(Source: ECI/ABP News)
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਫਿਲਹਾਲ ਇਸ ਮਾਮਲੇ ਨੂੰ ਲੈ ਕੇ ਥਾਣੇ ਦੇ ਸੀਨੀਅਰ ਅਧਿਕਾਰੀਆਂ ਦੀ ਕਾਫੀ ਭੱਜ ਦੌੜ ਸਾਹਮਣੇ ਆਈ ਹੈ ਪਰ ਕੋਈ ਵੀ ਅਧਿਕਾਰੀ ਇਸ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਿਹਾ ਹੈ।

Amritsar News: ਰਾਤ ਨੂੰ ਬੰਬ ਧਮਾਕੇ ਦੀ ਆਵਾਜ਼ ਨਾਲ ਅੰਮ੍ਰਿਤਸਰ ਹਿੱਲ ਗਿਆ। ਪਿਛਲੇ ਸਾਲ ਤੋਂ ਬੰਦ ਪਈ ਗੁਰਬਖਸ਼ ਨਗਰ ਚੌਕੀ ਤੋਂ ਬੰਬ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਪੁਲਿਸ ਨੇ ਵੀ ਹਾਮੀ ਭਰਦਿਆਂ ਕਿਹਾ ਕਿ ਬੀਤੀ ਰਾਤ ਸੂਚਨਾ ਮਿਲੀ ਸੀ ਤੇ ਜਾਂਚ ਕੀਤੀ ਜਾ ਰਹੀ ਹੈ। ਧਮਾਕੇ ਕਾਰਨ ਕੋਈ ਨੁਕਸਾਨ ਨਹੀਂ ਹੋਇਆ। ਧਮਾਕਾ ਕਿਵੇਂ ਹੋਇਆ ਇਸ ਬਾਰੇ ਜਾਣਕਾਰੀ ਲਈ ਜਾ ਰਹੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਤੜਕੇ ਕਰੀਬ 3 ਵਜੇ ਬੰਬ ਧਮਾਕੇ ਦੀ ਆਵਾਜ਼ ਨੇ ਪੂਰਾ ਇਲਾਕਾ ਹਿਲਾ ਕੇ ਰੱਖ ਦਿੱਤਾ।
ਘਟਨਾ ਦੀ ਖ਼ਬਰ ਫੈਲਣ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਚੌਕੀ 'ਚ ਆਉਣੀ ਜਾਣੀ ਜਾਰੀ ਹੈ ਪਰ ਫਿਲਹਾਲ ਕੋਈ ਵੀ ਇਹ ਸਪੱਸ਼ਟ ਨਹੀਂ ਕਰ ਸਕਿਆ ਹੈ ਕਿ ਜੇ ਇਹ ਧਮਾਕਾ ਹੋਇਆ ਹੈ ਤਾਂ ਕਿਸ ਨਾਲ ਹੋਇਆ ਹੈ। ਦੱਸ ਦੇਈਏ ਕਿ ਸਾਬਕਾ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਦੇ ਸਮੇਂ ਇਹ ਪੋਸਟ ਬੰਦ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸਬੰਧਤ ਥਾਣੇ ਦਾ ਸਮਾਨ ਇਸ ਚੌਕੀ ਵਿੱਚ ਰੱਖਿਆ ਜਾਂਦਾ ਹੈ।
ਲੋਕਾਂ ਦਾ ਕਹਿਣਾ ਹੈ ਕਿ ਰਾਤ ਕਰੀਬ 3 ਵਜੇ ਹੋਇਆ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਹਰ ਕੋਈ ਆਪਣੇ ਘਰਾਂ ਤੋਂ ਬਾਹਰ ਆ ਗਿਆ। ਇੰਨਾ ਹੀ ਨਹੀਂ ਘਰਾਂ ਦੀਆਂ ਕੰਧਾਂ ਵੀ ਹਿੱਲ ਗਈਆਂ।
ਏਡੀਸੀਪੀ-ਸ਼ਹਿਰੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਵੀ ਰਾਤ ਸਮੇਂ ਇਸ ਸਬੰਧੀ ਸੂਚਨਾ ਮਿਲੀ ਸੀ। ਪੋਸਟ ਪਿਛਲੇ ਸਾਲ ਬੰਦ ਕਰ ਦਿੱਤੀ ਗਈ ਸੀ। ਧਮਾਕੇ ਕਾਰਨ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਫੋਰੈਂਸਿਕ ਤੇ ਹੋਰ ਟੀਮਾਂ ਨੂੰ ਬੁਲਾਇਆ ਗਿਆ ਹੈ। ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ, ਜਾਂਚ ਤੋਂ ਬਾਅਦ ਹੀ ਕਿਹਾ ਜਾ ਸਕੇਗਾ ਕਿ ਧਮਾਕਾ ਕਿਸ ਕਾਰਨ ਹੋਇਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
