(Source: ECI/ABP News)
ਤਰਨਤਾਰਨ ਦੇ ਗੁਰੂਘਰ ਬੀੜ ਬਾਬਾ ਬੁੱਢਾ ਸਾਹਿਬ ਜੀ 'ਚ ਬੇਅਦਬੀ, ਮੁਲਜ਼ਮ ਕਾਬੂ, ਸਥਿਤੀ ਤਣਾਅਪੂਰਨ
ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਰਮਜੀਤ ਸਿੰਘ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੇਵਾ ਕਰਦਾ ਸੀ। ਦੋਸ਼ੀ ਸ਼ਨੀਵਾਰ ਸਵੇਰੇ 9.15 ਵਜੇ ਗੁਰਦੁਆਰਾ ਸਾਹਿਬ ਦੇ ਦਰਬਾਰ 'ਚ ਪਹੁੰਚੇ। ਜਿੱਥੇ ਉਸਨੇ ਗੁਟਕਾ ਸਾਹਿਬ ਚੁੱਕ ਲਿਆ ਅਤੇ ਅਚਾਨਕ ਗੁਟਕਾ ਸਾਹਿਬ ਦੇ ਅੰਗ 134 ਤੋਂ 174 ਤੱਕ ਪਾੜ ਦਿੱਤੇ।
![ਤਰਨਤਾਰਨ ਦੇ ਗੁਰੂਘਰ ਬੀੜ ਬਾਬਾ ਬੁੱਢਾ ਸਾਹਿਬ ਜੀ 'ਚ ਬੇਅਦਬੀ, ਮੁਲਜ਼ਮ ਕਾਬੂ, ਸਥਿਤੀ ਤਣਾਅਪੂਰਨ Blasphemy in Baba Budha Sahib Gurughar of Tarn Taran accused arrested ਤਰਨਤਾਰਨ ਦੇ ਗੁਰੂਘਰ ਬੀੜ ਬਾਬਾ ਬੁੱਢਾ ਸਾਹਿਬ ਜੀ 'ਚ ਬੇਅਦਬੀ, ਮੁਲਜ਼ਮ ਕਾਬੂ, ਸਥਿਤੀ ਤਣਾਅਪੂਰਨ](https://feeds.abplive.com/onecms/images/uploaded-images/2024/06/22/6ded4817cff53b0db8a015985728666f1719047396679674_original.jpg?impolicy=abp_cdn&imwidth=1200&height=675)
ਤਰਨਤਾਰਨ ਦੇ ਕਸਬਾ ਝਬਾਲ 'ਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼ਨੀਵਾਰ ਸਵੇਰੇ ਇੱਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਦੋ ਅੰਗ ਪਾੜ ਦਿੱਤੇ ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਸੰਗਤਾਂ ਨੇ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।
ਮੁਲਜ਼ਮ ਦੀ ਪਛਾਣ ਕਰਮਜੀਤ ਸਿੰਘ ਵਜੋਂ ਹੋਈ ਹੈ। ਦੋਸ਼ੀ ਅਪਾਹਜ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਤਣਾਅ ਪੈਦਾ ਹੋ ਗਿਆ ਅਤੇ ਸਿੱਖ ਜਥੇਬੰਦੀਆਂ ਥਾਣੇ ਪੁੱਜਣੀਆਂ ਸ਼ੁਰੂ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆ ਰਿਹਾ ਸੀ ਪਰ ਉਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਰਮਜੀਤ ਸਿੰਘ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੇਵਾ ਕਰਦਾ ਸੀ। ਦੋਸ਼ੀ ਸ਼ਨੀਵਾਰ ਸਵੇਰੇ 9.15 ਵਜੇ ਗੁਰਦੁਆਰਾ ਸਾਹਿਬ ਦੇ ਦਰਬਾਰ 'ਚ ਪਹੁੰਚੇ। ਜਿੱਥੇ ਉਸਨੇ ਗੁਟਕਾ ਸਾਹਿਬ ਚੁੱਕ ਲਿਆ ਅਤੇ ਅਚਾਨਕ ਗੁਟਕਾ ਸਾਹਿਬ ਦੇ ਅੰਗ 134 ਤੋਂ 174 ਤੱਕ ਪਾੜ ਦਿੱਤੇ। ਮੌਕੇ 'ਤੇ ਮੌਜੂਦ ਸੇਵਾਦਾਰ ਨਿੰਦਰ ਸਿੰਘ ਅਤੇ ਸੰਗਤਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।
ਇਸੇ ਦੌਰਾਨ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਕਰਮਜੀਤ ਸਿੰਘ ਇਕ ਲੱਤ ਤੋਂ ਅਪਾਹਜ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਸ ਗੁਰਦੁਆਰਾ ਸਾਹਿਬ ਵਿਚ ਸੇਵਾ ਕਰ ਰਿਹਾ ਸੀ। ਉਸ ਕੋਲੋਂ ਇਸ ਘਟਨਾ ਨੂੰ ਅੰਜਾਮ ਦੇਣ ਦੇ ਕਾਰਨਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)