Amritsar News : ਪਾਕਿਸਤਾਨ ਤੋਂ ਡਰੋਨ ਜ਼ਰੀਏ ਤਸਕਰੀ ਕਰਕੇ ਭੇਜੇ ਗਏ ਹੈਰੋਇਨ ਦੇ ਪੰਜ ਪੈਕੇਟ  BSF ਵੱਲੋਂ ਸ਼ੁੱਕਰਵਾਰ ਨੂੰ ਜ਼ਬਤ ਕੀਤੇ ਗਏ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਰਾਤ ਕਰੀਬ 1.30 ਵਜੇ ਰਾਏ ਪਿੰਡ ਨੇੜੇ ਡਰੋਨ ਦੇਖਿਆ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਦਾ ਪਤਾ ਲਗਾ ਕੇ ਤਲਾਸ਼ੀ ਮੁਹਿੰਮ ਚਲਾਈ ਅਤੇ ਖੇਤਾਂ 'ਚ ਸੁੱਟੀ ਗਈ 38 ਕਰੋੜ ਰੁਪਏ ਦੀ ਹੈਰੋਇਨ ਨੂੰ ਜ਼ਬਤ ਕਰਨ 'ਚ ਸਫਲਤਾ ਹਾਸਲ ਕੀਤੀ।


 ਇਹ ਘਟਨਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਦੀ ਹੈ। ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਪਾਕਿਸਤਾਨੀ ਸਮੱਗਲਰਾਂ ਨੇ ਪਿੰਡ ਰਾਏ ਵਿੱਚ ਕਰੀਬ 5 ਕਿਲੋ ਹੈਰੋਇਨ ਸੁੱਟੀ ਹੈ। ਬੀਐਸਐਫ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਵਾਨ ਰਾਤ ਦੀ ਗਸ਼ਤ ’ਤੇ ਸਨ। ਇਸ ਦੌਰਾਨ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਜਵਾਨਾਂ ਨੇ ਡਰੋਨ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਕੁਝ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ।


 

ਬੀਐਸਐਫ ਦੇ ਜਵਾਨਾਂ ਨੇ ਇਲਾਕੇ ਨੂੰ ਸੀਲ ਕਰ ਦਿੱਤਾ। ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਖੇਤਾਂ ਵਿੱਚੋਂ ਪੀਲੇ ਰੰਗ ਦਾ ਇੱਕ ਵੱਡਾ ਪੈਕਟ ਮਿਲਿਆ। ਜਿਸ ਵਿੱਚ ਹੈਰੋਇਨ ਦੇ ਛੋਟੇ ਪੈਕੇਟ ਸਨ। ਤੋਲਣ ਤੋਂ ਬਾਅਦ ਕੁੱਲ ਵਜ਼ਨ 5.5 ਕਿਲੋ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ 38 ਕਰੋੜ ਦੇ ਕਰੀਬ ਹੈ। ਦੱਸ ਦੇਈਏ ਕਿ ਪਾਕਿਸਤਾਨੀ ਡਰੋਨ ਲਗਾਤਾਰ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਦਾਖ਼ਲ ਹੋ ਰਹੇ ਹਨ।


 

ਫਾਜ਼ਿਲਕਾ ਤੋਂ ਮਿਲੀ ਸੀ 40 ਕਰੋੜ ਦੀ ਹੈਰੋਇਨ  


ਦੱਸ ਦੇਈਏ ਕਿ ਫਾਜ਼ਿਲਕਾ ਪੁਲਿਸ ਨੇ ਪਿਛਲੇ ਦਿਨੀਂ ਭਾਰਤ-ਪਾਕਿਸਤਾਨ ਸਰਹੱਦ ਤੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਸੀ। ਪੁਲੀਸ ਨੇ ਇਨ੍ਹਾਂ ਕੋਲੋਂ 9 ਕਿਲੋ 397 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ 40 ਕਰੋੜ ਰੁਪਏ ਦੇ ਕਰੀਬ ਸੀ। ਪੁਲਸ ਨੇ ਜਦੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਡਰੋਨ ਰਾਹੀਂ ਹੈਰੋਇਨ ਪਾਕਿਸਤਾਨ ਤੋਂ ਮੰਗਵਾਈ ਜਾਂਦੀ ਸੀ।

 ਬਾਈਕ 'ਤੇ ਲਿਆਂਦੀ ਜਾ ਰਹੀ ਸੀ ਹੈਰੋਇਨ ਦੀ ਖੇਪ 


ਫਾਜ਼ਿਲਕਾ ਦੀ ਐਸਐਸਪੀ ਅਵਨੀਤ ਕੌਰ ਨੇ ਦੱਸਿਆ ਕਿ ਥਾਣਾ ਇੰਚਾਰਜ ਨੂੰ ਮੁਖਬਰ ਵੱਲੋਂ ਇਤਲਾਹ ਮਿਲੀ ਸੀ ਕਿ ਪਿੰਡ ਸੰਤੋਖ ਸਿੰਘ ਵਾਲਾ ਵਿੱਚ ਅਮਨਦੀਪ ਸਿੰਘ ਨਾਂ ਦਾ ਵਿਅਕਤੀ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਬਾਈਕ ’ਤੇ ਹੈਰੋਇਨ ਦੀ ਖੇਪ ਲੈ ਕੇ ਜਾ ਰਿਹਾ ਹੈ। ਜਿਸ ਤੋਂ ਬਾਅਦ ਪੁਲੀਸ ਨੇ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਨਾਕਾਬੰਦੀ ਕਰ ਦਿੱਤੀ।

ਇਸ ਦੌਰਾਨ ਗੁਰਪ੍ਰੀਤ ਸਿੰਘ ਅਤੇ ਹੁਸ਼ਿਆਰ ਸਿੰਘ ਨਾਮਕ ਦੋ ਸਮੱਗਲਰਾਂ ਨੂੰ ਪੁਲਿਸ ਨੇ 9 ਕਿਲੋ 387 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਨਸ਼ਾ ਤਸਕਰਾਂ ਕੋਲੋਂ ਪਲੈਟੀਨਾ ਮੋਟਰਸਾਈਕਲ, 2 ਮੋਬਾਈਲ, 3 ਬੈਗ, 1 ਬਿਲਕਿੰਗ ਵਾਲ ਅਤੇ 2 ਰਬੜ ਦੇ ਖਿਡੌਣੇ ਬਰਾਮਦ ਕੀਤੇ ਗਏ ਹਨ। ਇਨ੍ਹਾਂ ਤਸਕਰਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।