Amritsar news: ਮੈਡੀਕਲ ਸਟੋਰ 'ਚ ਲੁਟੇਰਿਆਂ ਨੇ ਕੀਤੀ ਹਜ਼ਾਰਾਂ ਦੀ ਲੁੱਟ, ਸਾਹਮਣੇ ਆਈ ਵੀਡੀਓ, ਇਦਾਂ ਦਿੱਤਾ ਵਾਰਦਾਤ ਨੂੰ ਅੰਜਾਮ
Amritsar news: ਅੰਮ੍ਰਿਤਸਰ 'ਚ ਤਿੰਨ ਹਥਿਆਰਬੰਦ ਲੁਟੇਰਿਆਂ ਵਲੋਂ ਮੈਡੀਕਲ ਸਟੋਰ 'ਚ ਦਾਖਲ ਹੋ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਖਬਰ ਸਾਹਮਣੇ ਆਈ ਹੈ।
Amritsar news: ਅੰਮ੍ਰਿਤਸਰ 'ਚ ਤਿੰਨ ਹਥਿਆਰਬੰਦ ਲੁਟੇਰਿਆਂ ਵਲੋਂ ਮੈਡੀਕਲ ਸਟੋਰ 'ਚ ਦਾਖਲ ਹੋ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਸ ਘਟਨਾ ਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਉ 'ਚ ਦੇਖਿਆ ਜਾ ਸਕਦਾ ਹੈ ਕਿ ਤਿੰਨ ਹਥਿਆਰਬੰਦ ਨੌਜਵਾਨ ਸਟੋਰ 'ਚ ਦਾਖਲ ਹੁੰਦੇ ਹਨ ਅਤੇ ਫਿਰ ਬੰਦੂਕ ਦੀ ਨੋਕ 'ਤੇ ਸਟੋਰ ਵਿੱਚ ਲੁੱਟ ਕਰਨੀ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਜੋ ਵੀ ਮਿਲਦਾ ਹੈ, ਆਪਣੇ ਨਾਲ ਲੈ ਜਾਂਦੇ ਹਨ।
CCTV visuals from Amritsar show three robbers robbing a medical store at gunpoint. It’s strange to note that when they didn’t find enough cash, one of them decided to steal chocolates, face wash, and perfumes. pic.twitter.com/8tuAHnsTYS
— Gagandeep Singh (@Gagan4344) September 20, 2023
ਇਹ ਘਟਨਾ ਅੰਮ੍ਰਿਤਸਰ ਦੇ ਇਕ ਮੈਡੀਕਲ ਸਟੋਰ ਦੀ ਹੈ। ਵੀਡੀਉ 'ਚ ਦੇਖਿਆ ਜਾ ਸਕਦਾ ਹੈ ਕਿ ਮਾਸਕ ਨਾਲ ਮੂੰਹ ਢੱਕੇ ਤਿੰਨ ਨੌਜਵਾਨ ਸਟੋਰ 'ਚ ਦਾਖਲ ਹੋਏ ਅਤੇ ਸਟੋਰ 'ਤੇ ਕੰਮ ਕਰ ਰਹੇ ਮੁਲਾਜ਼ਮਾਂ 'ਤੇ ਬੰਦੂਕ ਤਾਣ ਦਿਤੀ। ਲੁੱਟ ਦੇ ਸਮੇਂ ਸਟੋਰ ਦੇ ਅੰਦਰ ਦੋ ਵਿਅਕਤੀ ਮੌਜੂਦ ਸਨ। ਲੁਟੇਰਿਆਂ ਨੂੰ ਦੇਖ ਕੇ ਉਹ ਘਬਰਾ ਗਏ।
ਲੁਟੇਰਿਆਂ ਨੇ ਸਟੋਰ 'ਤੇ ਮੌਜੂਦ ਵਿਅਕਤੀਆਂ ਨੂੰ ਕਿਹਾ ਕਿ ਉਨ੍ਹਾਂ ਕੋਲ ਜੋ ਵੀ ਨਕਦੀ ਹੈ, ਉਹ ਕੈਸ਼ ਕਾਊਂਟਰ 'ਚੋਂ ਉਨ੍ਹਾਂ ਨੂੰ ਦੇ ਦੇਣ। ਇਸ ਦੌਰਾਨ ਉਹ ਮਾਊਥ ਫਰੈਸ਼ਨਰ, ਫੇਸਵਾਸ਼ ਅਤੇ ਮਹਿੰਗੀਆਂ ਦਵਾਈਆਂ ਆਦਿ ਦੇ ਪੈਕਟ ਵੀ ਅਪਣੇ ਨਾਲ ਲੈ ਗਏ। ਫਿਲਹਾਲ ਪੁਲਿਸ ਵਲੋਂ CCTV ਦੇ ਅਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab Roadways: PRTC ਅਤੇ ਪਨਬਸ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ, ਮੀਟਿੰਗ ਤੋਂ ਬਾਅਦ ਇਨ੍ਹਾਂ ਮੰਗਾਂ 'ਤੇ ਬਣੀ ਸਹਿਮਤੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।