(Source: ECI/ABP News/ABP Majha)
Punjab News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ, ਚੱਲ ਰਹੇ ਭਾਰਤ-ਕੈਨੇਡਾ ਵਿਵਾਦ ਬਾਰੇ ਆਖੀ ਇਹ ਗੱਲ
Charanjit Singh channi: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
Charanjit Singh channi: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਅਤੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ। ਉੱਥੇ ਹੀ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਗੁਰੂ ਘਰ ਵਿਖੇ ਇੱਕ ਆਮ ਸ਼ਰਧਾਲੂ ਦੀ ਤਰ੍ਹਾਂ ਪਹੁੰਚੇ ਅਤੇ ਉਨ੍ਹਾਂ ਦੇ ਇੱਥੇ ਪਹੁੰਚਣ ਦਾ ਕਿਸੇ ਵੀ ਕਾਂਗਰਸੀ ਆਗੂ ਜਾਂ ਵਰਕਰ ਨੂੰ ਬਿਲਕੁਲ ਵੀ ਪਤਾ ਨਹੀਂ ਲੱਗਿਆ। ਰੂਹਾਨੀਅਤ ਦੇ ਕੇਂਦਰ ਸੱਚਖੰਡ ਵਿਖੇ ਪਹੁੰਚੇ ਚਰਨਜੀਤ ਚੰਨੀ ਨੇ ਲਾਈਨ 'ਚ ਲੱਗ ਕੇ ਸੱਚਖੰਡ ਨਤਮਸਤਕ ਹੋਏ ਅਤੇ ਗੁਰਬਾਣੀ ਤੇ ਕੀਰਤਨ ਸਰਵਣ ਕੀਤਾ।
ਹੋਰ ਪੜ੍ਹੋ : ਪੰਜਾਬ ਪੁਲਿਸ ਦਾ ਗੈਂਗਸਟਰਾਂ 'ਤੇ ਵੱਡਾ ਐਕਸ਼ਨ, ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀਆਂ 'ਤੇ ਸ਼ਿਕੰਜਾ
ਮੌਕੇ 'ਤੇ ਪਹੁੰਚੇ ਪੱਤਰਕਾਰਾਂ ਦੇ ਨਾਲ ਗੱਲ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਜੁਮਲੇ ਤੋਂ ਜ਼ਿਆਦਾ ਕੁਝ ਹੋਰ ਨਹੀਂ ਹੈ। ਜਿਵੇਂ ਕੋਈ ਗਹਿਣਾ ਮਹਿਲਾ ਦੇ ਲਈ ਘਰੇ ਲੈ ਕੇ ਆਉਂਦੇ ਅਤੇ ਉਸ ਨੂੰ ਦਿਖਾ ਕੇ ਪੇਟੀ 'ਚ ਬੰਦ ਕਰ ਦਿੰਦੇ ਨੇ ਤੇ ਕਹਿੰਦੇ ਹਾਂ ਜਦੋਂ ਘਰ 'ਚ ਕੋਈ ਵਿਆਹ ਹੋਵੇਗਾ, ਉਸ ਵੇਲੇ ਪਾਉਣਾ, ਉਸੇ ਤਰ੍ਹਾਂ ਇਹ ਬਿੱਲ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜਿਵੇਂ ਇਸ ਨੂੰ ਪਾਸ ਕੀਤਾ ਹੈ, ਪਰ ਔਰਤਾਂ ਨੂੰ ਉਨ੍ਹਾਂ ਦਾ ਹੱਕ ਨਹੀਂ ਦੇਣਗੇ। ਜੇਕਰ ਇਸ ਨੂੰ ਪਾਸ ਕੀਤਾ ਹੈ ਅਤੇ ਇਸ ਨੂੰ ਲਾਗੂ ਵੀ ਹੁਣੇ ਕਰਨਾ ਚਾਈਦਾ ਹੈ। ਇਸ ਤੋਂ ਇਲਾਵਾ ਇਨ੍ਹੀਂ ਦਿਨੀਂ ਚੱਲ ਰਹੇ ਭਾਰਤ-ਕੈਨੇਡਾ ਵਿਵਾਦ ਉੱਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਗੱਲ ਹੋਈ ਹੈ ਤੇ ਉਸ ਨੂੰ ਕਲੇਰੀਫਾਈ ਕਰ ਲੈਣਾ ਚਾਈਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।