Amritsar News: ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਨੂੰ 1980 ਦੇ ਦੌਰ ਵੱਲ ਧੱਕਿਆ ਜਾ ਰਿਹਾ: ਅਸ਼ਵਨੀ ਸ਼ਰਮਾ
ਅਸ਼ਵਨੀ ਸ਼ਰਮਾ ਨੇ ਇਲਜ਼ਾਮ ਲਾਇਆ ਕਿ ਭਗਵੰਤ ਮਾਨ ਸਰਕਾਰ ਦੇ ਰਾਜ ’ਚ ਸੂਬੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸੂਬੇ ਵਿੱਚ ਡਰ ਦਾ ਮਾਹੌਲ ਹੈ ਕਿਉਂਕਿ ਇੱਥੇ ਰੋਜ਼ਾਨਾ ਕਤਲ ਹੋ ਰਹੇ ਹਨ
Amritsar News: ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਉਪਰ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ‘ਆਪ’ ਸਰਕਾਰ ਵੱਲੋਂ ਸੂਬੇ ਨੂੰ 1980 ਦੇ ਦੌਰ ਵੱਲ ਧੱਕਿਆ ਜਾ ਰਿਹਾ ਹੈ। ਸੂਬੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਅਸ਼ਵਨੀ ਸ਼ਰਮਾ ਨੇ ਇਲਜ਼ਾਮ ਲਾਇਆ ਕਿ ਭਗਵੰਤ ਮਾਨ ਸਰਕਾਰ ਦੇ ਰਾਜ ’ਚ ਸੂਬੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸੂਬੇ ਵਿੱਚ ਡਰ ਦਾ ਮਾਹੌਲ ਹੈ ਕਿਉਂਕਿ ਇੱਥੇ ਰੋਜ਼ਾਨਾ ਕਤਲ ਹੋ ਰਹੇ ਹਨ। ਉਹ ਇੱਥੇ ਭਾਜਪਾ ਦੇ ਨਵੇਂ ਜ਼ਿਲ੍ਹੇ ਪ੍ਰਧਾਨ ਡਾ. ਹਰਵਿੰਦਰ ਸਿੰਘ ਸੰਧੂ ਦੇ ਅਹੁਦਾ ਸੰਭਾਲਣ ਦੀ ਰਸਮ ਵਿੱਚ ਸ਼ਾਮਲ ਹੋਣ ਆਏ ਸਨ।
ਇਹ ਵੀ ਪੜ੍ਹੋ: ਪੰਜਾਬ ਦਾ ਮੌਸਮ ਲੈ ਰਿਹਾ ਕਰਵਟ, ਕਣਕ ਲਈ ਖਾਦ ਦਾ ਕੰਮ ਕਰੇਗੀ ਕਿਣਮਿਣ
ਭਾਜਪਾ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸੂਬੇ ਨੂੰ 1980 ਦੇ ਦੌਰ ਵੱਲ ਧੱਕਿਆ ਜਾ ਰਿਹਾ ਹੈ। ਪੰਜਾਬ ਔਖੇ ਦੌਰ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਆਗਾਮੀ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦਾ ਅੰਮ੍ਰਿਤਸਰ ਵਿੱਚ ਮੇਅਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵੀ ਸਿਰ ’ਤੇ ਹਨ ਤੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਲਾਰਿਆਂ ਬਾਰੇ ਜਾਣ ਚੁੱਕੇ ਹਨ, ਇਸ ਲਈ ਆਉਣ ਵਾਲੇ ਸਮੇਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨੀ ਯਕੀਨੀ ਹੈ। ਦੱਸ ਦਈਏ ਕਿ ਬੀਜੇਪੀ ਪਿਛਲੇ ਸਮੇਂ ਤੋਂ ਪੰਜਾਬ ਵਿੱਚ ਕਾਫੀ ਸਰਗਰਮ ਹੋਈ ਹੈ। ਕਈ ਪਾਰਟੀਆਂ ਦੇ ਸੀਨੀਅਰ ਲੀਡਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ: NRI ਪੰਜਾਬੀ ਨਾਲ ਮਿਲਨੀ ਪ੍ਰੋਗਰਾਮ ਅੱਜ, ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।