Amritsar International Airport: ਪੰਜਾਬ ਦੇ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜੀ ਹਾਂ ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਬੈਂਕਾਕ ਤੋਂ ਆਏ 2 ਯਾਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਵਿਭਾਗ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।
ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ
ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਇੰਡੋ-ਥਾਈ ਏਅਰਲਾਈਨਜ਼ ਦੀ ਫਲਾਈਟ ਨੰਬਰ SL214 ਤੋਂ ਬੈਂਕਾਕ ਆਏ 2 ਯਾਤਰੀਆਂ ਤੋਂ ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬਰਾਮਦ ਕੀਤਾ।
ਅਧਿਕਾਰੀਆਂ ਦੀ ਚੌਕਸਤਾ ਅਤੇ ਪ੍ਰਭਾਵਸ਼ਾਲੀ ਜਾਂਚ ਪ੍ਰਣਾਲੀ ਦੇ ਕਾਰਨ ਦੋਵੇਂ ਤਸਕਰਾਂ ਨੂੰ ਏਅਰਪੋਰਟ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੌਰਾਨ ਵਿਭਾਗ ਨੇ ਦੋਵੇਂ ਯਾਤਰੀਆਂ ਤੋਂ ਭਾਰੀ ਮਾਤਰਾ ਵਿੱਚ ਗਾਂਜਾ ਜ਼ਬਤ ਕੀਤਾ, ਜਿਸ ਦੀ ਕੁੱਲ ਮਾਤਰਾ 2,550 ਗ੍ਰਾਮ ਹੈ। ਅੰਤਰਰਾਸ਼ਟਰੀ ਬਜ਼ਾਰ ਵਿੱਚ ਇਸ ਦੀ ਕੀਮਤ ਲਗਭਗ 2.5 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਟਿਨ ਦੇ ਡੱਬਿਆਂ ਅਤੇ ਸ਼ੈਂਪੂ ਦੀਆਂ ਬੋਤਲਾਂ ਵਿੱਚ ਗਾਂਜਾ
ਅਰੋਪੀਆਂ ਨੇ ਗਾਂਜੇ ਦੀ ਤਸਕਰੀ ਲਈ ਬਹੁਤ ਚਤੁਰਾਈ ਭਰਿਆ ਤਰੀਕਾ ਅਪਨਾਇਆ ਸੀ। ਤਸਕਰਾਂ ਨੇ ਗਾਂਜੇ ਨੂੰ ਟਿਨ ਦੇ ਡੱਬਿਆਂ ਅਤੇ ਸ਼ੈਂਪੂ ਦੀਆਂ ਬੋਤਲਾਂ ਵਿੱਚ ਭਰ ਕੇ ਛੁਪਾ ਰੱਖਿਆ ਸੀ। ਕਸਟਮ ਵਿਭਾਗ ਨੇ ਤੁਰੰਤ ਮਾਮਲਾ ਦਰਜ ਕਰਕੇ ਗਾਂਜਾ ਜ਼ਬਤ ਕਰ ਲਿਆ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਅਰੋਪੀਆਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਹ ਦੋਵੇਂ ਤਸਕਰ ਕਿਸੇ ਸੰਗਠਿਤ ਤਸਕਰੀ ਗਿਰੋਹ ਦਾ ਹਿੱਸਾ ਹੋ ਸਕਦੇ ਹਨ। ਵਿਭਾਗ ਇਹ ਵੀ ਜਾਂਚ ਰਿਹਾ ਹੈ ਕਿ ਕੀ ਇਹ ਗਿਰੋਹ ਪਹਿਲਾਂ ਵੀ ਇਸ ਤਰ੍ਹਾਂ ਡਰੱਗਜ਼ ਦੀ ਤਸਕਰੀ ਕਰਦਾ ਰਿਹਾ ਹੈ। ਫਿਲਹਾਲ, ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।