Amritsar news: ਜੰਡਿਆਲਾ ਗੁਰੂ ਨੇੜੇ ਪਿੰਡ ਧਾਰੜ ਵਿੱਚ ਭਾਰੀ ਮੀਂਹ ਕਾਰਨ ਸੈਂਕੜੇ ਏਕੜ ਖੇਤਾਂ ਵਿੱਚ ਪਾਣੀ ਭਰ ਗਿਆ ਅਤੇ ਝੋਨੇ ਦੀ ਫ਼ਸਲ ਵੀ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਅਤੇ ਡਿਪਟੀ ਕਮਿਸਨਰ ਅਮਿਤ ਤਲਵਾੜ ਮੌਕੇ ਉਤੇ ਪਿੰਡ ਪੁੱਜੇ। ਜਿੱਥੇ ਉਨ੍ਹਾਂ ਨੇ ਪਾਣੀ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਅਤੇ ਪਾਣੀ ਦੀ ਨਿਕਾਸੀ ਲਈ ਤਰੁੰਤ ਬਦਲਵੇਂ ਪ੍ਰਬੰਧ ਕਰਨ ਦੀ ਹਦਾਇਤ ਕੀਤੀ।
ਦੱਸਣਯੋਗ ਹੈ ਕਿ ਪੂਰੇ ਸੂਬੇ 'ਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਸਾਤ ਦੀ ਸਮੱਸਿਆ ਨਾਲ ਨਜਿੱਠਣ ਲਈ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: ਡਾ. ਬਲਬੀਰ ਸਿੰਘ ਨੇ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਲਿਆ ਜਾਇਜ਼ਾ , ਵੱਡੀ ਤੇ ਛੋਟੀ ਨਦੀ ਦਾ ਕੀਤਾ ਦੌਰਾ
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਇਸ ਸਮੱਸਿਆ ਦੇ ਪੱਕੇ ਹੱਲ ਲਈ ਪਿੰਡ ਦੇ ਨਿਕਾਸੀ ਨਾਲੇ ਨੂੰ ਚੌੜਾ ਕੀਤਾ ਜਾਵੇਗਾ ਤਾਂ ਜੋ ਪਾਣੀ ਦੀ ਨਿਕਾਸੀ ਰੁਕੇ ਨਾ।ਡੀ.ਸੀ ਅੰਮਿ੍ਤਸਰ ਅਮਿਤ ਤਲਵਾੜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ |ਇਸ ਸਬੰਧੀ ਜਾਣਕਾਰੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਹਰ ਮਦਦ ਲਈ ਤੁਹਾਡੇ ਨਾਲ ਹੈ। ਇਸ ਮੌਕੇ ਡੀ.ਡੀ.ਪੀ.ਓ ਅੰਮਿ੍ਤਸਰ ਸ੍ਰੀ ਸੰਦੀਪ ਮਲਹੋਤਰਾ, ਡੀ.ਐਸ.ਪੀ ਜੰਡਿਆਲਾ ਕੁਲਦੀਪ ਸਿੰਘ ਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਭਲਕੇ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।