(Source: ECI/ABP News/ABP Majha)
Amritsar News: ਸ਼੍ਰੋਮਣੀ ਕਮੇਟੀ 'ਤੇ ਕੇਂਦਰ ਸਰਕਾਰ ਦਾ ਵੱਡਾ ਸਵਾਲ, ਅਜੇ ਤੱਕ ਬੰਦੀ ਸਿੰਘਾਂ ਦੀ ਕੋਈ ਸੂਚੀ ਨਹੀਂ ਸੌਂਪੀ
ਕੇਂਦਰੀ ਮੰਤਰੀ ਸ਼ੇਖਾਵਤ ਨੇ ਖੁਦ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਦਸਤਖਤ ਮੁਹਿੰਮ ਦਾ ਸਮਰਥਨ ਕਰਨ ਦੀ ਗੱਲ ਕਹੀ ਹੈ। ਕੇਂਦਰੀ ਮੰਤਰੀ ਸ਼ੇਖਾਵਤ ਪੰਜਾਬ ਦੌਰੇ 'ਤੇ ਹਨ ਤੇ ਭਾਜਪਾ ਨੂੰ ਮਜ਼ਬੂਤਕਰਨ ਲਈ ਉਹ ਲਗਾਤਾਰ ਵਿਰੋਧੀਆਂ ਨੂੰ ਤੋੜ ਰਹੇ ਹਨ।
Amritsar News: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਕਸੂਤੀ ਘਿਰ ਗਈ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਬਾਰੇ ਕੋਈ ਸੂਚੀ ਨਹੀਂ ਸੌਂਪੀ। ਇਸ ਬਾਰੇ ਪੰਜਾਬ ਦੇ ਦੌਰੇ 'ਤੇ ਆਏ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਹੈ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਉਨ੍ਹਾਂ ਨੂੰ ਕੋਈ ਸੂਚੀ ਉਪਲਬਧ ਨਹੀਂ ਕਰਵਾਈ ਗਈ।
ਅਹਿਮ ਗੱਲ ਹੈ ਕਿ ਕੇਂਦਰੀ ਮੰਤਰੀ ਸ਼ੇਖਾਵਤ ਨੇ ਖੁਦ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਦਸਤਖਤ ਮੁਹਿੰਮ ਦਾ ਸਮਰਥਨ ਕਰਨ ਦੀ ਗੱਲ ਕਹੀ ਹੈ। ਕੇਂਦਰੀ ਮੰਤਰੀ ਸ਼ੇਖਾਵਤ ਪੰਜਾਬ ਦੌਰੇ 'ਤੇ ਹਨ ਤੇ ਭਾਜਪਾ ਨੂੰ ਮਜ਼ਬੂਤਕਰਨ ਲਈ ਉਹ ਲਗਾਤਾਰ ਵਿਰੋਧੀਆਂ ਨੂੰ ਤੋੜ ਰਹੇ ਹਨ।
ਸੋਮਵਾਰ ਨੂੰ ਜਲੰਧਰ 'ਚ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਦੇ ਭਖਦੇ ਮੁੱਦੇ 'ਤੇ ਆਪਣਾ ਪੱਖ ਰੱਖਿਆ ਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ 'ਤੇ ਵੀ ਨਿਸ਼ਾਨਾ ਸਾਧਿਆ। ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਾਰ-ਵਾਰ ਕੇਂਦਰ 'ਤੇ ਨਿਸ਼ਾਨਾ ਸਾਧ ਰਹੀ ਹੈ। ਦੂਜੇ ਪਾਸੇ ਕੇਂਦਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਸ਼੍ਰੋਮਣੀ ਕਮੇਟੀ ਨੇ ਤਾਂ ਕੋਈ ਸੂਚੀ ਸੌਂਪੀ ਹੀ ਨਹੀਂ।
ਕੇਂਦਰੀ ਮੰਤਰੀ ਸ਼ੇਖਾਵਤ ਨੇ ਕਿਹਾ ਕਿ ਅਜੇ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਕੋਈ ਸੂਚੀ ਮੁਹੱਈਆ ਨਹੀਂ ਕਰਵਾਈ ਗਈ, ਜਿਸ ਨਾਲ ਪਤਾ ਲੱਗ ਸਕੇ ਕਿ ਸਜ਼ਾ ਪੂਰੀ ਹੋਣ ਦੇ ਬਾਵਜੂਦ ਕਿੰਨੇ ਸਿੱਖ ਜੇਲ੍ਹਾਂ ਵਿੱਚ ਬੰਦ ਹਨ। ਉਂਝ ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਸਿੱਖਾਂ ਲਈ ਸ਼ੁਰੂ ਕੀਤੀ ਦਸਤਖਤ ਮੁਹਿੰਮ ਦਾ ਉਹ ਖੁਦ ਸਮਰਥਨ ਕਰਦੇ ਹਨ। ਬੰਦੀ ਸਿੱਖਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਮੁਹਿੰਮ 'ਤੇ ਵੀ ਉਨ੍ਹਾਂ ਨੇ ਖੁਦ ਹਸਤਾਖਰ ਕੀਤੇ ਹਨ
ਇਹ ਵੀ ਪੜ੍ਹੋ: Ludhiana News: ਬਰਖ਼ਾਸਤ ਡੀਐਸਪੀ ਬਲਵਿੰਦਰ ਸੇਖੋਂ ਨੂੰ ਹਾਈਕੋਰਟ ਖਿਲਾਫ ਟਿੱਪਣੀ ਪਈ ਮਹਿੰਗੀ, ਪੁਲਿਸ ਨੇ ਦਬੋਚਿਆ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।