Amritsar: ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ 'ਤੇ ਸਥਿਤ ਇਕ ਨਿੱਜੀ ਸਕੂਲ 'ਚ 5 ਸਾਲ ਦੀ ਵਿਦਿਆਰਥਣ ਨਾਲ ਸਰੀਰਕ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਂਚ ਵਿਚ ਇਹ ਵੀ ਸਾਹਮਣੇਂ ਆਇਆ ਹੈ ਕਿ ਸਰੀਰਕ ਸ਼ੋਸ਼ਣ ਕਰਨ ਵਾਲਾ ਵਿਦਿਆਰਥੀ ਕੋਈ ਹੋਰ ਨਹੀਂ ਉਸੇ ਸਕੂਲ਼ ਦਾ 9 ਵੀਂ ਜਮਾਤ ਦਾ ਵਿਦਿਆਰਥੀ ਹੈ, ਉਸ ਦੀ ਉਮਰ 17 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।
ਅੱਜ ਜਦੋਂ ਇੱਸ ਬੱਚੀ ਨੇ ਆਪਣੇ ਘਰ 'ਚ ਜਾਕੇ ਆਪਣੇ ਪਾਰਿਵਾਰਿਕ ਮੈਂਬਰਾਂ ਨੂੰ ਦੱਸਿਆ ਤੇ ਉਨ੍ਹਾਂ ਨੇ ਸਕੂਲ਼ ਵਿੱਚ ਆਕੇ ਹੰਗਾਮਾ ਸ਼ੁਰੁੂ ਕਰ ਦਿੱਤਾ। ਸਕੂਲ ਦੇ ਪ੍ਰਿੰਸੀਪਲ ਵੱਲੋਂ ਮੌਕੇ ਦੀ ਨਜਾਕਤ ਨੂੰ ਵੇਖਦਿਆਂ ਹੋਇਆਂ ਉਸ ਵਿਦਿਆਰਥੀ ਨੂੰ ਸਕੂਲ ਦੇ ਕਮਰੇ ਵਿੱਚ ਬੰਦ ਕਰ ਦਿੱਤਾ ਤੇ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ।
ਪੁਲਿਸ ਅਧਿਕਾਰੀਆ ਨੇ ਮੌਕੇ 'ਤੇ ਪਹੁੰਚ ਕੇ ਕਿਸੇ ਤਰ੍ਹਾਂ ਸਥਿਤੀ ਨੂੰ ਸ਼ਾਂਤ ਕਰਵਾਇਆ। ਇਸ ਦੇ ਨਾਲ ਹੀ ਉੱਥੇ ਦੇ ਰਹਿਣ ਵਾਲੇ ਲੋਕਾਂ ਅਤੇ ਪਰਿਵਾਰਿਕ ਮੈਂਬਰਾਂ ਨੇ ਸਕੂਲ ਦੇ ਅੰਦਰ ਅਤੇ ਬਾਹਰ ਜੰਮ ਕੇ ਹੰਗਾਮਾ ਕੀਤਾ ਤੇ ਸਕੂਲ ਦੀ ਕਾਫੀ ਭੰਨ-ਤੋੜ ਵੀ ਕੀਤੀ।
ਇਹ ਵੀ ਪੜ੍ਹੋ: SGPC Wrote to CM Mann: ਅੰਮ੍ਰਿਤਪਾਲ ਸਿੰਘ ਦਾ ਭੱਖਿਆ ਮੁੱਦਾ, ਹੁਣ SGPC ਨੇ ਸੀਐਮ ਭਗਵੰਤ ਮਾਨ ਨੂੰ ਲਿਖਿਆ ਪੱਤਰ, ਰੱਖੀ ਇਹ ਮੰਗ
ਉੱਥੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਮੁਸਤੇੈਦੀ ਦਿਖਾਉਂਦਿਆਂ ਹੋਇਆਂ ਸਕੂਲ ਵਿੱਚ ਪੜ੍ਹ ਰਹੇ ਛੋਟੇ ਬੱਚੇ ਅਤੇ ਅਧਿਆਪਕਾਂ ਨੂੰ ਬਾਹਰ ਕੱਢਿਆ। ਇਲਾਕੇ ਦੇ ਲੋਕ ਇੰਨੇ ਗੁੱਸੇ ਵਿੱਚ ਸੀ ਕਿ ਉਨ੍ਹਾਂ ਨੇ ਸਕੂਲ ਦੇ ਬਾਹਰ ਲੱਗਿਆ ਖੋਖਾ ਵੀ ਤੋੜ ਦਿੱਤਾ।
ਦੂਜੇ ਪਾਸੇ ਲੜਕੀ ਦੇ ਪੀੜਤ ਪਰਿਵਾਰ ਦਾ ਕਹਿਣਾ ਸੀ ਕਿ ਉਸ ਲੜਕੇ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਜਾਵੇ ਪਰ ਪੁਲਿਸ ਵੱਲੋਂ ਹੋਰ ਫੋਰਸ ਮੰਗਾ ਕੇ ਲੜਕੇ ਨੂੰ ਬੜੀ ਮੁਸ਼ਕਿਲ ਨਾਲ ਸਕੂਲ ਵਿੱਚੋਂ ਬਾਹਰ ਕੱਢ ਕੇ ਪੁਲਿਸ ਥਾਣੇ ਲਿਜਾਂਦਾ ਗਿਆ।
ਉੱਥੇ ਪੀੜਤ ਪਰਿਵਾਰ ਨੇ ਪ੍ਰਸ਼ਾਸ਼ਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਸਾਡੀ ਪੰਜ ਸਾਲ ਦੀ ਬੱਚੀ ਦੇ ਨਾਲ ਜਿਹੜਾ ਸਰੀਰਕ ਸ਼ੋਸ਼ਣ ਕੀਤਾ ਗਿਆ ਹੈ ਉਸ ਦੇ ਚਲਦਿਆਂ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ।
ਉੱਥੇ ਹੀ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀ ਏਸੀਪੀ ਵਰਿੰਦਰ ਖੋਸਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਇੱਕ ਪੰਜ ਸਾਲ ਦੀ ਬੱਚੀ ਦੇ ਨਾਲ ਨਾਬਾਲਗ ਸਕੂਲ ਵਿੱਚ ਪੜ੍ਹ ਰਹੇ 15 ਸਾਲਾ ਵਿਦਿਆਰਥੀ ਨੇ ਸਰੀਰਕ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ।
ਇਸ ਦੇ ਚਲਦਿਆਂ ਮੌਕੇ 'ਤੇ ਹੀ ਲੜਕੇ ਨੂੰ ਕਾਬੂ ਕਰ ਲਿਆ ਗਿਆ ਹੈ। ਲੜਕੀ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਜੋ ਵੀ ਬੰਦੀ ਕਾਰਵਾਈ ਹੈ, ਉਹ ਕੀਤੀ ਜਾਵੇਗੀ ਤੇ ਲੜਕੀ ਦਾ ਮੈਡੀਕਲ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: Farmers Protest ਕਿਸਾਨਾਂ ਨੇ ਸੜਕਾਂ ਕੰਢੇ ਟਰੈਕਟਰ ਖੜ੍ਹੇ ਕਰਕੇ WTO ਦਾ ਪੁਤਲਾ ਸਾੜ ਕੇ ਕੀਤਾ ਪ੍ਰਦਰਸ਼ਨ