(Source: ECI/ABP News)
ਕੇਂਦਰ ਤੇ ਪੰਜਾਬ ਸਰਕਾਰ ਤੁਰੰਤ ਰੋਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਪ੍ਰਚਾਰ, ਨਹੀਂ ਤਾਂ ਹਾਲਾਤ ਖ਼ਰਾਬ ਹੋਣ ਦਾ ਖ਼ਦਸ਼ਾ: ਗਿਆਨੀ ਹਰਪ੍ਰੀਤ ਸਿੰਘ
Amritsar News: ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਕੀਤੇ ਜਾ ਰਹੇ ਪ੍ਰਚਾਰ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।
![ਕੇਂਦਰ ਤੇ ਪੰਜਾਬ ਸਰਕਾਰ ਤੁਰੰਤ ਰੋਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਪ੍ਰਚਾਰ, ਨਹੀਂ ਤਾਂ ਹਾਲਾਤ ਖ਼ਰਾਬ ਹੋਣ ਦਾ ਖ਼ਦਸ਼ਾ: ਗਿਆਨੀ ਹਰਪ੍ਰੀਤ ਸਿੰਘ Center and Punjab government should immediately stop propaganda against Sikhs on social media Giani Harpreet Singh ਕੇਂਦਰ ਤੇ ਪੰਜਾਬ ਸਰਕਾਰ ਤੁਰੰਤ ਰੋਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਪ੍ਰਚਾਰ, ਨਹੀਂ ਤਾਂ ਹਾਲਾਤ ਖ਼ਰਾਬ ਹੋਣ ਦਾ ਖ਼ਦਸ਼ਾ: ਗਿਆਨੀ ਹਰਪ੍ਰੀਤ ਸਿੰਘ](https://feeds.abplive.com/onecms/images/uploaded-images/2022/11/08/cdf436fe262b5ee2ab54de0b12c7eef3166788047863057_original.jpg?impolicy=abp_cdn&imwidth=1200&height=675)
Amritsar News: ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਕੀਤੇ ਜਾ ਰਹੇ ਪ੍ਰਚਾਰ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਅਜਿਹੇ ਪ੍ਰਚਾਰ ਕਾਰਨ ਪੰਜਾਬ ਵਿੱਚ ਚਿੰਤਾਜਨਕ ਹਾਲਾਤ ਬਣ ਰਹੇ ਹਨ, ਜਿਸ ’ਤੇ ਉਨ੍ਹਾਂ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਇਸ ਪ੍ਰਤੀ ਗੰਭੀਰ ਹੋਣ ਲਈ ਕਿਹਾ ਹੈ।
ਉਨ੍ਹਾਂ ਵੀਡੀਓ ਸੁਨੇਹੇ ਰਾਹੀਂ ਕਿਹਾ ਕਿ ਪੰਜਾਬ ਵਿੱਚ ਇਨ੍ਹੀਂ ਦਿਨੀਂ ਸਿੱਖਾਂ ਵਿਰੁੱਧ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਸਿੱਖ ਨੌਜਵਾਨ ਵੱਲੋਂ ਹਿੰਦੂ ਆਗੂ ਦੇ ਕੀਤੇ ਗਏ ਕਤਲ ਤੋਂ ਬਾਅਦ ਉਸ ਦੇ ਪਰਿਵਾਰ ਤੇ ਹੋਰਨਾਂ ਬਾਰੇ ਘਟੀਆ ਕਿਸਮ ਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ, ਸਿੱਖਾਂ ਨੂੰ ਘਰੋਂ ਕੱਢ ਕੇ ਜਾਨੋਂ ਮਾਰਨ ਦੇ ਡਰਾਵੇ ਦਿੱਤੇ ਜਾ ਰਹੇ ਹਨ, ਸਿੱਖਾਂ ਨੂੰ ਭਾਰਤ ਵਿੱਚ ਦੋ ਫੀਸਦ ਦੱਸ ਕੇ ਡਰਾਇਆ ਜਾ ਰਿਹਾ ਹੈ।
SGPC Election: ਕੌਣ ਹੋਏਗਾ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ? ਅੱਜ ਜੰਗੀ ਪੱਧਰ 'ਤੇ ਜੋੜ-ਤੋੜ, ਕੱਲ੍ਹ ਹੋਏਗਾ ਫੈਸਲਾ
ਉਨ੍ਹਾਂ ਕਿਹਾ ਕਿ ਸਰਕਾਰਾਂ ਅਜਿਹੇ ਵਰਤਾਰੇ ਨੂੰ ਰੋਕਣ। ਜੇਕਰ ਸਰਕਾਰਾਂ ਇਸ ਨੂੰ ਨਹੀਂ ਰੋਕਦੀਆਂ ਤਾਂ ਪੰਜਾਬ ਵਿੱਚ ਹਾਲਾਤ ਖ਼ਰਾਬ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕਿਸੇ ਵੀ ਧਰਮ ਖ਼ਿਲਾਫ਼ ਨਫ਼ਰਤੀ ਪ੍ਰਚਾਰ ਨਹੀਂ ਕਰਦੇ ਪਰ ਜਦੋਂ ਕੋਈ ਗੁਰੂ ਗ੍ਰੰਥ ਸਾਹਿਬ ਜਾਂ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਬਾਰੇ ਨੁਕਤਾਚੀਨੀ ਕਰਦਾ ਹੈ ਤਾਂ ਸਿੱਖ ਜਜ਼ਬਾਤੀ ਹੋ ਕੇ ਵੱਧ ਬੋਲ ਜਾਂਦੇ ਹਨ ਪਰ ਕੋਈ ਵੀ ਸੱਚਾ ਸਿੱਖ ਦੂਜੇ ਧਰਮ ਬਾਰੇ ਭੱਦੀ ਸ਼ਬਦਾਵਲੀ ਜਾਂ ਗਲਤ ਪ੍ਰਚਾਰ ਨਹੀਂ ਕਰਦਾ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਆਖਿਆ ਕਿ ਸਿੱਖਾਂ ਵਿਰੁੱਧ ਗ਼ਲਤ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)