Amritsar News : ਪਿੰਡ ਘੋਨੇਵਾਲ ਜੋ ਕਿ ਰਾਵੀ ਦਰਿਆ ਦੇ ਕੰਢੇ ਅੰਮਿ੍ਤਸਰ ਜ਼ਿਲ੍ਹੇ ਦਾ ਆਖਰੀ ਪਿੰਡ ਹੈ, ਵਿਖੇ ਦਰਿਆ ਦੇ ਪਾਣੀ ਦੇ ਪੱਧਰ ਅਤੇ ਸੰਭਾਵੀ ਹੜ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਕੁਦਰਤੀ ਆਫਤ ਨਾਲ ਪ੍ਭਾਵਿਤ ਹਰੇਕ ਵਿਅਕਤੀ ਦੀ ਮਦਦ ਕੀਤੀ ਜਾਵੇਗੀ।
ਉਨ੍ਹਾਂ ਰਾਵੀ ਦਰਿਆ ਦੇ ਕੋਲ ਰਹਿੰਦੀ ਵਸੋਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਵੀ ਦਰਿਆ ਤੋਂ ਦੂਰ ਸੁਰੱਖਿਅਤ ਥਾਵਾਂ `ਤੇ ਚਲੇ ਜਾਣ।ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਰਾਵੀ ਦੇ ਨਾਲ ਲੱਗਦੇ ਪਿੰਡਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਹੈ ਅਤੇ ਕਿਸੇ ਵੀ ਹੜ੍ਹ ਵਰਗੀ ਸਥਿਤੀ ਪੈਦਾ ਹੋਣ `ਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 01832229125 ਦੇ ਨੰਬਰ ਉੱਪਰ ਸੰਪਰਕ ਕਰਨ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਵੇਲੇ ਕੋਈ ਖਤਰੇ ਵਾਲੀ ਸਥਿਤੀ ਨਹੀਂ ਹੈ, ਪਰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ। ਇਸ ਮੌਕੇ ਐਸ ਡੀਐਮ ਅਰਵਿੰਦਰਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਪੈਰ ਹੋਇਆ ਫਰੈਕਚਰ , ਲੱਗਿਆ ਪਲਸਤਰ
ਇਹ ਵੀ ਪੜ੍ਹੋ : ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਪਾਣੀ ਨਾਲ ਭਰੀਆਂ ਸੜਕਾਂ ਦੀ ਸੂਚੀ ਕੀਤੀ ਜਾਰੀ, MC ਨੇ ਕਿਹਾ ਟੀਮਾਂ ਸੜਕਾਂ ਨੂੰ ਸਾਫ਼ ਕਰਨ ਦਾ ਕਰ ਰਹੀਆਂ ਕੰਮ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ