ਪੜਚੋਲ ਕਰੋ
Advertisement
Amritsar News : ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ
Amritsar News : ਪਿੰਡ ਘੋਨੇਵਾਲ ਜੋ ਕਿ ਰਾਵੀ ਦਰਿਆ ਦੇ ਕੰਢੇ ਅੰਮਿ੍ਤਸਰ ਜ਼ਿਲ੍ਹੇ ਦਾ ਆਖਰੀ ਪਿੰਡ ਹੈ, ਵਿਖੇ ਦਰਿਆ ਦੇ ਪਾਣੀ ਦੇ ਪੱਧਰ ਅਤੇ ਸੰਭਾਵੀ ਹੜ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ
Amritsar News : ਪਿੰਡ ਘੋਨੇਵਾਲ ਜੋ ਕਿ ਰਾਵੀ ਦਰਿਆ ਦੇ ਕੰਢੇ ਅੰਮਿ੍ਤਸਰ ਜ਼ਿਲ੍ਹੇ ਦਾ ਆਖਰੀ ਪਿੰਡ ਹੈ, ਵਿਖੇ ਦਰਿਆ ਦੇ ਪਾਣੀ ਦੇ ਪੱਧਰ ਅਤੇ ਸੰਭਾਵੀ ਹੜ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਕੁਦਰਤੀ ਆਫਤ ਨਾਲ ਪ੍ਭਾਵਿਤ ਹਰੇਕ ਵਿਅਕਤੀ ਦੀ ਮਦਦ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਉੱਜ ਦਰਿਆ ਵਿੱਚ 2 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਮਕੌੜਾ ਪੱਤਣ ਕੋਲ ਉੱਜ ਦਰਿਆ ਦਾ ਪਾਣੀ ਰਾਵੀ ਦਰਿਆ ਵਿੱਚ ਆ ਕੇ ਮਿਲ ਗਿਆ ਹੈ। ਰਾਵੀ ਵਿੱਚ ਉੱਜ ਦਰਿਆ ਦਾ ਪਾਣੀ ਮਿਲਣ ਤੋਂ ਬਾਅਦ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਅਜਿਹੇ ਵਿੱਚ ਰਾਵੀ ਦਰਿਆ ਦੇ ਕੰਢੇ ਦੇ ਕੋਲ ਜਾਣਾ ਖਤਰਨਾਕ ਸਾਬਤ ਹੋ ਸਕਦਾ ਹੈ।
ਉਨ੍ਹਾਂ ਰਾਵੀ ਦਰਿਆ ਦੇ ਕੋਲ ਰਹਿੰਦੀ ਵਸੋਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਵੀ ਦਰਿਆ ਤੋਂ ਦੂਰ ਸੁਰੱਖਿਅਤ ਥਾਵਾਂ `ਤੇ ਚਲੇ ਜਾਣ।ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਰਾਵੀ ਦੇ ਨਾਲ ਲੱਗਦੇ ਪਿੰਡਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਹੈ ਅਤੇ ਕਿਸੇ ਵੀ ਹੜ੍ਹ ਵਰਗੀ ਸਥਿਤੀ ਪੈਦਾ ਹੋਣ `ਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 01832229125 ਦੇ ਨੰਬਰ ਉੱਪਰ ਸੰਪਰਕ ਕਰਨ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਵੇਲੇ ਕੋਈ ਖਤਰੇ ਵਾਲੀ ਸਥਿਤੀ ਨਹੀਂ ਹੈ, ਪਰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ। ਇਸ ਮੌਕੇ ਐਸ ਡੀਐਮ ਅਰਵਿੰਦਰਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਪੈਰ ਹੋਇਆ ਫਰੈਕਚਰ , ਲੱਗਿਆ ਪਲਸਤਰ
ਇਹ ਵੀ ਪੜ੍ਹੋ : ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਪਾਣੀ ਨਾਲ ਭਰੀਆਂ ਸੜਕਾਂ ਦੀ ਸੂਚੀ ਕੀਤੀ ਜਾਰੀ, MC ਨੇ ਕਿਹਾ ਟੀਮਾਂ ਸੜਕਾਂ ਨੂੰ ਸਾਫ਼ ਕਰਨ ਦਾ ਕਰ ਰਹੀਆਂ ਕੰਮ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਜਲੰਧਰ
ਲੁਧਿਆਣਾ
Advertisement