Amritsar News: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਲਈ ਮੂਲਮੰਤਰ ਦਾ ਜਾਪ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਦੇਸ਼ ਦੁਨੀਆਂ ਵਿੱਚ ਵੱਸਦੀ ਸੰਗਤ ਸ਼ਹੀਦੀ ਦਿਹਾੜੇ ਮੌਕੇ ਸ਼ਮੂਲੀਅਤ ਲਈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ 28 ਦਸੰਬਰ ਨੂੰ ਸਵੇਰੇ 10 ਵਜੇ 10 ਮਿੰਟਾਂ ਲਈ ਮੂਲ ਮੰਤਰ ਦੇ ਜਾਪ ਨਾਲ ਜੁੜਨ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ਼ਨਾਵਾਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਆਪਣਾ ਸੰਦੇਸ਼ ਜਾਰੀ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਤੇ ਹੋਰ ਸ਼ਹੀਦਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਨਸ਼ੇ ਤਿਆਗਣ ਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਹ ਵੀ ਪੜ੍ਹੋ : ਤੁਨੀਸ਼ਾ ਸ਼ਰਮਾ ਦਾ ਐਕਸ ਬੁਆਏਫ੍ਰੈਂਡ ਸ਼ਿਜਾਨ ਮੁਹੰਮਦ ਖਾਨ ਗ੍ਰਿਫ਼ਤਾਰ , ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਦਾ ਕੋਈ ਵੀ ਪੰਨਾ ਅਜਿਹਾ ਨਹੀਂ ਹੈ, ਜਿਸ ਵਿੱਚ ਸ਼ਹਾਦਤਾਂ ਦਾ ਜ਼ਿਕਰ ਨਾ ਹੋਵੇ ਤੇ ਪੋਹ ਦੇ ਮਹੀਨੇ ਦਾ ਇਹ ਪੰਦਰਵਾੜਾ ਸਿੱਖ ਕੌਮ ਲਈ ਬਹੁਤ ਅਹਿਮੀਅਤ ਰੱਖਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਉਹ ਸਾਬਤ ਸੂਰਤ ਬਣਨ ਤੇ ਨਸ਼ਿਆਂ ਵਰਗੀ ਬੁਰਾਈ ਦਾ ਤਿਆਗ ਕਰਕੇ ਗੁਰੂਆਂ ਵੱਲੋਂ ਦੱਸੇ ਮਾਰਗ ’ਤੇ ਤੁਰਨ। ਇਸ ਮੌਕੇ ਉਨ੍ਹਾਂ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸਿਜਦਾ ਕੀਤਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।