ਪਿਛਲੇ ਇੱਕ ਦਹਾਕੇ ਤੋਂ ਵੀ ਵੱਧ ਸਮੇਂ ਦੀਆਂ ਪੈਂਡਿੰਗ ਪਈਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੁਣ ਸਰਕਾਰ ਕਰਵਾਉਣ ਦੀ ਤਿਆਰੀ ਵਿੱਚ ਹੈ। ਮਿਲੀ ਜਾਣਕਾਰੀ ਅਨੁਸਾਰ SGPC ਦੀਆਂ ਚੋਣਾਂ ਦਸੰਬਰ 2024 ਅਤੇ ਜਨਵਰੀ 2025 ਦਰਮਿਆਨ ਹੋ ਸਕਦੀਆਂ ਹਨ। 



ਗੁਰਦੁਆਰਾ ਚੋਣ ਕਮਿਸ਼ਨਰ ਐਸ ਐਸ ਸਾਰੋਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 26 ਸਤੰਬਰ ਤੱਕ ਵੋਟਾਂ ਬਣਾਉਣ ਦਾ ਕੰਮ ਪੂਰਾ ਹੋ ਜਾਵੇਗਾ ਤੇ ਨਵੰਬਰ ਤੱਕ ਸਾਰਾ ਅਮਲ ਪੂਰਾ ਹੋਣ ਮਗਰੋਂ ਕੇਂਦਰ ਸਰਕਾਰ ਨੂੰ ਦਸੰਬਰ-ਜਨਵਰੀ ਵਿਚ ਚੋਣਾਂ ਕਰਵਾਉਣ ਦੀ ਸਿਫਾਰਸ਼ ਕੀਤੀ ਜਾਵੇਗੀ।



ਦਰਅਸਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ 21 ਅਕਤੂਬਰ 2023 ਨੂੰ ਸ਼ੁਰੂ ਹੋਇਆ ਜਿਸ ਨੂੰ  31 ਜੁਲਾਈ 2024 ਤੱਕ ਬਣਾਇਆ ਜਾਣਾ ਸੀ। ਇਸ ਵਿੱਚ ਮੁੜ ਤੋਂ ਵਾਧਾ ਕਰਦੇ ਹੋਏ ਇਸ ਦੀ ਤਰੀਕ ਹੁਣ   16 ਸਤੰਬਰ 2024 ਤੈਅ ਕੀਤੀ ਗਈ ਹੈ। 



ਤਾਜ਼ਾ ਸ਼ਡਿਊਲ ਅਨੁਸਾਰ 17 ਸਤੰਬਰ 2024 ਤੋਂ 8 ਅਕਤੂਬਰ 2024 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿੰਟਿੰਗ ਹੋਵੇਗੀ। ਇਸ ਤੋਂ ਬਾਅਦ 9 ਅਕਤੂਬਰ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 29 ਅਕਤੂਬਰ 2024 ਹੋਵੇਗੀ। 


ਫਿਰ  8 ਨਵੰਬਰ 2024 ਤੱਕ ਦਾਅਵੇ ਅਤੇ ਇਤਰਾਜ਼ਾਂ ਨੂੰ ਸਿੱਖ ਗੁਰਦੁਆਰਾਂ ਬੋਰਡ ਚੋਣਾਂ 1959 ਦੇ ਰੂਲ ਨੰਬਰ 10 (3) ਅਨੁਸਾਰ ਦੂਰ ਕੀਤਾ ਜਾਵੇਗਾ।  25 ਨਵੰਬਰ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿੰਟਿੰਗ ਕੀਤੀ ਜਾਵੇਗੀ। 26 ਨਵੰਬਰ 2024 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀਆਂ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l