ਪੜਚੋਲ ਕਰੋ
Advertisement
ਅੰਮ੍ਰਿਤਸਰ ਦੀ ਅਦਾਲਤ 'ਚ ਅੱਜ ਸੁਖਬੀਰ ਬਾਦਲ ਦੀ ਪੇਸ਼ੀ, ਬਿਆਸ 'ਚ ਦਰਜ ਹੋਇਆ ਸੀ ਕੇਸ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਬਾਅਦ ਦੁਪਹਿਰ 2 ਵਜੇ ਦੇ ਕਰੀਬ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਣਗੇ।
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਬਾਅਦ ਦੁਪਹਿਰ 2 ਵਜੇ ਦੇ ਕਰੀਬ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਣਗੇ। ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਦੇ ਖਿਲਾਫ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਬਿਆਸ ਵਿਖੇ ਕੋਵਿਡ ਨਿਯਮਾਂ ਦੀਆਂ ਉਲੰਘਣਾ ਕਰਨ ਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਮਾਮਲਾ ਉਸ ਵੇਲੇ 2 ਜੁਲਾਈ 2021 ਨੂੰ ਉਸ ਵੇਲੇ ਦਰਜ ਕੀਤਾ ਗਿਆ ਸੀ ਜਦ ਸੁਖਬੀਰ ਬਾਦਲ ਬਿਆਸ ਵਿਖੇ ਕਥਿਤ ਤੌਰ 'ਤੇ ਹੋ ਰਹੀ ਰੇਤੇ ਦੀ ਮਾਈਨਿੰਗ 'ਤੇ ਰੇਡ ਕਰਨ ਪੁੱਜੇ ਸਨ। ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਨੇਤਾ ਵਿਰਸਾ ਸਿੰਘ ਵਲਟੋਹਾ ਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਵੀ ਇਸ ਕੇਸ 'ਚ ਨਾਮਜ਼ਦ ਕੀਤਾ ਗਿਆ ਸੀ। ਇਸੇ ਕੇਸ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਹੋ ਕੇ ਜ਼ਮਾਨਤ ਲੈਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਪੰਜਾਬ
ਆਟੋ
Advertisement