Shiromni Akali dal: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਦਾਰ ਵਜੋਂ ਭਾਂਡੇ ਧੋਤੇ। ਉਸ ਨੂੰ ਅਕਾਲ ਤਖ਼ਤ ਸਾਹਿਬ ਨੇ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਉਸ ਨੇ ਭਾਂਡੇ ਸਾਫ਼ ਕੀਤੇ।
ਦਰਅਸਲ, ਅਕਾਲ ਤਖ਼ਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਇਹ ਸਜ਼ਾ 2007 ਤੋਂ 2017 ਤੱਕ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਇਸ ਦੀ ਸਰਕਾਰ ਵੱਲੋਂ ਕੀਤੀਆਂ ‘ਗਲਤੀਆਂ’ ਦਾ ਹਵਾਲਾ ਦਿੰਦਿਆਂ ਦਿੱਤੀ ਸੀ। ਇਸ ਅਨੁਸਾਰ ਸਜ਼ਾ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ‘ਸੇਵਾਦਾਰ’ ਵਜੋਂ ਕੰਮ ਕਰਨ ਅਤੇ ਬਰਤਨ ਅਤੇ ਜੁੱਤੀਆਂ ਸਾਫ਼ ਕਰਨ ਦੀਆਂ ਹਦਾਇਤਾਂ ਸ਼ਾਮਲ ਹਨ।
ਇਸ ਤੋਂ ਇਲਾਵਾ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਪੱਖ ਲੈਣ ਲਈ ਸਜ਼ਾ ਸੁਣਾਈ ਹੈ।
ਅਕਾਲੀ ਦਲ ਦੇ ਆਗੂ ਜੋ ਕਿ 2015 ਵਿੱਚ ਅਕਾਲੀ ਸਰਕਾਰ ਦੌਰਾਨ ਕੈਬਨਿਟ ਦੇ ਮੈਂਬਰ ਸਨ, 3 ਦਸੰਬਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਖਾਨਿਆਂ ਦੀ ਸਫ਼ਾਈ ਕਰਨਗੇ। ਇਸ ਤੋਂ ਬਾਅਦ ਇਸ਼ਨਾਨ ਕਰਕੇ ਲੰਗਰ ਵਿੱਚ ਸੇਵਾ ਕਰਨਗੇ ਤੇ ਇਸ ਤੋਂ ਉਪਰੰਤ ਇੱਕ ਘੰਟਾ ਭਾਂਡੇ ਸਾਫ਼ ਕਰਨਗੇ ਤੇ ਇੱਕ ਘੰਟਾ ਗੁਰਬਾਣੀ ਸੁਣਨਗੇ। ਉਨ੍ਹਾਂ ਨੂੰ ਜੁੱਤੀਆਂ ਸਾਫ਼ ਕਰਨ ਦੀ ਸਜ਼ਾ ਵੀ ਸੁਣਾਈ ਗਈ ਹੈ। ਇਸ ਸਮੇ ਦੌਰਾਨ ਉਨ੍ਹਾਂ ਦੇ ਗਲੇ ਵਿੱਚ ਤਖਤੀ ਪਾਈ ਜਾਵੇਗੀ।
ਇਹ ਧਾਰਮਿਕ ਸਜ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬੁਲਾਈ ਗਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਦਿੱਤੀ ਗਈ ਹੈ। ਦੋ ਮਹੀਨੇ ਪਹਿਲਾਂ ਅਕਾਲ ਤਖ਼ਤ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ‘ਤਨਖਾਈਆ’ ਐਲਾਨਿਆ ਗਿਆ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :