Punjab News: ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ BSF ਨੇ ਘੁਸਪੈਠੀਆ ਕੀਤਾ ਢੇਰ, ਰੋਕਣ ਦਾ ਬਾਵਜੂਦ ਨਹੀਂ ਰੁਕਿਆ ਤਾਂ ਮਾਰੀ ਗੋਲ਼ੀ
16 ਸਤੰਬਰ ਦੀ ਰਾਤ ਨੂੰ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਇੱਕ ਘੁਸਪੈਠੀਏ ਦੀ ਸ਼ੱਕੀ ਗਤੀਵਿਧੀ ਦੇਖੀ। ਜੋ ਕਿ ਸਰਹੱਦੀ ਪਿੰਡ ਰਤਨ ਖੁਰਦ ਦੇ ਕੋਲ ਇਲਾਕੇ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰ ਰਿਹਾ ਸੀ।
Punjab News: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਹੈ। ਦਰਅਸਲ, ਇਹ ਘੁਸਪੈਠੀਆ ਪਿੰਡ ਰਤਨ ਖੁਰਦ ਨੇੜੇ ਸਥਿਤ ਇਲਾਕੇ ਵਿੱਚ ਕੌਮਾਂਤਰੀ ਸਰਹੱਦ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ। ਅਜਿਹਾ ਕਰਕੇ ਬੀ.ਐਸ.ਐਫ ਦੇ ਜਵਾਨਾਂ ਨੇ ਅੱਤਵਾਦੀ ਸਿੰਡੀਕੇਟ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ।
16 ਸਤੰਬਰ ਦੀ ਰਾਤ ਨੂੰ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਇੱਕ ਘੁਸਪੈਠੀਏ ਦੀ ਸ਼ੱਕੀ ਗਤੀਵਿਧੀ ਦੇਖੀ। ਜੋ ਕਿ ਸਰਹੱਦੀ ਪਿੰਡ ਰਤਨ ਖੁਰਦ ਦੇ ਕੋਲ ਇਲਾਕੇ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ। ਇਸ ਦੌਰਾਨ ਸਰਹੱਦ 'ਤੇ ਚੌਕਸ ਜਵਾਨਾਂ ਨੇ ਘੁਸਪੈਠੀਏ ਨੂੰ ਲਲਕਾਰਿਆ ਪਰ ਉਹ ਨਹੀਂ ਰੁਕਿਆ ਤੇ ਸਰਹੱਦੀ ਸੁਰੱਖਿਆ ਵਾੜ ਵੱਲ ਵਧਦਾ ਰਿਹਾ। ਕਿਸੇ ਵੀ ਖਤਰੇ ਨੂੰ ਮਹਿਸੂਸ ਕਰਦੇ ਹੋਏ ਅਤੇ ਰਾਤ ਦੇ ਸਮੇਂ ਸਰਹੱਦ 'ਤੇ ਹਾਈ ਅਲਰਟ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ, ਜਵਾਨਾਂ ਨੇ ਅੱਗੇ ਵਧ ਰਹੇ ਘੁਸਪੈਠੀਏ 'ਤੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਮੌਕੇ 'ਤੇ ਹੀ ਮਾਰ ਦਿੱਤਾ।
𝐁𝐒𝐅 𝐅𝐨𝐢𝐥𝐬 𝐚𝐧 𝐈𝐧𝐟𝐢𝐥𝐭𝐫𝐚𝐭𝐢𝐨𝐧 𝐚𝐭𝐭𝐞𝐦𝐩𝐭 𝐛𝐲 𝐧𝐞𝐮𝐭𝐫𝐚𝐥𝐢𝐬𝐢𝐧𝐠 𝐚 𝐏𝐚𝐤 𝐈𝐧𝐭𝐫𝐮𝐝𝐞𝐫
— BSF PUNJAB FRONTIER (@BSF_Punjab) September 17, 2024
On 16th September 2024, during night hours, BSF troops observed suspicious movement of an infiltrator from Pakistan who was approaching towards border security… pic.twitter.com/K2ovH3smiz
ਇਸ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਸੀਮਾ ਸੁਰੱਖਿਆ ਬਲ (B.S.F) ਨੇ ਤਰਨਤਾਰਨ ਸਰਹੱਦ 'ਤੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ ਸੀ। ਉਹ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਗਿਆ ਸੀ। ਉਸ ਨੂੰ ਵਾਰ-ਵਾਰ ਵਾਪਸ ਜਾਣ ਲਈ ਕਿਹਾ ਗਿਆ ਪਰ ਜਦੋਂ ਉਹ ਨਹੀਂ ਰੁਕਿਆ ਤਾਂ ਬੀਐਸਐਫ਼ ਨੇ ਕਾਰਵਾਈ ਕੀਤੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।