SYL ਮੁੱਦੇ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਸੀਐਮ ਦੀ ਖੁੱਲ੍ਹੀ ਬਹਿਸ 'ਤੇ ਵੀ ਦੇਖੋ ਕੀ ਬੋਲੇ
Giani Harpreet Singh on SYL - ਸਤਲੁਜ ਯਮੁਨਾ ਲਿੰਕ ਅਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਕੋਈ ਵੀ ਸਰਕਾਰ ਗੰਭੀਰ ਨਹੀਂ ਹੈ। ਹਰ ਕੋਈ ਇੱਥੇ ਸਿਰਫ਼ ਰਾਜਨੀਤੀ ਹੀ ਕਰ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ
SYL ਮੁੱਦੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ SYL ਦੇ ਮਾਮਲੇ ਨੂੰ ਜਾਣਬੁੱਝ ਕੇ ਸਿੱਖਾਂ ਦਾ ਮੁੱਦਾ ਬਣਾ ਰਹੀ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ SYL ਕਿਸੇ ਇੱਕ ਧਰਮ ਦਾ ਨਹੀਂ ਸਗੋਂ ਪੂਰੇ ਪੰਜਾਬ ਦਾ ਮੁੱਦਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਸਤਲੁਜ ਯਮੁਨਾ ਲਿੰਕ ਅਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਕੋਈ ਵੀ ਸਰਕਾਰ ਗੰਭੀਰ ਨਹੀਂ ਹੈ। ਹਰ ਕੋਈ ਇੱਥੇ ਸਿਰਫ਼ ਰਾਜਨੀਤੀ ਹੀ ਕਰ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਖੁੱਲ੍ਹੀ ਬਾਹਿਸ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਲ ਖੜ੍ਹੇ ਕੀਤੇ ਹਨ। ਜਥੇਦਾਰ ਨੇ ਕਿਹਾ ਕਿ ਬਹਿਸ ਉਨ੍ਹਾਂ ਵੱਲੋਂ ਕੀਤੀ ਜਾਂਦੀ ਹੈ ਜੋ ਸੱਤਾ ਤੋਂ ਬਾਹਰ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਸਖ਼ਤ ਕਦਮ ਚੁੱਕ ਕੇ ਪੰਜਾਬ ਦੇ ਹੱਕਾਂ ਲਈ ਡਟਣਾ ਚਾਹੀਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਪ੍ਰਤੀ ਕੋਈ ਵੀ ਸਰਕਾਰ ਜਾਂ ਪਾਰਟੀ ਗੰਭੀਰ ਨਹੀਂ ਹੈ ਅਤੇ ਨਾ ਹੀ ਮੌਜੂਦਾ ਸਰਕਾਰ ਗੰਭੀਰ ਹੈ। ਚਿੰਤਾ ਦੀ ਗੱਲ ਹੈ ਕਿ ਨਸ਼ਾ ਹਰ ਪਿੰਡ ਵਿੱਚ ਪਹੁੰਚ ਚੁੱਕਾ ਹੈ। ਉਨ੍ਹਾਂ ਪਿੰਡਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਨਸ਼ੇ ਨੂੰ ਰੋਕਣ ਲਈ ਹਿੰਮਤ ਦਿਖਾ ਰਹੇ ਹਨ ਪਰ ਸਰਕਾਰ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ