(Source: ECI/ABP News/ABP Majha)
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਭਾਰਤੀ ਫੌਜ ਦੇ ਮੁਖੀ ਜਨਰਲ ਮਨੋਜ ਪਾਂਡੇ, 'ਸਰਬੱਤ ਦੇ ਭਲੇ ਦੀ ਕੀਤੀ ਅਰਦਾਸ'
ਭਾਰਤੀ ਫੌਜ਼ ਦੇ ਮੁਖੀ ਜਨਰਲ ਮਨੋਜ ਪਾਂਡੇ ਅੰਮ੍ਰਿਤਸਰ ਦੌਰ ਉੱਤੇ ਹਨ। ਸਵੇਰੇ ਆਰਮੀ ਚੀਫ ਨੇ ਸ੍ਰੀ ਦਰਬਾਰ ਸਾਹਿਬ ਵਿਚ ਨਤਮਸਤਕ ਹੋ ਕੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਦੇ ਅੰਮ੍ਰਿਤਸਰ ਦੌਰੇ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
Amritsar News: ਭਾਰਤੀ ਫੌਜ਼ ਦੇ ਮੁਖੀ ਜਨਰਲ ਮਨੋਜ ਪਾਂਡੇ ਅੰਮ੍ਰਿਤਸਰ ਦੌਰ ਉੱਤੇ ਹਨ। ਸਵੇਰੇ ਆਰਮੀ ਚੀਫ ਨੇ ਸ੍ਰੀ ਦਰਬਾਰ ਸਾਹਿਬ ਵਿਚ ਨਤਮਸਤਕ ਹੋ ਕੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਦੇ ਅੰਮ੍ਰਿਤਸਰ ਦੌਰੇ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਫ਼ੌਜ ਦੇ ਨਾਲ-ਨਾਲ ਪੰਜਾਬ ਪੁਲਿਸ ਦੀ ਸੁਰੱਖਿਆ ਵੀ ਉਹਨਾਂ ਨੂੰ ਦਿੱਤੀ ਗਈ ਸੀ। ਉਹਨਾਂ ਨੇ ਹਰਿਮੰਦਰ ਸਾਹਿਬ ਵਿੱਚ ਇੱਕ ਆਮ ਨਾਗਰਿਕ ਵਾਂਗ ਮੱਥਾ ਟੇਕਿਆ।
ਜਨਰਲ ਮਨੋਜ ਪਾਂਡੇ ਨਾਲ ਉਨ੍ਹਾਂ ਦੀ ਪਤਨੀ ਅਰਚਨਾ ਸਲਪੇਕਾ ਵੀ ਮੌਜੂਦ ਸੀ। ਦੋਵਾਂ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ (ਐਸੀਜੀਪੀਸੀ) ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਮਹੱਤਵਪੂਰਨ ਸਥਾਨਾਂ ਦੀ ਸੰਪੂਰਨ ਜਾਣਕਾਰੀ ਦਿੱਤੀ।
ਜਨਰਲ ਮਨੋਜ ਪਾਂਡੇ ਨੇ ਵੀ ਖੁਦ ਸਿੱਖ ਇਤਿਹਾਸ ਅਤੇ ਹਰਿਮੰਦਰ ਸਾਹਿਬ ਨਾਲ ਸਬੰਧਤ ਕਹਾਣੀਆਂ ਅਤੇ ਕਥਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੀ ਪਤਨੀ ਅਰਚਨਾ ਸਲਪੇਕਾ ਵੀ ਹਰਿਮੰਦਰ ਸਾਹਿਬ ਵਿਖੇ ਸ਼ਾਂਤੀ ਅਤੇ ਅਧਿਆਤਮਿਕ ਊਰਜਾ ਨੂੰ ਮਹਿਸੂਸ ਕਰਕੇ ਬਹੁਤ ਖੁਸ਼ ਸੀ। ਇਸ ਦੌਰਾਨ ਫੌਜ ਮੁਖੀ ਨੇ ਦੇਸ਼ ਅਤੇ ਦੁਨੀਆ ਦੀ ਸ਼ਾਂਤੀ ਲਈ ਅਰਦਾਸ ਕੀਤੀ।
ਫੌਜ ਮੁਖੀ ਨੇ ਵਿਜ਼ਟਰ ਬੁੱਕ 'ਚ ਲਿਖਿਆ- ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਅਤੇ ਸਰਬਸ਼ਕਤੀਮਾਨ ਦਾ ਆਸ਼ੀਰਵਾਦ ਲੈਣ ਦਾ ਮੌਕਾ ਮਿਲਿਆ। ਫੌਜ ਮੁਖੀ ਨੇ ਸਾਰੇ ਰੈਂਕਾਂ ਨੂੰ ਚੰਗੀ ਸਿਹਤ ਤੇ ਖੁਸ਼ੀਆਂ ਬਖਸ਼ਣ ਲਈ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ