ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਬਾਅਦ ਦੁਪਹਿਰ 2 ਵਜੇ ਦੇ ਕਰੀਬ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਣਗੇ। ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਦੇ ਖਿਲਾਫ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਬਿਆਸ ਵਿਖੇ ਕੋਵਿਡ ਨਿਯਮਾਂ ਦੀਆਂ ਉਲੰਘਣਾ ਕਰਨ ਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਮਾਮਲਾ ਉਸ ਵੇਲੇ 2 ਜੁਲਾਈ 2021 ਨੂੰ ਉਸ ਵੇਲੇ ਦਰਜ ਕੀਤਾ ਗਿਆ ਸੀ ਜਦ ਸੁਖਬੀਰ ਬਾਦਲ ਬਿਆਸ ਵਿਖੇ ਕਥਿਤ ਤੌਰ 'ਤੇ ਹੋ ਰਹੀ ਰੇਤੇ ਦੀ ਮਾਈਨਿੰਗ 'ਤੇ ਰੇਡ ਕਰਨ ਪੁੱਜੇ ਸਨ। ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਨੇਤਾ ਵਿਰਸਾ ਸਿੰਘ ਵਲਟੋਹਾ ਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਵੀ ਇਸ ਕੇਸ 'ਚ ਨਾਮਜ਼ਦ ਕੀਤਾ ਗਿਆ ਸੀ। ਇਸੇ ਕੇਸ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਹੋ ਕੇ ਜ਼ਮਾਨਤ ਲੈਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ