲੇ ਦੋ ਸਾਲਾਂ ਤੋਂ ਤਣਾਅ ਵਿੱਚ ਸੀ। ਮਜੀਠੀਆ ਨੇ ਦਾਅਵਾ ਕੀਤਾ ਕਿ ਸਰਕਾਰ ਨਾ ਤਾਂ ਅਦਾਲਤ ’ਚ ਉਨ੍ਹਾਂ ਦੀ ਸਹੀ ਢੰਗ ਨਾਲ ਨੁਮਾਇੰਦਗੀ ਕਰ ਰਹੀ ਹੈ ਤੇ ਨਾ ਹੀ ਮਸਲੇ ਨੂੰ ਹੱਲ ਕਰਵਾਉਣ ਵਾਸਤੇ ਕੰਮ ਕਰ ਰਹੀ ਹੈ।



ਦੱਸ ਦਈਏ ਕਿ ਰੂਪਨਗਰ ਦੀ ਵਸਨੀਕ 35 ਸਾਲਾ ਮਹਿਲਾ ਨੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਸ਼ਨਾਖਤ ਬਲਵਿੰਦਰ ਕੌਰ ਵਜੋਂ ਹੋਈ ਹੈ। ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਗੰਭੀਰਪੁਰ ਪਿੰਡ ਵਿੱਚ ਸਥਿਤ ਰਿਹਾਇਸ਼ ਨੇੜੇ ਦੋ ਮਹੀਨੇ ਤੋਂ ਧਰਨਾ ਦੇ ਰਹੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਜਥੇਬੰਦੀ ਦੇ 483 ਮੈਂਬਰਾਂ ਵਿੱਚ ਸ਼ਾਮਲ ਸੀ।


ਇਹ ਵੀ ਪੜ੍ਹੋ: Viral Video: ਸੜਕ 'ਤੇ ਪਟਾਕੇ ਫੂਕਦੇ ਹੋਏ ਬੱਚੇ ਦੀ ਅੱਖ 'ਚ ਲੱਗੀ ਗੰਭੀਰ ਸੱਟ, ਸਾਹਮਣੇ ਆਈ ਖੌਫਨਾਕ ਸੀਸੀਟੀਵੀ ਵੀਡੀਓ


ਪੀੜਤ ਬਲਵਿੰਦਰ ਕੌਰ ਦਾ ਖ਼ੁਦਕੁਸ਼ੀ ਪੱਤਰ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਹੈ ਕਿ ਸਿੱਖਿਆ ਮੰਤਰੀ ਉਸ ਦੀ ਮੌਤ ਲਈ ਜ਼ਿੰਮੇਵਾਰ ਹੈ। ਉਹ 3 ਦਸੰਬਰ 2021 ਨੂੰ ਸਹਾਇਕ ਪ੍ਰੋਫੈਸਰ ਵਜੋਂ ਨਿਯੁਕਤ ਹੋਣ ਤੋਂ ਬਾਅਦ ਲਗਾਤਾਰ ਔਕੜਾਂ ਦਾ ਸਾਹਮਣਾ ਕਰ ਰਹੀ ਸੀ।


ਇਹ ਵੀ ਪੜ੍ਹੋ: Viral Video: ਨੌਜਵਾਨ ਨੇ ਸੱਪ ਨੂੰ ਫੜ ਕੇ ਜ਼ਬਰਦਸਤੀ ਪੀਲਾ ਦਿੱਤੀ ਸ਼ਰਾਬ ਦੀ ਪੂਰੀ ਬੋਤਲ, ਵੀਡੀਓ ਦੇਖ ਲੋਕਾਂ 'ਚ ਗੁੱਸਾ