Amritsar News: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਅੰਮ੍ਰਿਤਸਰ ਦੇ ਅਧੀਨ ਆਉਂਦੇ ਅਜਨਾਲਾ 'ਚ ਪਾਕਿਸਤਾਨੀ ਡਰੋਨ ਨੂੰ ਡੇਗਣ 'ਚ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਡੇਗਿਆ ਗਿਆ ਡਰੋਨ ਕਾਫੀ ਵੱਡਾ ਹੈ ਅਤੇ ਇਸ ਵਿੱਚ ਨਸ਼ੀਲੇ ਪਦਾਰਥਾਂ ਜਾਂ ਹਥਿਆਰਾਂ ਦੀ ਖੇਪ ਵੀ ਹੋ ਸਕਦੀ ਹੈ। ਡੀਆਈਜੀ ਬੀਐਸਐਫ ਪ੍ਰਭਾਕਰ ਜੋਸ਼ੀ ਮੌਕੇ ’ਤੇ ਪੁੱਜੇ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ।


ਦੱਸ ਦੇਈਏ ਕਿ ਬੀਐਸਐਫ ਬਟਾਲੀਅਨ 73 ਦੇ ਜਵਾਨ ਅਜਨਾਲਾ ਦੇ ਪਿੰਡ ਸ਼ਾਹਪੁਰ ਦੇ ਬੀਓਪੀ 'ਤੇ ਗਸ਼ਤ 'ਤੇ ਸਨ। ਸਵੇਰੇ ਕਰੀਬ 4.30 ਵਜੇ ਉਨ੍ਹਾਂ ਨੇ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ 17 ਰਾਉਂਡ ਫਾਇਰ ਕੀਤੇ ਅਤੇ ਡਰੋਨ ਨੂੰ ਗੋਲੀਆਂ ਵੀ ਮਾਰੀਆਂ ਗਈਆਂ। ਬਰਾਮਦ ਕੀਤਾ ਗਿਆ ਡਰੋਨ ਚੀਨ ਦਾ ਬਣਿਆ ਕਵਾਡ ਹੈਲੀਕਾਪਟਰ DJI Matrice-300 ਹੈ, ਜੋ 10 ਕਿਲੋ ਤੋਂ ਵੱਧ ਦਾ ਭਾਰ ਚੁੱਕ ਕੇ ਕਈ ਕਿਲੋਮੀਟਰ ਦੂਰ ਸੁੱਟ ਸਕਦਾ ਹੈ।






ਘਟਨਾ ਦੀ ਸੂਚਨਾ ਮਿਲਦੇ ਹੀ ਡੀਆਈਜੀ ਬੀਐਸਐਫ ਪ੍ਰਭਾਕਰ ਜੋਸ਼ੀ ਖ਼ੁਦ ਸ਼ਾਹਪੁਰ ਬੀਓਪੀ ਪੁੱਜੇ। ਉਨ੍ਹਾਂ ਦੀ ਅਗਵਾਈ 'ਚ ਸ਼ਾਹਪੁਰ ਅਤੇ ਆਸਪਾਸ ਦੇ 5 ਕਿਲੋਮੀਟਰ ਦੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਸ਼ੁਰੂਆਤੀ ਤਲਾਸ਼ੀ ਦੌਰਾਨ ਅਜੇ ਤੱਕ ਕੋਈ ਖੇਪ ਬਰਾਮਦ ਨਹੀਂ ਹੋਈ ਹੈ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: