Blackout in Amritsar: ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਤੋਂ ਬਾਅਦ ਹਾਲੇ ਵੀ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਅਲਰਟ ਹੈ ਅਤੇ ਹਾਲੇ ਵੀ ਪੂਰੀ ਨਜ਼ਰ ਰੱਖ ਰਿਹਾ ਹੈ। ਦੱਸ ਦਈਏ ਕਿ ਇੱਕ ਪਾਸੇ ਜਿੱਥੇ ਮਾਹੌਲ ਪੂਰੀ ਤਰ੍ਹਾਂ ਆਮ ਹੈ ਪਰ ਅੰਮ੍ਰਿਤਸਰ ਵਿੱਚ ਸਾਇਰਨ ਵਜਾਏ ਗਏ ਹਨ।
ਇਲਾਕੇ ਵਿੱਚ ਖਤਰੇ ਦੇ ਘੁੱਗੂ ਵਜਾਏ ਗਏ ਹਨ। ਇਸ ਦੌਰਾਨ ਅੰਮ੍ਰਿਤਸਰ ਦੇ ਡੀਸੀ ਨੇ ਕਿਹਾ ਕਿ ਅਸੀਂ ਸਾਇਰਨ ਵਜਾ ਰਹੇ ਹਾਂ ਅਤੇ ਬਲੈਕਆਊਟ ਕਰ ਰਹੇ ਹਾਂ। ਕਿਰਪਾ ਕਰਕੇ ਸਾਰੇ ਆਪਣੀਆਂ ਲਾਈਟਾਂ ਬੰਦ ਕਰਕੇ ਆਪਣੀਆਂ ਖਿੜਕੀਆਂ ਤੋਂ ਦੂਰ ਚਲੇ ਜਾਓ। ਜਦੋਂ ਬਿਜਲੀ ਬਹਾਲ ਕਰਨੀ ਹੋਵੇਗੀ ਤਾਂ ਤੁਹਾਨੂੰ ਜਾਣਕਾਰੀ ਦਿੱਤੀ ਜਾਵੇਗਾ। ਘਬਰਾਉਣ ਦੀ ਲੋੜ ਨਹੀਂ, ਇਹ ਤੁਹਾਡੀ ਸਾਵਧਾਨੀ ਦੇ ਲਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।