Amritsar News: ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਅੱਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਬੀਤੇ ਸਮੇਂ, ਜਦੋਂ ਉਹ ਬਤੌਰ ਐਸਡੀਐਮ ਬਾਬਾ ਬਕਾਲਾ ਸਾਹਿਬ ਵਿਖੇ ਤਾਇਨਾਤ ਰਹੇ ਦੇ ਦਿਨਾਂ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਉਹ ਇਸ ਉਪਰੰਤ ਪੁਰਾਣੇ ਐਸਡੀਐਮ ਦਫਤਰ, ਜਿੱਥੇ ਕਿ ਉਹ ਬਤੌਰ ਐਸਡੀਐਮ ਕੰਮ ਕਰਦੇ ਰਹੇ ਹਨ, ਵਿੱਚ ਵੀ ਗਏ।
ਦੱਸਣਯੋਗ ਹੈ ਕਿ ਤਹਿਸੀਲ ਕੰਪਲੈਕਸ ਦੀ ਨਵੀਂ ਇਮਾਰਤ ਬਣਨ ਮਗਰੋਂ ਇਸ ਦਫਤਰ ਵਿੱਚ ਹੁਣ ਸੀਡੀਪੀਓ ਦਫਤਰ ਤਬਦੀਲ ਹੋ ਚੁੱਕਾ ਹੈ। ਵਰਮਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਬਾਬਾ ਬਕਾਲਾ ਸਾਹਿਬ ਦੀ ਧਰਤੀ ਉਤੇ ਸਿਰ ਝੁਕਾਉਂਦੇ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਯਾਦ ਕੀਤਾ ਤੇ ਅਸ਼ੀਰਵਾਦ ਲਿਆ। ਵਰਮਾ ਦੇ ਨਾਲ ਉਨ੍ਹਾਂ ਦੇ ਧਰਮ ਪਤਨੀ ਸ੍ਰੀਮਤੀ ਨਵਦੀਪ ਵਰਮਾ ਤੇ ਪੁੱਤਰ ਆਇਨ ਵਰਮਾ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਸਨ।
ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਇਸ ਮੌਕੇ ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਸੰਦੀਪ ਰਿਸ਼ੀ, ਐਸਐਸਪੀ ਸਤਿੰਦਰ ਸਿੰਘ, ਐਸਡੀਐਮ ਸਿਮਰਦੀਪ ਸਿੰਘ, ਐਸਡੀਐਮ ਅਲਕਾ ਕਾਲੀਆ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਗੁਰਦੁਆਰਾ ਸਾਹਿਬ ਵਿਖੇ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰ ਨੇ ਵਰਮਾ ਨੂੰ ਸਨਮਾਨਿਤ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਡੀਐਸਪੀ ਹਰਿਕ੍ਰਿਸ਼ਨ ਸਿੰਘ ਵੀ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ