ਪੜਚੋਲ ਕਰੋ

Drug Smuggling:  ਅਮਰੀਕਾ ਅਧਾਰਿਤ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Drug Smuggling Racket: ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜਸਮੀਤ ਲੱਕੀ ਦੇ ਸਾਥੀਆਂ ਨੇ ਸਰਹੱਦ ਪਾਰੋਂ ਪਾਕਿ ਤਸਕਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕਰ ਲਈ ਹੈ ਅਤੇ ਉਹ ਇਹ ਖੇਪ ਕਿਸੇ ਵਿਅਕਤੀ ਤੱਕ ਪਹੁੰਚਾਉਣ ਜਾ ਰਹੇ ਹਨ

ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਅਮਰੀਕਾ ਅਧਾਰਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਰੈਕਟ ਦਾ ਪਰਦਾਫਾਸ਼ ਕੀਤਾ ਗਿਆ ਹੈ। 

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਮਹਿੰਦਰਪਾਲ ਸਿੰਘ ਵਾਸੀ ਮਾਡਲ ਟਾਊਨ, ਹੁਸ਼ਿਆਰਪੁਰ ਅਤੇ ਸੌਰਵ ਸ਼ਰਮਾ ਵਾਸੀ ਪੰਜ ਪਿੱਪਲੀ ਚੰਦ ਨਗਰ, ਹੁਸ਼ਿਆਰਪੁਰ ਵਜੋਂ ਕੀਤੀ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦੀ ਹੁੰਡਈ ਆਈ-20 ਕਾਰ (ਪੀ.ਬੀ.91ਜੇ 5186) ਜਿਸ ਵਿੱਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜਸਮੀਤ ਲੱਕੀ ਦੇ ਸਾਥੀਆਂ ਨੇ ਸਰਹੱਦ ਪਾਰੋਂ ਪਾਕਿ ਤਸਕਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕਰ ਲਈ ਹੈ ਅਤੇ ਉਹ ਇਹ ਖੇਪ ਕਿਸੇ ਵਿਅਕਤੀ ਤੱਕ ਪਹੁੰਚਾਉਣ ਜਾ ਰਹੇ ਹਨ, ਇਸ ਸੂਚਨਾ ‘ਤੇ ਕਾਰਵਾਈ ਕਰਦਿਆਂ ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਆਈਪੀਐਸ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼-3 ਦੀਆਂ ਪੁਲਿਸ ਟੀਮਾਂ ਨੇ ਅਟਾਰੀ ਰੋਡ ਸਥਿਤ ਪਿੰਡ ਬੁਰਜ ਦੇ ਖੇਤਰ ਵਿੱਚ ਵਿਸ਼ੇਸ਼ ਪੁਲੀਸ ਚੈਕਿੰਗ ਕੀਤੀ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਖੇਪ ਪ੍ਰਾਪਤ ਕਰਨ ਉਪਰੰਤ ਆਪਣੀ ਆਈ-20 ਕਾਰ ਵਿੱਚ ਉਡੀਕ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਉਕਤ ਮੁਲਜ਼ਮ ਅਮਰੀਕਾ ਅਧਾਰਿਤ ਤਸਕਰ ਜਸਮੀਤ ਲੱਕੀ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ।
ਸੀ.ਪੀ. ਭੁੱਲਰ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਨਸ਼ੀਲੇ ਪਦਾਰਥਾਂ ਦੀ ਖਰੀਦੀ ਗਈ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਐਫਆਈਆਰ ਨੰ. 260 ਮਿਤੀ 26.11.2023 ਨੂੰ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 23, 25 ਅਤੇ 29 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget