(Source: ECI/ABP News)
Punjab News: ਸੁਲਤਾਨਪੁਰ ਲੋਧੀ ਗੋਲੀਬਾਰੀ ਲਈ ਮੁੱਖ ਮੰਤਰੀ ਜ਼ਿੰਮੇਵਾਰ, SGPC ਨੇ ਸੌਂਪੀ ਰਿਪੋਰਟ, ਜਾਣੋ ਕੀ ਕੀਤੇ ਖ਼ੁਲਾਸੇ
ਕਮੇਟੀ ਨੇ ਆਪਣੀ ਜਾਂਚ ਦੌਰਾਨ ਚਸ਼ਮਦੀਦਾਂ, ਨਿਹੰਗ ਜਥੇਬੰਦੀਆਂ ਦੇ ਮੁਖੀਆਂ, ਮੀਡੀਆ ਕਰਮੀਆਂ, ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ। ਬਿਆਨਾਂ ਤੋਂ ਪਤਾ ਲੱਗਾ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਗੋਲੀ ਚਲਾਉਣ ਦੀ ਕੋਈ ਲੋੜ ਨਹੀਂ ਸੀ
![Punjab News: ਸੁਲਤਾਨਪੁਰ ਲੋਧੀ ਗੋਲੀਬਾਰੀ ਲਈ ਮੁੱਖ ਮੰਤਰੀ ਜ਼ਿੰਮੇਵਾਰ, SGPC ਨੇ ਸੌਂਪੀ ਰਿਪੋਰਟ, ਜਾਣੋ ਕੀ ਕੀਤੇ ਖ਼ੁਲਾਸੇ Chief Minister responsible for Sultanpur Lodhi shooting report submitted by SGPC know the findings Punjab News: ਸੁਲਤਾਨਪੁਰ ਲੋਧੀ ਗੋਲੀਬਾਰੀ ਲਈ ਮੁੱਖ ਮੰਤਰੀ ਜ਼ਿੰਮੇਵਾਰ, SGPC ਨੇ ਸੌਂਪੀ ਰਿਪੋਰਟ, ਜਾਣੋ ਕੀ ਕੀਤੇ ਖ਼ੁਲਾਸੇ](https://feeds.abplive.com/onecms/images/uploaded-images/2024/01/08/5ccff333b56243af461d6c2de81eb4d71704722817491674_original.png?impolicy=abp_cdn&imwidth=1200&height=675)
Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਅਤੇ ਮਰਿਆਦਾ ਦੇ ਅਪਮਾਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਜਾਂਚ ਰਿਪੋਰਟ ਨੂੰ ਜਨਤਕ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਤੱਕ ਬੇਅਦਬੀ ਦੀਆਂ ਜਿੰਨੀਆਂ ਵੀ ਘਟਨਾਵਾਂ ਵਾਪਰੀਆਂ ਹਨ, ਉਨ੍ਹਾਂ ਵਿੱਚ ਸਰਕਾਰ ਨੇ ਕਦੇ ਵੀ ਗੰਭੀਰ ਕਾਰਵਾਈ ਨਹੀਂ ਕੀਤੀ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਪੂਰੇ ਮਾਮਲੇ ਵਿੱਚ ਮੁੱਖ ਦੋਸ਼ੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ 23 ਨਵੰਬਰ 2023 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਮੁਕੰਮਲ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ, ਜਿਸ ਅਨੁਸਾਰ ਪੰਜ ਮੈਂਬਰੀ ਕਮੇਟੀ ਨੇ ਨੇ ਆਪਣੀ ਰਿਪੋਰਟ ਦਿੱਤੀ ਹੈ।
ਇਸ ਕਮੇਟੀ ਨੇ ਆਪਣੀ ਜਾਂਚ ਦੌਰਾਨ ਚਸ਼ਮਦੀਦਾਂ, ਨਿਹੰਗ ਜਥੇਬੰਦੀਆਂ ਦੇ ਮੁਖੀਆਂ, ਮੀਡੀਆ ਕਰਮੀਆਂ, ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ। ਬਿਆਨਾਂ ਤੋਂ ਪਤਾ ਲੱਗਾ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਗੋਲੀ ਚਲਾਉਣ ਦੀ ਕੋਈ ਲੋੜ ਨਹੀਂ ਸੀ ਅਤੇ ਖੁੱਲ੍ਹੇਆਮ ਫਾਇਰ ਕਰਨ ਤੋਂ ਪਹਿਲਾਂ ਕੋਈ ਚੇਤਾਵਨੀ ਨਹੀਂ ਦਿੱਤੀ ਗਈ ਸੀ।
ਪੁਲਿਸ ਨੇ ਸਿਰਫ਼ ਇਕਪਾਸੜ ਗੋਲੀਬਾਰੀ ਕੀਤੀ ਜਦੋਂਕਿ ਗੁਰਦੁਆਰਾ ਸਾਹਿਬ ਦੇ ਅੰਦਰ ਕਿਸੇ ਕਿਸਮ ਦੀ ਛੇੜਛਾੜ ਜਾਂ ਸੰਘਰਸ਼ ਦੇ ਕੋਈ ਸੰਕੇਤ ਨਹੀਂ ਹਨ। ਗੁਰਦੁਆਰਾ ਸਾਹਿਬ ਦੇ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਚੱਲ ਰਹੇ ਸਨ, ਜਿੱਥੇ ਗੋਲੀਬਾਰੀ, ਅੱਥਰੂ ਗੈਸ ਅਤੇ ਪੁਲਿਸ ਵੱਲੋਂ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਈ।
ਦੋਵਾਂ ਧੜਿਆਂ ਦੇ ਝਗੜੇ ਨੂੰ ਇਕੱਠੇ ਸੁਲਝਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ। ਪੁਲਿਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੋਂ ਪਹਿਲਾਂ ਮਿੱਥੇ ਟੀਚੇ ਅਨੁਸਾਰ ਕਾਰਵਾਈ ਕੀਤੀ। ਗੁਰੂ ਘਰ ਅੰਦਰ ਕਿਸੇ ਕਿਸਮ ਦਾ ਕੋਈ ਝਗੜਾ ਨਾ ਹੋਣ 'ਤੇ ਅੱਥਰੂ ਗੈਸ ਦੀ ਵਰਤੋਂ ਕਰਨਾ ਅਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)