Amritsar News: ਸ੍ਰੀ ਹਰਿਮੰਦਰ ਸਾਹਿਬ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਇਹ ਦੂਜੀ ਈਮੇਲ ਹੈ ਜਿਸ ਵਿੱਚ ਬੰਬ ਧਮਾਕੇ ਦਾ ਜ਼ਿਕਰ ਕੀਤਾ ਗਿਆ ਹੈ।

ਇਸ ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ। SGPC ਨੇ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ।