Amritsar News: ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਅਤੇ ਉਨ੍ਹਾਂ ਦੀ ਸਪੁੱਤਰੀ ਵਿਧਾਇਕਾ ਸਿੰਧੀ ਲੈਮਰੂਕਸ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਇਕਾਈ ਦੇ ਪ੍ਰਧਾਨ ਸਤਪਾਲ ਸਿੰਘ ਬਰਾੜ ਵੀ ਮੌਜੂਦ ਸਨ। 


ਉਨ੍ਹਾਂ ਨੇ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਿੱਖਾਂ ਦੇ ਵਿਸ਼ਵੀ ਸਰੋਕਾਰਾਂ ਬਾਰੇ ਵਿਚਾਰ-ਚਰਚਾ ਕੀਤੀ। 


ਇਹ ਵੀ ਪੜ੍ਹੋ:Ram Charan: ਸਾਊਥ ਸਟਾਰ ਰਾਮਚਰਣ ਆਸਕਰ ਲਈ ਹੋਏ ਰਵਾਨਾ, ਕਾਲਾ ਕੁੜਤਾ, ਨੰਗੇ ਪੈਰੀਂ ਏਅਰਪੋਰਟ 'ਤੇ ਆਏ ਨਜ਼ਰ, ਵੀਡੀਓ ਵਾਇਰਲ


ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਵਿਨ ਲੈਮਰੂਕਸ ਅਤੇ ਸਤਪਾਲ ਸਿੰਘ ਬਰਾੜ ਦਾ ਸਨਮਾਨ ਕੀਤਾ। ਇਸ ਮੌਕੇ ਕੈਵਿਨ ਲੈਮਰੂਕਸ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਪ੍ਰਾਪਤ ਹੋਈ ਹੈ। ਇਥੇ ਦਾ ਵਾਤਾਵਰਣ ਬੇਹੱਦ ਸ਼ਾਂਤੀ ਵਾਲਾ ਹੈ। 


ਜ਼ਿਕਰ ਕਰ ਦਈਏ ਕਿ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਆ ਕੇ ਨਤਮਸਤਕ ਹੁੰਦੇ ਹਨ। ਇਸ ਵਿੱਚ ਵਿਦੇਸ਼ਾਂ ਦੇ ਮੰਤਰੀ ਤੇ ਉਨ੍ਹਾਂ ਦੇ ਰਾਜਦੂਤ ਵੀ ਗੁਰੂ ਘਰ ਆ ਕੇ ਨਤਮਸਤਕ ਹੁੰਦੇ ਹਨ।


ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਭਾਈ ਰਾਮ ਸਿੰਘ, ਸਕੱਤਰ ਪ੍ਰਤਾਪ ਸਿੰਘ, ਸੁਪਰਡੈਂਟ  ਮਲਕੀਤ ਸਿੰਘ ਬਹਿੜਵਾਲ, ਫੈਡਰੇਸ਼ਨ ਆਗੂ ਦਿਲਬਾਗ ਸਿੰਘ ਵਿਰਕ, ਗੁਰਤੇਜ ਸਿੰਘ ਮੱਲੀ ਵਿਨੀਪੈਗ ਕੈਨੇਡਾ, ਸਰਬਜੀਤ ਸਿੰਘ ਗਿੱਲ,  ਗੁਰਮੀਤ ਸਿੰਘ ਢਿੱਲੋਂ ਆਦਿ ਮੌਜੂਦ ਸਨ।


ਇਹ ਵੀ ਪੜ੍ਹੋ-ਹਰਿਆਣਾ 'ਚ ਵਾਪਰੀ ਘਟਨਾ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ, ਕਿਹਾ, ਹਰਿਆਣਾ ਸਰਕਾਰ ਗੁਰਦੁਆਰਿਆਂ ਦੇ ਪ੍ਰਬੰਧਾਂ 'ਚ ਦਖਲਅੰਦਾਜ਼ੀ ਕਰ ਰਹੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।