ਪੜਚੋਲ ਕਰੋ

Amritsar News: ਕੈਬਨਿਟ ਮੰਤਰੀ ਈ.ਟੀ.ਓ ਨੇ 49 ਸਫਾਈ ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਰੁਜਗਾਰ ਦੇਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜਕਾਲ ਦੌਰਾਨ ਹੀ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਹੈ।

ਅੰਮ੍ਰਿਤਸਰ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਰੁਜਗਾਰ ਦੇਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜਕਾਲ ਦੌਰਾਨ ਹੀ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਹੈ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਅੱਜ ਨਗਰ ਕੌਂਸਲ ਜੰਡਿਆਲਾ ਗੁਰੂ ਵਿਖੇ 49 ਸਫਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਫਾਈ ਕਰਮਚਾਰੀ ਆਉਟਸੋਰਸਿਜ ’ਤੇ ਕੰਮ ਕਰਦੇ ਸਨ, ਨੂੰ ਕੰਟਰੈਕਟ ਅਧਾਰ ’ਤੇ ਰੈਗੂਲਰ ਕਰਕੇ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਹੁਣ ਇਹ ਕਰਮਚਾਰੀ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਅਧੀਨ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਨੂੰ ਸੈਲਰੀ ਨਗਰ ਕੌਂਸਲ ਵੱਲੋਂ ਦਿੱਤੀ ਜਾਵੇਗੀ।

ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਈ.ਟੀ.ਓ ਨੇ ਕਿਹਾ ਕਿ ਵਿਰੋਧੀ ਸਿਰਫ ਗੱਲਾਂ ਕਰਨੀਆਂ ਜਾਣਦੇ ਹਨ। ਉਨ੍ਹਾਂ  ਕਿਹਾ ਕਿ ਜੰਡਿਆਲਾ ਹਲਕੇ ਦਾ ਜਿੰਨਾਂ ਵਿਕਾਸ ਸਵਾ ਸਾਲ ਵਿੱਚ ਹੋਇਆ ਹੈ, ਵਿਰੋਧੀ ਦੱਸਣ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਿਸ ਵਿਧਾਇਕ ਨੇ ਹਲਕੇ ਦੀ ਸਾਰ ਲਈ ਹੈ, ਉਹ ਆਪਣਾ  ਰਿਕਾਰਡ ਦੇਖ ਲੈਣ। ਉਨ੍ਹਾਂ ਕਿਹਾ ਕਿ ਅਸੀਂ ਬਿਨਾਂ ਪੱਖਪਾਤ ਇਲਾਕੇ ਦਾ ਵਿਕਾਸ ਕੀਤਾ ਨਾ ਕਿ ਕਿਸੇ ਨਾਲ ਵਿਤਕਰਾ। ਉਨ੍ਹਾਂ ਕਿਹਾ ਕਿ ਅਸੀਂ ਝੂਠੇ ਪਰਚੇ ਦਰਜ ਨਹੀਂ ਕਰਵਾਏ ਸਗੋਂ ਪਾਰਟੀਬਾਜੀ ਤੋਂ ਉਪਰ ਉਠ ਕੇ ਹਲਕੇ ਦਾ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਥੋੜੇ ਸਮੇਂ ਦੇ ਕਾਰਜਕਾਲ ਦੌਰਾਨ ਹੀ ਹਰ ਖੇਤਰ ਵਿੱਚ ਵਿਕਾਸ ਕੀਤਾ ਹੈ ਚਾਹੇ ਉਹ ਸਿਖਿਆ ਦਾ ਖੇਤਰ ਜਾਂ ਸਿਹਤ ਹੋਵੇ।

ਬਿਜਲੀ ਮੰਤਰੀ ਨੇ ਕਿਹਾ ਕਿ ਅਸੀਂ ਹਰ ਵਰਗ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਪੱਖਪਾਤ ਦੇ ਹਰੇਕ ਵਰਗ ਨੂੰ 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, ਮੁਫਤ ਦਵਾਈਆਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਿਖਿਆ ਦੀ ਗੱਲ ਕਰੀਏ ਤਾਂ ਬੱਚਿਆਂ ਨੂੰ ਚੰਗੀ ਸਿਖਿਆ ਦੇਣ ਲਈ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਬੱਚੇ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਿਖਿਆ ਪ੍ਰਾਪਤ ਕਰ ਸਕਣ।

ਇਸ ਮੌਕੇ ਮੈਡਮ ਸੁਹਿੰਦਰ ਕੌਰ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ ਸੋਨੀ, ਸਰਬਜੀਤ ਸਿੰਘ ਡਿੰਪੀ, ੀ ਨਰੇਸ਼ ਪਾਠਕ, ਸੁਨੈਨਾ ਰੰਧਾਵਾ, ਕਾਰਜ ਸਾਧਕ ਅਫਸਰ ਜਗਤਾਰ ਸਿੰਘ, ਐਸ:ਡੀ:ਓ ਗੁਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ।

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget