ਪੰਜਾਬ 'ਚ ਵਾਪਰਿਆ ਵੱਡਾ ਹਾਦਸਾ ! ਬੱਸ ਤੇ ਟਿੱਪਰ ਦੀ ਹੋਈ ਜ਼ਬਰਦਸਤ ਟੱਕਰ, ਕਈ ਲੋਕ ਹੋਏ ਜ਼ਖ਼ਮੀ, ਬ੍ਰੇਕ ਫੇਲ ਹੋਣ ਕਰਕੇ ਹੋਇਆ ਹਾਦਸਾ
ਜਦੋਂ ਉਹ ਸਵੇਰੇ ਯਾਤਰੀਆਂ ਨਾਲ ਭਰੀ ਬੱਸ ਲੈ ਕੇ ਨੇੜਲੇ ਪਿੰਡ ਸ਼ਹਾਬਪੁਰ ਪਹੁੰਚਿਆ ਤਾਂ ਉਸਨੇ ਸੜਕ ਦੇ ਵਿਚਕਾਰ ਡਿੱਗੇ ਇੱਕ ਦਰੱਖਤ ਤੋਂ ਬੱਸ ਨੂੰ ਬਚਾਉਣ ਲਈ ਬ੍ਰੇਕ ਲਗਾਈ, ਪਰ ਬ੍ਰੇਕਾਂ ਨੇ ਕੰਮ ਨਹੀਂ ਕੀਤਾ, ਜਿਸ ਤੋਂ ਬਾਅਦ ਬੱਸ ਸਾਹਮਣੇ ਤੋਂ ਆ ਰਹੇ ਟਿੱਪਰ ਨਾਲ ਟਕਰਾ ਗਈ।
Punjab News: ਤਰਨਤਾਰਨ ਵਿੱਚ ਯਾਤਰੀਆਂ ਨਾਲ ਭਰੀ ਬੱਸ ਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਅੱਧਾ ਦਰਜਨ ਤੋਂ ਵੱਧ ਯਾਤਰੀ ਤੇ ਡਰਾਈਵਰ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੱਟੀ ਡਿਪੂ ਦੇ ਬੱਸ ਡਰਾਈਵਰ ਰਣਧੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਯਾਤਰੀਆਂ ਨਾਲ ਭਰੀ ਬੱਸ ਲੈ ਕੇ ਨੇੜਲੇ ਪਿੰਡ ਸ਼ਹਾਬਪੁਰ ਪਹੁੰਚਿਆ ਤਾਂ ਉਸਨੇ ਸੜਕ ਦੇ ਵਿਚਕਾਰ ਡਿੱਗੇ ਇੱਕ ਦਰੱਖਤ ਤੋਂ ਬੱਸ ਨੂੰ ਬਚਾਉਣ ਲਈ ਬ੍ਰੇਕ ਲਗਾਈ, ਪਰ ਬ੍ਰੇਕਾਂ ਨੇ ਕੰਮ ਨਹੀਂ ਕੀਤਾ, ਜਿਸ ਤੋਂ ਬਾਅਦ ਬੱਸ ਸਾਹਮਣੇ ਤੋਂ ਆ ਰਹੇ ਟਿੱਪਰ ਨਾਲ ਟਕਰਾ ਗਈ। ਰਣਧੀਰ ਨੇ ਕਿਹਾ ਕਿ ਟੱਕਰ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਸ ਵਿੱਚ ਸਫ਼ਰ ਕਰ ਰਹੇ ਇੱਕ ਵਿਅਕਤੀ ਮੋਹਨ ਸਿੰਘ ਨੇ ਦੱਸਿਆ ਕਿ ਪੱਟੀ ਤੋਂ ਤਰਨਤਾਰਨ ਆ ਰਹੀ ਬੱਸ ਤਰਨਤਾਰਨ ਤੋਂ ਪੱਟੀ ਜਾ ਰਹੇ ਇੱਕ ਟਿੱਪਰ ਨਾਲ ਟਕਰਾ ਗਈ। ਇਸ ਦੌਰਾਨ ਅੱਧੀ ਦਰਜਨ ਦੇ ਕਰੀਬ ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਤਰਨਤਾਰਨ ਦੇ ਸਿਵਲ ਹਸਪਤਾਲ ਲਿਜਾਇਆ ਗਿਆ।
ਇਸ ਦੌਰਾਨ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਤਰਨਤਾਰਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਦੇ ਅੱਧੀ ਦਰਜਨ ਤੋਂ ਵੱਧ ਪੀੜਤਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਵਿੱਚੋਂ ਕਈਆਂ ਨੂੰ ਛੁੱਟੀ ਵੀ ਦੇ ਦਿੱਤੀ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















