Amritsar News: NRI 'ਤੇ ਸ਼ਰੇਆਮ ਚੱਲੀਆਂ ਗੋਲ਼ੀਆਂ, ਦੂਜੀ ਧਿਰ ਦਾ ਦਾਅਵਾ, ਆਪ ਦੇ ਹਨ ਬੰਦੇ, ਝੂਠੇ ਇਲਜ਼ਾਮ ਲਾ ਕੇ ਕਰ ਰਹੇ ਨੇ ਧੱਕਾ
ਤਲਬੀਰ ਨੇ ਕਿਹਾ ਕਿ ਉਨ੍ਹਾਂ ਨੂੰ ਦੁਪਹਿਰੇ ਅਮਰੀਕਾ ਦੇ ਕਿਸੇ ਨੰਬਰ ਤੋਂ ਧਮਕੀ ਆਈ ਸੀ ਕਿ ਰਾਤ ਨੂੰ ਤੈਨੂੰ ਜਾਨੋਂ ਮਾਰ ਦੇਣਾ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਤੇ ਤਾਬੜਤੋੜ ਗੋਲ਼ੀਆਂ ਚਲਾਈਆਂ ਗਈਆਂ।
Amritsar News: ਅੰਮ੍ਰਿਤਸਰ ਦੇ ਪਿੰਡ ਖੋਹਾਲੀ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਅੱਧੀ ਰਾਤ ਨੂੰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਤਲਬੀਰ ਸਿੰਘ ਨੇ ਦੱਸਿਆ ਕਿ ਉਹ ਆਸਟ੍ਰੇਲੀਆ ਦੇ ਰਹਿਣ ਵਾਲਾ ਹਾੈ, ਪਰ ਉਨ੍ਹਾਂ ਦਾ ਪਿੰਡ ਕੋਹਾਲੀ ਹੈ, ਜਿੱਥੇ ਉਹ ਕਦੇ ਕਦੇ ਆਪਣੇ ਫਾਰਮ ਹਾਊਸ 'ਤੇ ਆਉਂਦਾ ਹਨ।
ਤਲਬੀਰ ਨੇ ਕਿਹਾ ਕਿ ਉਨ੍ਹਾਂ ਨੂੰ ਦੁਪਹਿਰੇ ਅਮਰੀਕਾ ਦੇ ਕਿਸੇ ਨੰਬਰ ਤੋਂ ਧਮਕੀ ਆਈ ਸੀ ਕਿ ਰਾਤ ਨੂੰ ਤੈਨੂੰ ਜਾਨੋਂ ਮਾਰ ਦੇਣਾ ਹੈ। ਤਲਬੀਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਹ ਆਪਣੇ ਫਾਰਮ ਹਾਊਸ ਬੈਠੇ ਹੋਏ ਸਨ ਕਿ ਉਨ੍ਹਾਂ ਦੇ ਪਿੰਡ ਦਾ ਨੰਬਰਦਾਰ ਰੇਸ਼ਮ ਸਿੰਘ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਘਰ ਆਇਆ ਅਤੇ ਮਾਰਨ ਦੇ ਇਰਾਦੇ ਨਾਲ ਤਾਬੜ-ਤੋੜ ਗੋਲੀਆਂ ਚਲਾਉਣ ਲੱਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਬੜੀ ਮੁਸ਼ਕਲ ਦੇ ਨਾਲ ਲੁਕ ਕੇ ਆਪਣੀ ਜਾਨ ਬਚਾਈ।
ਇਸ ਸਬੰਧ ਵਿੱਚ ਜਦੋਂ ਦੂਜੀ ਧਿਰ ਦੇ ਨੰਬਰਦਾਰ ਰੇਸ਼ਮ ਸਿੰਘ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਤਲਬੀਰ ਸਿੰਘ ਵੱਲੋਂ ਉਨ੍ਹਾਂ ਤੇ ਲਗਾਏ ਗਏ ਇਲਜ਼ਾਮ ਸਰਾਸਰ ਗ਼ਲਤ ਹਨ। ਉਨ੍ਹਾਂ ਦੱਸਿਆ ਕਿ ਦਲਬੀਰ ਸਿੰਘ ਦਾ ਪਿੰਡ ਦੇ ਹੀ ਇੱਕ ਵਿਅਕਤੀ ਮਿਲਖਾ ਸਿੰਘ ਦੇ ਨਾਲ ਪੈਸਿਆਂ ਨੂੰ ਲੈ ਕੇ ਝਗੜਾ ਚਲਦਾ ਹੈ। ਰੇਸ਼ਮ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਗੱਡੀ ਰਾਹੀਂ ਆਪਣੇ ਘਰ ਵਾਪਸ ਜਾ ਰਿਹਾ ਸੀ ਤਾਂ ਤਲਬੀਰ ਸਿੰਘ ਨੇ ਉਨ੍ਹਾਂ ਦੀ ਗੱਡੀ ਵਿੱਚ ਗੱਡੀ ਮਾਰ ਕੇ ਉਨ੍ਹਾਂ ਨੂੰ ਰੋਕ ਲਿਆ ਅਤੇ ਉਨ੍ਹਾਂ ਉੱਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਉਸ ਨੇ ਦੱਸਿਆ ਕਿ ਤਲਬੀਰ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਆਪਣੇ ਆਪ ਹੀ ਗੋਲੀਆਂ ਆਪਣੀਆਂ ਗੱਡੀਆਂ ਅਤੇ ਘਰ ਵਿਚ ਮਾਰੀਆਂ ਗਈਆਂ ਹਨ। ਰੇਸ਼ਮ ਸਿੰਘ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੇ ਬੰਦੇ ਹਨ ਅਤੇ ਜਾਣਬੁੱਝ ਕੇ ਸਾਡੇ ਨਾਲ ਧੱਕਾ ਕਰ ਰਹੇ ਹਨ।
ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਤਲਬੀਰ ਸਿੰਘ ਵੱਲੋਂ ਉਨ੍ਹਾਂ ਨੂੰ ਫੋਨ ਕੀਤਾ ਗਿਆ ਕਿ ਕੁਝ ਲੋਕ ਉਨ੍ਹਾਂ ਦੇ ਘਰ ਤੇ ਹਮਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਮੌਕੇ ਤੇ ਪੁੱਜੇ ਤਾਂ ਹਮਲਾਵਰ ਫ਼ਰਾਰ ਹੋ ਚੁੱਕੇ ਸਨ, ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਹੋਇਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।