ਪੜਚੋਲ ਕਰੋ
Advertisement
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਡਿਪਟੀ ਕਮਿਸਨਰ ਵੱਲੋਂ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ
Amritsar News : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਨੇ ਅੱਜ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਆਪਣੇ ਬਾਕੀ ਦੇ ਸਾਰੇ ਰੁਝੇਵੇਂ ਰੱਦ
Amritsar News : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਨੇ ਅੱਜ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਆਪਣੇ ਬਾਕੀ ਦੇ ਸਾਰੇ ਰੁਝੇਵੇਂ ਰੱਦ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਨਾਲ ਲੈਕੇ ਜੰਡਿਆਲਾ ਗੁਰੂ ਹਲਕੇ ਦਾ ਨਿਰੀਖਣ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹੁਕਮਾਂ ਦੇ ਮੱਦੇਨਜ਼ਰ ਸ ਹਰਭਜਨ ਸਿੰਘ ਨੇ ਹਲਕੇ ਦੇ ਪਿੰਡਾਂ, ਜਿੱਥੇ ਕਿ ਅਕਸਰ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਜਾਂਦਾ ਹੈ, ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਐਸਡੀਐਮ ਸਿਮਰਦੀਪ ਸਿੰਘ ਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਪਿੰਡ ਮੱਲੋਵਾਲ ਵਿਖੇ ਡਿਪਟੀ ਕਮਿਸ਼ਨਰ ਤਲਵਾੜ ਵੱਲੋਂ ਮੌਕੇ 'ਤੇ ਦਿੱਤੀਆਂ ਗਈਆਂ ਹਦਾਇਤਾਂ ਮੁਤਾਬਕ ਪ੍ਰਸ਼ਾਸਨ ਦੀਆਂ ਟੀਮਾਂ ਨੇ ਜੇ.ਸੀ.ਬੀ ਮਸ਼ੀਨਾਂ ਨਾਲ ਪਾਣੀ ਦੇ ਵਹਾਅ ਵਿੱਚ ਪੈਦਾ ਹੋਈਆਂ ਰੁਕਾਵਟਾਂ ਦੂਰ ਕਰਵਾਈਆਂ ਅਤੇ ਪੰਪਿੰਗ ਮਸ਼ੀਨਾਂ ਲਗਾਕੇ ਨੀਵੇਂ ਥਾਵਾਂ ਵਿੱਚੋਂ ਪਾਣੀ ਦੀ ਨਿਕਾਸੀ ਕਰਵਾਈ, ਜਿਸ 'ਤੇ ਲੋਕਾਂ ਨੇ ਕਾਫ਼ੀ ਰਾਹਤ ਮਹਿਸੂਸ ਕੀਤੀ।
ਸਥਾਨਕ ਵਸਨੀਕਾਂ ਨੂੰ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਹ ਖ਼ੁਦ ਹਰ ਵੇਲੇ ਚੌਕਸ ਅਤੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ, ਜਿਸ ਕਰਕੇ ਆਮ ਲੋਕਾਂ ਦੀ ਜਾਨ-ਮਾਨ ਦੀ ਰਾਖੀ ਕੀਤੀ ਜਾਵੇਗੀ ਅਤੇ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਪੈਰ ਹੋਇਆ ਫਰੈਕਚਰ , ਲੱਗਿਆ ਪਲਸਤਰ
ਇਹ ਵੀ ਪੜ੍ਹੋ : ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਪਾਣੀ ਨਾਲ ਭਰੀਆਂ ਸੜਕਾਂ ਦੀ ਸੂਚੀ ਕੀਤੀ ਜਾਰੀ, MC ਨੇ ਕਿਹਾ ਟੀਮਾਂ ਸੜਕਾਂ ਨੂੰ ਸਾਫ਼ ਕਰਨ ਦਾ ਕਰ ਰਹੀਆਂ ਕੰਮ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਸਿਹਤ
ਸਿਹਤ
Advertisement